ਪੰਜਾਬ ਪੁਲਿਸ ਨੇ 136 ਦਿਨਾਂ ਵਿੱਚ 22,054 ਨਸ਼ਾ ਤਸਕਰ ਗਿ੍ਰਫ਼ਤਾਰ ਕੀਤੇ-ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ

ਪੰਜਾਬ ਪੁਲਿਸ ਨੇ 136 ਦਿਨਾਂ ਵਿੱਚ 22,054 ਨਸ਼ਾ ਤਸਕਰ ਗਿ੍ਰਫ਼ਤਾਰ ਕੀਤੇ-ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ

ਬਟਾਲਾ, 16 ਜੁਲਾਈ (    ) ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈਜਿਸ ਦੇ ਚੱਲਦਿਆਂ ਨਸ਼ਾ ਮੁਕਤੀ ਯਾਤਰਾ’ ਵਿੱਚ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ।

ਅੱਜ ਸ੍ਰੀ ਹਰਗੋਬਿੰਦਪੁਰ ਹਲਕੇ ਦੇ ਪਿੰਡ ਘੱਸਕਲੇਰਤਾਰਾਥਰੀਏਵਾਲ ਤੇ ਹਰਪੁਰਾ ਵਿਖੇ ਨਸ਼ਾ ਮੁਕਤੀ ਯਾਤਰਾ ਕੀਤੀ ਗਈਜਿਸ ਵਿੱਚ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਵਿਰੁੱਧ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।

ਉਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ ਜਾ ਰਹੀਆਂ ਹਨ ਅਤੇ ਨਸ਼ਾ ਤਸਕਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੇ ਗਏ ਯੁੱਧ ਨਸ਼ਿਆਂ ਵਿਰੁੱਧ” ਤਹਿਤ 136 ਦਿਨਾਂ ਵਿੱਚ ਪੰਜਾਬ ਪੁਲਿਸ ਵਲੋਂ 22,054 ਨਸ਼ਾ ਤਸਕਰ ਗਿ੍ਰਫਤਾਰ ਕੀਤੇ ਜਾ ਚੁੱਕੇ ਹਨ ਅਤੇ ਉਨਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

 

ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋ ਨਸ਼ਿਆਂ ਨੂੰ ਖਤਮ ਕਰਨ ਲਈ ਤਹੱਈਆ ਕੀਤਾ ਗਿਆ ਹੈ ਅਤੇ ਸਰਕਾਰ ਦੇ ਸਾਰਥਕ ਯਤਨਾਂ ਨਾਲ ਆਮ ਨਾਗਰਿਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ। ਉਨਾਂ ਕਿਹਾ ਕਿ ਲੋਕ ਇਸ ਗੱਲੋਂ ਪੂਰੀ ਤਰ੍ਹਾਂ ਆਸਵੰਦ ਹਨ ਕਿ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਦਾ ਜਿਹੜਾ ਟੀਚਾ ਮਿਥਿਆ ਹੈ ਉਸ ਨੂੰ ਪੂਰਾ ਕਰਕੇ ਦਿਖਾਇਆ ਜਾਵੇਗਾ।

ਇਸ ਮੌਕੇ ਅਮਰੀਕ ਸਿੰਘ ਗੋਲਡੀਸਰਪੰਚ ਮਨਦੀਪ ਸਿੰਘ ਵਾਈਸ ਪ੍ਰਧਾਨ ਨਸ਼ਾ ਮੁਕਤੀ ਮੋਰਚਾਸਰਪੰਚ ਸਾਹਿਬ ਸਿੰਘਸਰਪੰਚ ਅੰਮ੍ਰਿਤਪਾਲ ਸਿੰਘਸਰਪੰਚ ਹਰਪ੍ਰੀਤ ਸਿੰਘਸਰਪੰਚ ਮਹਿੰਦਰ ਸਿੰਘਪੀ.ਓ ਰਾਜੂ ਭਿੰਡਰਸੁਖਦੇਵ ਸਿੰਘ ਰੋਮੀ ਪੀ.ਏ. ਸਲਾਹਕਾਰ ਪਰਮਬੀਰ ਸਿੰਘ ਰਾਣਾਸੁਖਦੇਵ ਸਿੰਘ ਸੱਖੋਵਾਲਸੁਲੱਖਣ ਸਿੰਘ ਕਹਿਰਾ ਸਰਪੰਚਬਲਾਕ ਪ੍ਰਧਾਨ ਰਵਿੰਦਰ ਸਿੰਘ ਜੱਜਗਿਲਬਾਗ ਸਿੰਘ ਰਿਆੜਜੋਨੀ ਘੁਮਾਣਸੰਗਠਨ ਇੰਚਾਰਜ ਗੁਰਪ੍ਰੀਤ ਸਿੰਘ ਸੋਢੀ ਅਤੇ ਹਨੀ ਦਿਓਲ ਆਦਿ ਹਾਜ਼ਰ ਸਨ।

ਕੱਲ੍ਹ 17 ਜੁਲਾਈ ਨੂੰ ਪਿੰਡ ਸ਼ਕਾਲਾ ਵਿਖੇ ਦੁਪਹਿਰ 1.45 ਵਜੇਸੈਲੋਵਾਲ ਵਿਖੇ 2.30 ਵਜੇਸੱਖੋਵਾਲ ਵਿਖੇ 3.15 ਵਜੇਧਾਰੀਵਾਲ ਵਿਖੇ 4 ਵਜੇਸੋਹੀਆਂ ਵਿਖੇ 4.45 ਅਤੇ ਪਿੰਡ ਲੱਲਾ ਵਿਖੇ ਸ਼ਾਮ 5.25 ’ਤੇ ਨਸ਼ਾ ਮੁਕਤੀ ਯਾਤਰਾ’ ਕੀਤੀ ਜਾਵੇਗੀ। 

Advertisement

Latest News

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 29 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ...
ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ
ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ