’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 17 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.8 ਕਿਲੋ ਹੈਰੋਇਨ, 2 ਕਿਲੋ ਅਫੀਮ ਅਤੇ 2.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 108 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17, 897 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 499 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 557 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 69 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Related Posts

Advertisement

Latest News

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬਠਿੰਡਾ; 24 ਜੂਨ-       ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ...
ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ
ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ: ਬਲਤੇਜ ਪੰਨੂ
ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਆਈ.ਆਰ ਅਧੀਨ ਪੰਜਾਬ ਰਾਜ ਵਿੱਚ ਭਲਕ (25 ਜੂਨ ) ਤੋਂ ਸ਼ੁਰੂ ਹੋਵੇਗੀ ਘਰੋ-ਘਰੀ ਗਣਨਾ : ਸੀ.ਈ.ਓ. ਅਨਿੰਦਿਤਾ ਮਿਤਰਾ