'ਯੁੱਧ ਨਸ਼ਿਆਂ ਵਿਰੁੱਧ' 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

'ਯੁੱਧ ਨਸ਼ਿਆਂ ਵਿਰੁੱਧ' 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

 

 


ਚੰਡੀਗੜ੍ਹ, 23 ਮਾਰਚ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 23ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.6 ਕਿਲੋ ਹੈਰੋਇਨ, 3.3 ਕਿਲੋ ਅਫੀਮ, 40 ਕਿਲੋ ਭੁੱਕੀ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 23 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2748 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 462 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 512 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 3 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।
Tags:

Advertisement

Latest News

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
*ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ* *ਸਿਹਤ ਕਾਰਡ ਬਣਾਉਣ ਤੋਂ ਲੈ...
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੂਪਨਗਰ ਪੁਲਿਸ ਵੱਲੋਂ ਨਕਲੀ "ਕਿਊ ਫਾਰਮ" ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ
ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ
ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ