’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਗ੍ਰਿਫ਼ਤਾਰ; 3.8 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਗ੍ਰਿਫ਼ਤਾਰ; 3.8 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 30 ਮਈ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ  103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋ ਹੈਰੋਇਨ ਅਤੇ 2.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 90 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 14504 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 468 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 491 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 92 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Advertisement

Latest News

ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ
ਬਰਨਾਲਾ, 16 ਮਈ   ਸਿਹਤ ਵਿਭਾਗ ਬਰਨਾਲਾ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਿਹਤ ਕੇਂਦਰਾਂ ਅਤੇ ਸਕੂਲਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ...
ਰਾਸ਼ਟਰੀ ਡੇਂਗੂ ਦਿਵਸ ਮੌਕੇ ਸਿਹਤ ਬਲਾਕ ਮਹਿਲਕਲਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ 
ਡੈਂਗੂ ਤੋਂ ਬਚਾਅ ਲਈ ਸਤਰਕਤਾ ਲਾਜ਼ਮੀ- ਡਾ. ਹਰਿੰਦਰ ਸਿੰਘ
ਅਗਸਤ 2026 'ਚ ਸੁਪਰੀਮ ਕੋਰਟ ਵਿਖੇ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਲਈ ਪ੍ਰੀ-ਲੋਕ ਅਦਾਲਤਾਂ ਸ਼ੁਰੂ
ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ
ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ
ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ