ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੀ ਦਵਾਈਆਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ; 04 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ, ਤੇ ਦੂਜੇ ਮਾਮਲੇ 'ਚ ਤਿੰਨ ਗ੍ਰਿਫਾਤਰ ਤੇ 02 ਪਿਸਤੋਲ ਬਰਾਮਦ।

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ੀਲੀ ਦਵਾਈਆਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ;  04 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ, ਤੇ ਦੂਜੇ ਮਾਮਲੇ 'ਚ ਤਿੰਨ ਗ੍ਰਿਫਾਤਰ ਤੇ 02 ਪਿਸਤੋਲ ਬਰਾਮਦ।

 ਅੰਮ੍ਰਿਤਸਰਰਣਜੀਤ ਸਿੰਘ ਢਿੱਲੋਂ

ਅੰਮ੍ਰਿਤਸਰ, 17 ਅਗਸਤ:----ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਧੀਨ ਚੱਲ ਰਹੀ ਨਸ਼ਿਆਂ ਵਿਰੁੱਧ ਜੰਗ ਦੇ ਦੌਰਾਨਅੰਮ੍ਰਿਤਸਰਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤੱਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਨਸ਼ੀਲੇ ਪਦਾਰਥਾਂ ਦੀ ਤੱਸਕਰ ਕੰਵਲਜੀਤ ਕੌਰ ਉਰਫ ਮਾਸੀ ਵਾਸੀ ਗੋਲਡਨ ਐਵੇਨਿਊਹਰਗੋਬਿੰਦਪੁਰਾਛੇਹਰਟਾ ਨੂੰ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

                        ਸੀ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਕੰਵਲਜੀਤ ਕੌਰ ਅਤੇ ਉਸਦਾ ਜਵਾਈਜੁਗਰਾਜ ਸਿੰਘਪੁੱਤਰ ਪ੍ਰਤਾਪ ਸਿੰਘਵਾਸੀ ਗੋਲਡਨ ਐਵੇਨਿਊਹਰਗੋਬਿੰਦਪੁਰਾਛੇਹਰਟਾਪਾਕਿਸਤਾਨ ਅਧਾਰਿਤ ਵੱਖ-ਵੱਖ ਨਸ਼ਾ ਤੱਸਕਰਾਂ ਦੇ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਇਹ ਨਸ਼ੀਲੇ ਪਦਾਰਥਾਂ ਦੀ ਤੱਸਕਰੀ ਕਰ ਰਹੇ ਸਨ। ਇਹ ਨਸ਼ੇ ਦੇ ਕੰਸਾਈਨਮੈਂਟਾਂ ਨੂੰ ਪਾਕਿਸਤਾਨ ਤੋਂ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਸੀ। ਮਾਮਲੇ ਵਿੱਚ ਪਿੱਛਲੇ ਅਤੇ ਅੱਗਲੇ ਦੇ ਲਿੰਕਾਂ ਦੀ ਜਾਂਚ ਜਾਰੀ ਹੈ।

                        ਓਪਰੇਸ਼ਨ ਦੀ ਜਾਣਕਾਰੀ ਸਾਂਝੀ ਕਰਦਿਆਂਕਮਿਸ਼ਨਰ ਪੁਲਿਸ (ਸੀ.ਪੀ.) ਅੰਮ੍ਰਿਤਸਰਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾਵਾਂ ਮਿਲੀਆਂ ਕਿ ਨਸ਼ੀਲੇ ਪਦਾਰਥਾਂ ਦੀ ਤੱਸਕਰ ਕੰਵਲਜੀਤ ਕੌਰ ਨੇ ਨਸ਼ੇ ਦੀ ਇੱਕ ਕੰਸਾਈਨਮੈਂਟ ਪ੍ਰਾਪਤ ਕੀਤਾ ਹੈਜੋ ਇਸ ਸਮੇਂ ਉਸਦੇ ਕਬਜ਼ੇ ਵਿੱਚ ਸੀ। ਪੁਲਿਸ ਵੱਲੋਂ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂਡੀ.ਸੀ.ਪੀ ਇਨਵੈਸਟਿਗੇਸ਼ਨਹਰਪ੍ਰੀਤ ਸਿੰਘ ਮੰਡੇਰਏ.ਡੀ.ਸੀ.ਪੀ ਸਿਟੀ-ਅਭਿਮੰਨਿਊ ਰਾਣਾ ਅਤੇ ਏ.ਸੀ.ਪੀ ਵੈਸਟ ਸਵਰਨਜੀਤ ਸਿੰਘ ਦੀ ਸਮੁੱਚੀ ਨਿਗਰਾਨੀ ਹੇਠ ਮੁੱਖ ਥਾਣਾ ਛੇਹਰਟਾ ਅੰਮ੍ਰਿਤਸਰਇੰਸਪੈਰਕਟਰ ਰੋਬਿੰਨ ਹੰਸ ਦੀ ਪੁਲਿਸ ਟੀਮਾਂ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਗੋਲਡਨ ਐਵੇਨਿਊਹਰਗੋਬਿੰਦਪੁਰਾਛੇਹਰਟਾ ਵਿੱਚ ਉਸਦੇ ਕਿਰਾਏ ਦੇ ਰਿਹਾਇਸ਼ ਤੋਂ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ।  ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ।

                        ਇਸ ਸਬੰਧੀਥਾਣਾ ਛੇਹਰਟਾਅੰਮ੍ਰਿਤਸਰ ਵਿੱਚ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 (ਸੀ) ਤਹਿਤ ਮੁਕੱਦਮਾਂ ਨੰਬਰ 164, ਮਿਤੀ 16/09/2024 ਦਰਜ਼ ਕੀਤਾ ਗਿਆ ਹੈ।

2.                     ਥਾਣਾ ਕੰਟੋਨਮੈਂਟਅੰਮ੍ਰਿਤਸਰ ਵੱਲੋਂ ਇੱਕ ਹੋਰ ਮਾਮਲੇ ਵਿੱਚਗੁਪਤ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ, 03     ਵਿਅਕਤੀਆਂ ਨੂੰ ਕਾਬੂ ਕਰਕੇ 02 ਪਿਸਟਲ ਬ੍ਰਾਮਦ ਕੀਤੇ ਹਨ:-ਗ੍ਰਿਫ਼ਤਾਰ ਦੋਸ਼ੀ:-1.⁠ ⁠ਵਿਸ਼ਾਲ ਕੁਮਾਰ

2.⁠ ⁠ਨਰੇਸ਼ ਕੁਮਾਰ ਉਰਫ ਮਣੀ

3.⁠ ⁠ਗੁਰਪ੍ਰੀਤ ਸਿੰਘ ਉਰਫ ਗੋਪੀਸਾਰੇ ਵਾਸੀ ਪਿੰਡ ਡੰਡੇਥਾਣਾ ਘਰਿੰਡਾਅੰਮ੍ਰਿਤਸਰ।

ਬ੍ਰਾਮਦਗੀ:-               1.⁠ ⁠ਇੱਕ ਪਿਸਤੌਲ (.30 ਬੋਰ) ਸਮੇਤ 07 ਕਾਰਤੂਸ

2.⁠ ⁠ਇੱਕ ਦੇਸੀ ਪਿਸਤੌਲ (.315 ਬੋਰ/ਦੇਸੀ ਕੱਟਾ) ਸਮੇਤ ਇੱਕ ਖੋਲ                                        

3.⁠ ⁠ਇੱਕ ਕਾਰ (ਮਾਰੁਤੀ ਐਸਟੀਮ)

ਥਾਣਾ ਕੈਂਟੋਨਮੈਂਟਅੰਮ੍ਰਿਤਸਰ ਵਿੱਚ ਆਰਮਸ ਐਕਟ ਦੀ ਧਾਰਾ 25/54/59 ਤਹਿਤ ਮੁਕੱਦਮਾਂ ਨੰਬਰ 150, ਮਿਤੀ 16/09/2024 ਦਰਜ਼ ਕੀਤਾ ਗਿਆ ਹੈ।

Tags:

Advertisement

Latest News

ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ
New Delhi,09 OCT,2024,(Azad Soch News):- ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਮੰਗਲਵਾਰ ਨੂੰ ਸਿਨੇਮਾ ’ਚ ਸਰਕਾਰ ਦੇ ਸਰਵਉੱਚ ਸਨਮਾਨ ਦਾਦਾ...
ਭਾਰਤ ਬਨਾਮ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿੱਚ ਅਗਲੇ ਮਹੀਨੇ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਟੱਕਰ ਹੋ ਸਕਦੀ ਹੈ
ਸੇਫ਼ ਨੇਬਰਹੁੱਡ ਮੁਹਿੰਮ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਲਈ ਜਨਤਕ ਪਹੁੰਚ ਪਹਿਲਕਦਮੀ ਦੀ ਕੀਤੀ ਸ਼ੁਰੂਆਤ
ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ
North Korea ਦੇ ਤਾਨਾਸ਼ਾਹ ਕਿਮ ਜੋਂਗ ਨੇ South Korea ਨੂੰ ਦਿੱਤੀ ਧਮਕੀ
ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 88 'ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ