ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਚੰਡੀਗੜ੍ਹ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ ਅੱਤਵਾਦੀ ਹੈਂਡਲਰ ਦੇ ਦੋ ਸਾਥੀਆਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਸਮੇਤ ਗ੍ਰਿਫਤਾਰ ਕਰਕੇ  ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਗੁੱਜਰਪੁਰਾ ਦੇ ਰਹਿਣ ਵਾਲੇ ਮਨੀ ਸਿੰਘ (32) ਅਤੇ ਅੰਮ੍ਰਿਤਸਰ ਦੇ ਗਿੱਲਵਾਲੀ ਗੇਟ ਦੇ ਰਹਿਣ ਵਾਲੇ ਅਭਿਸ਼ੇਕ ਕੁਮਾਰ (28) ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤਾ ਗਿਆ ਆਈ.ਈ.ਡੀ. ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ । ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ ਐਸਏਐਸ ਨਗਰ ਵਿੱਚ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਬਣਾਈ ਨਾਪਾਕ ਸਾਜ਼ਿਸ਼  ਨੂੰ ਨਾਕਾਮ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਦੀ ਸੁਰੱਖਿਆ  ਨੂੰ ਦਰਪੇਸ਼ ਸੰਭਾਵੀ ਖ਼ਤਰਾ ਨੂੰ ਟਲ਼ ਗਿਆ ਹੈ।

ਡੀਜੀਪੀ ਨੇ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਹੈਂਡਲਰਾਂ, ਕਾਰਕੁੰਨਾਂ ਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਭਰੋਸਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਵੇਂ ਸ਼ੱਕੀਆਂ, ਜੋ ਬੱਸ ਰਾਹੀਂ ਵਿਸਫੋਟਕ ਯੰਤਰ ਸਮੇਤ ਅੰਮ੍ਰਿਤਸਰ ਤੋਂ ਮੋਹਾਲੀ ਪੁੱਜੇ ਸਨ, ਨੂੰ ਵਾਈ.ਪੀ.ਐਸ. ਚੌਕ ਮੋਹਾਲੀ ਦੇ ਸਾਹਮਣੇ ਇੱਕ ਪਾਰਕ ਦੇ ਨੇੜਿਓਂ  ਗ੍ਰਿਫ਼ਤਾਰ ਕੀਤਾ।

ਉਨ੍ਹਾਂ ਕਿਹਾ ਕਿ ਅਪ੍ਰੇਸ਼ਨ ਦੌਰਾਨ, ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਡੀਐਕਸ ਨਾਲ ਲੈਸ ਆਈ.ਈ.ਡੀ. ਬਰਾਮਦ ਕੀਤੀ। ਇਸ ਵਿਸਫੋਟਕ ਕਾਰਨ ਪੈਦਾ ਹੋਏ ਗੰਭੀਰ ਖ਼ਤਰੇ ਨੂੰ ਦੇਖਦਿਆਂ ਬੰਬ ਡਿਸਪੋਜ਼ਲ ਸਕੁਐਡ ਨੂੰ ਤੁਰੰਤ ਮੌਕੇ ’ਤੇ ਬੁਲਾਇਆ ਗਿਆ, ਜਿਸਨੇ ਸਾਰੇ ਨਿਰਧਾਰਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈ.ਈ.ਡੀ. ਨੂੰ ਸਫਲਤਾਪੂਰਵਕ ਬੇਅਸਰ ਕਰਕੇ ਨਸ਼ਟ ਕਰ ਦਿੱਤਾ।

ਆਈ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਮਨੀ ਸਿੰਘ ਹਾਲ ਹੀ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਨੇ ਆਪਣੇ ਰਿਸ਼ਤੇਦਾਰ ਅਭਿਸ਼ੇਕ ਕੁਮਾਰ ਦੀ ਵੀ ਉਸ ਨਾਲ ਜਾਣ-ਪਛਾਣ ਕਰਵਾਈ ਸੀ। ਆਈ.ਜੀ.ਪੀ. ਨੇ ਦੱਸਿਆ ਕਿ ਆਪਸੀ ਗੱਲਬਾਤ ਦੌਰਾਨ, ਵਿਦੇਸ਼ੀ-ਅਧਾਰਤ ਹੈਂਡਲਰ ਨੇ ਉਨ੍ਹਾਂ ਨੂੰ ਕੁਝ ਕੰਮ ਕਰਨ ਦੇ ਬਦਲੇ ਵਿੱਤੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਅਤੇ ਆਰਥਿਕ ਦਿੱਕਤਾਂ  ਕਾਰਨ ਦੋਵੇਂ ਮੁਲਜ਼ਮ ਹੈਂਡਲਰ ਦਾ ਕੰਮ  ਕਰਨ ਲਈ ਸਹਿਮਤ ਹੋ ਗਏ।

ਇਸ ਸਬੰਧ ਵਿੱਚ ਐਫਆਈਆਰ ਨੰਬਰ 8 ਮਿਤੀ 3.6.2026 ਨੂੰ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸਏਐਸ ਨਗਰ ਵਿਖੇ ਬੀਐਨਐਸ ਦੀ ਧਾਰਾ 113(3) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

 

Advertisement

Latest News

ਭਾਜਪਾ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ ਅਤੇ ਵਰਤੋਂ ਖ਼ਤਮ ਹੋਣ 'ਤੇ ਬੇਰਹਿਮੀ ਨਾਲ ਹਾਸ਼ੀਏ 'ਤੇ ਧੱਕ ਦਿੰਦੀ ਹੈ: ਹਰਪਾਲ ਸਿੰਘ ਚੀਮਾ ਭਾਜਪਾ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ ਅਤੇ ਵਰਤੋਂ ਖ਼ਤਮ ਹੋਣ 'ਤੇ ਬੇਰਹਿਮੀ ਨਾਲ ਹਾਸ਼ੀਏ 'ਤੇ ਧੱਕ ਦਿੰਦੀ ਹੈ: ਹਰਪਾਲ ਸਿੰਘ ਚੀਮਾ
*ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ 'ਵਰਤੋ ਅਤੇ ਸੁੱਟੋ' ਰਣਨੀਤੀ...
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਸਕੱਤਰ ਨੂੰ ਲਿਖਿਆ ਪੱਤਰ, ਵਿਭਾਗ ਨੂੰ ਫੀਸ ਢਾਂਚੇ ‘ਚ ਸੁਧਾਰਾਤਮਕ ਉਪਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-3 ਤਹਿਤ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਿਹਰੀ ਮੌਕਾ
ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 1 ਦੇ ਕੋਕਿਲਾ ਵਿਹਾਰ ‘ਚ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ