'ਯੁੱਧ ਨਸ਼ਿਆਂ ਵਿਰੁੱਧ’ ਦੇ 163ਵੇਂ ਦਿਨ ਪੰਜਾਬ ਪੁਲਿਸ ਵੱਲੋਂ 335 ਥਾਵਾਂ 'ਤੇ ਛਾਪੇਮਾਰੀ; 104 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 163ਵੇਂ ਦਿਨ ਪੰਜਾਬ ਪੁਲਿਸ ਵੱਲੋਂ 335 ਥਾਵਾਂ 'ਤੇ ਛਾਪੇਮਾਰੀ; 104 ਨਸ਼ਾ ਤਸਕਰ ਕਾਬੂ


ਚੰਡੀਗੜ੍ਹ, 11 ਅਗਸਤ:


ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 163ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 163 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,524 ਹੋ ਗਈ ਹੈ।

ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.4 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 1092 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਹਨ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 366 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 28 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। 

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ