ਪੰਜਾਬ ਪੁਲਿਸ ਵੱਲੋਂ ਸੜਕ ਸੁਰੱਖਿਆ ਸਬੰਧੀ ਹੋਰਨਾਂ ਪਹਿਲਕਦਮੀਆਂ ਲਈ ਰਾਹਗਿਰੀ ਫਾਊਂਡੇਸ਼ਨ ਅਤੇ ਅਰਬਨ ਲੈਬ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

ਪੰਜਾਬ ਪੁਲਿਸ ਵੱਲੋਂ ਸੜਕ ਸੁਰੱਖਿਆ ਸਬੰਧੀ ਹੋਰਨਾਂ ਪਹਿਲਕਦਮੀਆਂ ਲਈ ਰਾਹਗਿਰੀ ਫਾਊਂਡੇਸ਼ਨ ਅਤੇ ਅਰਬਨ ਲੈਬ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ



ਚੰਡੀਗੜ੍ਹ, 11 ਮਾਰਚ:

ਸੜਕ ਸੁਰੱਖਿਆ, ਕਾਨੂੰਨ ਲਾਗੂ ਕਰਨ, ਸ਼ਹਿਰੀ ਆਵਾਜਾਈ ਅਤੇ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਵਧਾਉਣ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਰਾਹਗਿਰੀ ਫਾਊਂਡੇਸ਼ਨ ਅਤੇ ਦ ਅਰਬਨ ਲੈਬ ਫਾਊਂਡੇਸ਼ਨ ਨਾਲ ਦੋ ਸਮਝੌਤੇ ਸਹੀਬੱਧ ਕੀਤੇ।

ਦੱਸਣਯੋਗ ਹੈ ਕਿ ਇਹਨਾਂ ਸਮਝੌਤਿਆਂ 'ਤੇ ਸ਼ੈਲੀ ਕੁਲਸ਼੍ਰੇਸ਼ਠ ਅਤੇ ਅਭਿਜੀਤ ਲੋਕਰੇ ਨੇ ਆਨਲਾਈਨ ਅਤੇ ਆਫਲਾਈਨ ਦੋਵਾਂ ਮਾਧਿਅਮਾਂ ਜ਼ਰੀਏ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ ਏ.ਐਸ. ਰਾਏ ਤੇ ਸਾਰਿਕਾ ਪਾਂਡਾ ਭੱਟ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ।
ਏਡੀਜੀਪੀ ਏ.ਐਸ. ਰਾਏ ਅਤੇ ਸੜਕਾਂ ਦੀ ਸੁਰੱਖਿਆ ਪ੍ਰਤੀ ਟੀਮ ਦੇ ਸਮਰਪਣ ਲਈ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਰਾਹਗਿਰੀ ਫਾਊਂਡੇਸ਼ਨ ਅਤੇ ਦ ਅਰਬਨ ਲੈਬ ਫਾਊਂਡੇਸ਼ਨ ਨਾਲ ਸਮਝੌਤਿਆਂ ਰਾਹੀਂ ਟ੍ਰੈਫਿਕ ਪ੍ਰਬੰਧਨ ਅਤੇ ਆਵਾਜਾਈ ਲਈ ਡੇਟਾ-ਅਧਾਰਿਤ ਪਹੁੰਚ ਅਪਣਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਤਾਲਮੇਲ ਸੂਬੇ ਵਿੱਚ ਸੜਕ ਸੁਰੱਖਿਆ, ਲਾਗੂਕਰਨ ਅਤੇ ਲੋਕਾਂ ਦਰਮਿਆਨ ਜਾਗਰੂਕਤਾ ਨੂੰ ਵਧਾਉਣ ਵਿੱਚ ਸਹਾਈ ਹੋਵੇਗਾ।

ਸੜਕ ਸੁਰੱਖਿਆ ਲਈ ਬਹੁ-ਦਿਸ਼ਾਈ ਪਹੁੰਚ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਏਡੀਜੀਪੀ ਏ.ਐਸ. ਰਾਏ ਨੇ ਕਿਹਾ ਕਿ ਇਨਫੋਰਸਮੈਂਟ ਏਜੰਸੀਆਂ ਨੂੰ ਸੜਕਾਂ ਦੀ ਸੁਰੱਖਿਆ ਨੂੰ ਵਿਆਪਕ ਤੌਰ 'ਤੇ ਹੱਲ ਕਰਨ ਲਈ ਸਾਰੇ ਭਾਈਵਾਲਾਂ ਤੋਂ ਸਹਿਯੋਗੀ ਯਤਨਾਂ ਦੀ ਲੋੜ ਹੈ। ਰਾਹਗਿਰੀ ਫਾਊਂਡੇਸ਼ਨ ਅਤੇ ਦ ਅਰਬਨ ਲੈਬ ਫਾਊਂਡੇਸ਼ਨ ਦੋਵੇਂ ਆਪਣੋ-ਆਪਣੇ ਖੇਤਰਾਂ ਵਿੱਚ ਮੋਹਰੀ ਹਨ ਅਤੇ ਇਹ ਗਠਜੋੜ ਪੰਜਾਬ ਵਿੱਚ ਇਨਫੋਰਸਮੈਂਟ ਸਮਰੱਥਾਵਾਂ ਨੂੰ ਮਹੱਤਵਪੂਰਨ ਤੌਰ 'ਤੇ ਮਜ਼ਬੂਤ ਕਰੇਗਾ।

ਉਨ੍ਹਾਂ ਕਿਹਾ ਕਿ ਇਹ ਤਾਲਮੇਲ ਖੋਜ, ਨੀਤੀ ਦੀ ਵਕਾਲਤ, ਸਮਰੱਥਾ-ਨਿਰਮਾਣ ਪ੍ਰੋਗਰਾਮਾਂ ਅਤੇ ਸੜਕ ਸੁਰੱਖਿਆ ਉਪਾਵਾਂ ਦੇ ਵਿਵਹਾਰਕ ਲਾਗੂਕਰਨ 'ਤੇ ਕੇਂਦ੍ਰਿਤ ਹੋਣਗੇ, ਜੋ ਸੁਰੱਖਿਅਤ ਸੜਕਾਂ ਬਣਾਉਣ ਲਈ ਪੰਜਾਬ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨਗੇ।

ਰਾਹਗਿਰੀ ਫਾਊਂਡੇਸ਼ਨ ਦੀ ਨੁਮਾਇੰਦਗੀ ਕਰਨ ਵਾਲੀ ਸਾਰਿਕਾ ਪਾਂਡਾ ਭੱਟ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਟ੍ਰੈਫਿਕ ਪੁਲਿਸ ਵਿੱਚ ਇੱਕ ਸਮਰਪਿਤ ਖੋਜ ਵਿੰਗ ਸਥਾਪਤ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਇਹ ਪਹਿਲ ਸੜਕ ਸੁਰੱਖਿਆ ਲਈ ਇੱਕ ਹੋਰ ਵਿਗਿਆਨਕ, ਡੇਟਾ-ਅਧਾਰਤ ਪਹੁੰਚ ਨੂੰ ਸਮਰੱਥ ਬਣਾਏਗਾ।

ਦ ਅਰਬਨ ਲੈਬ ਫਾਊਂਡੇਸ਼ਨ ਦੇ ਅਭਿਜੀਤ ਲੋਕਰੇ ਨੇ ਕਿਹਾ ਕਿ ਉਹ ਸੜਕ ਸੁਰੱਖਿਆ ਸਬੰਧੀ ਪੰਜਾਬ ਪੁਲਿਸ ਦੇ ਯਤਨਾਂ ਬਾਰੇ ਜਾਣਕਾਰੀ ਲੈਣ ਅਤੇ ਗਿਆਨ ਦੇ ਆਦਾਨ-ਪ੍ਰਦਾਨ ਦੀ ਉਮੀਦ ਕਰਦੇ ਹਨ। ਉਹਨਾਂ ਅੱਗੇ ਕਿਹਾ ਕਿ ਇਹ ਭਾਈਵਾਲੀ ਟ੍ਰੈਫਿਕ ਪ੍ਰਬੰਧਨ ਅਤੇ ਜਨਤਕ ਸੁਰੱਖਿਆ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਬਹੁਤ ਪ੍ਰਭਾਵਸ਼ਾਲੀ ਹੋਵੇਗੀ।

ਇਸ ਮੌਕੇ ਪੰਜਾਬ ਸੜਕ ਸੁਰੱਖਿਆ ਅਤੇ ਟ੍ਰੈਫਿਕ ਖੋਜ ਕੇਂਦਰ ਦੇ ਡਾਇਰੈਕਟਰ ਅਤੇ ਪੰਜਾਬ ਸਰਕਾਰ ਦੇ ਟ੍ਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ਵੀ ਮੌਜੂਦ ਸਨ।

Tags:

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ