ਪੰਜਾਬ ਪੁਲਿਸ ਨੇ ਅਮਰੀਕਾ-ਅਧਾਰਤ ਸਮਗਲਰ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 23 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਨੇ ਅਮਰੀਕਾ-ਅਧਾਰਤ ਸਮਗਲਰ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 23 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 5 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ  ‘ਯੁੱਧ ਨਸ਼ਿਆ ਦੇ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਕੀਤੀ ਜਾ ਰਹੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 23 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਅਮਰੀਕਾ ਸਥਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਦੁਆਰਾ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਸਬੰਧਤ ਹੈ।

ਇਸ ਮਾਮਲੇ ਵਿੱਚ, ਖੇਪ ਪ੍ਰਾਪਤ ਕਰਨ ਵਾਲੇ, ਪਿੰਡ ਦੇਵੀ ਦਾਸਪੁਰਾ ਦੇ ਮੁਲਜ਼ਮ ਸਾਹਿਲਪ੍ਰੀਤ ਸਿੰਘ ਉਰਫ਼ ‘ਕਰਨ’ ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਪੁਲਿਸ ਟੀਮਾਂ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ।

ਡੀਜੀਪੀ ਨੇ ਕਿਹਾ ਕਿ ਤਸਕਰੀ ਨੈੱਟਵਰਕ ਵਿੱਚ ਅਗਲੇਰੇ-ਪਿਛਲੇਰੇ   ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸਤਿੰਦਰ ਸਿੰਘ, ਜੋ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਨਾਕੇ ’ਤੇ ਪੁਖ਼ਤਾ ਇਤਲਾਹ  ਮਿਲੀ ਸੀ ਕਿ ਮੁਲਜ਼ਮ ਸਾਹਿਲਪ੍ਰੀਤ ਸਿੰਘ ਉਰਫ਼ ਕਰਨ ਨੇ ਸਰਹੱਦ ਪਾਰੋਂ ਹੈਰੋਇਨ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ।

ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਸਟੇਸ਼ਨ ਜੰਡਿਆਲਾ ਦੀਆਂ ਟੀਮਾਂ ਨੇ ਇੱਕ ਖੁਫੀਆ ਕਾਰਵਾਈ ਤਹਿਤ  ਪਿੰਡ ਦੇਵੀ ਦਾਸਪੁਰਾ ਵਿਖੇ ਦੱਸੀ ਥਾਂ ਤੋਂ ਇੱਕ ਬੋਰੀ ਵਿੱਚ ਲੁਕਾ ਕੇ ਰੱਖੇ ਹੈਰੋਇਨ ਦੇ 23 ਪੈਕੇਟ (ਪ੍ਰਤੀ 1 ਕਿੱਲੋ), ਬਰਾਮਦ ਕੀਤੇ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਾਹਿਲਪ੍ਰੀਤ ਅਮਰੀਕਾ ਸਥਿਤ ਤਸਕਰ ਜਸਮੀਤ ਸਿੰਘ ਉਰਫ ਲੱਕੀ, ਜਿਸਨੇ ਖੇਪ ਦਾ ਪ੍ਰਬੰਧ ਕੀਤਾ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਜਾਣਕਾਰੀ ਅਨੁਸਾਰ, ਜਸਮੀਤ ਸਿੰਘ ਉਰਫ ਲੱਕੀ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਅਸਲਾ ਐਕਟ ਅਤੇ ਇਰਾਦਾ ਕਤਲ ਨਾਲ ਸਬੰਧਤ ਮਾਮਲੇ ਦਰਜ ਹਨ।

ਡੀਆਈਜੀ ਨੇ ਕਿਹਾ ਕਿ ਪੁਲਿਸ ਟੀਮਾਂ ਦੋਸ਼ੀ ਸਾਹਿਲਪ੍ਰੀਤ ਉਰਫ ਕਰਨ ਨੂੰ ਫੜਨ ਲਈ ਭਾਲ ਕਰ ਰਹੀਆਂ ਹਨ।

ਇਸ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਜੰਡਿਆਲਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਸੀ ਦੇ ਤਹਿਤ ਐਫਆਈਆਰ 32 ਮਿਤੀ 4/3/2025  ਅਧੀਨ ਕੇਸ ਦਰਜ ਕੀਤਾ ਗਿਆ  ਹੈ।

Tags:

Advertisement

Latest News

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ
ਚੰਡੀਗੜ੍ਹ, 29 ਅਪ੍ਰੈਲ 2026: ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ ਲਈ ਦੋ ਕਦਮ ਤੁਰਨਾ ਵੀ ਰੋਜ਼...
ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ
ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਭਾਜਪਾ ਦਾ 'ਸੰਕਲਪ ਪੱਤਰ' ਜਾਰੀ ਕੀਤਾ
Realme ਆਪਣੀ ਨਵੀਂ Realme 16 ਸੀਰੀਜ਼ ਦਾ ਵਿਸਤਾਰ ਕਰਦੇ ਹੋਏ ਜਲਦੀ ਹੀ ਭਾਰਤੀ ਬਾਜ਼ਾਰ ਵਿੱਚ Realme 16x 5G ਨੂੰ ਲਾਂਚ ਕਰਨ ਦੀ ਤਿਆਰੀ
ਪੰਜਾਬ ਸਰਕਾਰ ਨੇ ਇਸ ਸਾਲ ਝੋਨੇ ਦੀ ਲਵਾਈ ਅਤੇ ਬਿਜਾਈ ਲਈ ਨਵਾਂ ਸ਼ੈਡਿਊਲ ਜਾਰੀ ਕਰ ਦਿੱਤਾ ਹੈ
ਭਾਰਤ ਅਤੇ ਨਿਊਜ਼ੀਲੈਂਡ ਦੇ ਵਪਾਰਕ ਸਬੰਧਾਂ ਵਿੱਚ ਇਹ ਇੱਕ ਬਹੁਤ ਵੱਡੀ ਅਤੇ ਇਤਿਹਾਸਕ ਪ੍ਰਾਪਤੀ ਟ੍ਰੇਡ ਡੀਲ ਤੇ ਲੱਗੀ ਮੁਹਰ !