ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ

 ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ

ਚੰਡੀਗੜ੍ਹ, 6 ਜੁਲਾਈ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 143 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 54,750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 127 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,784 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 411 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 105 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 442 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 57  ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।
------

Advertisement

Latest News

ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ
ਮਾਲੇਰਕੋਟਲਾ, 24 ਮਈ - ਐਸ.ਐਸ.ਪੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਪਤਾਨ ਪੁਲਿਸ ਪੀ.ਬੀ.ਆਈ....
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ
ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ
ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ
ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ