'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 222ਵੇਂ ਦਿਨ, ਪੰਜਾਬ ਪੁਲਿਸ ਵੱਲੋਂ 17.7 ਕਿਲੋ ਹੈਰੋਇਨ ਅਤੇ 15 ਲੱਖ ਰੁਪਏ ਦੀ ਡਰੱਗ ਮਨੀ ਸਮੇਤ 77 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 9 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 222ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 290 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 222 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,432 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 17.7 ਕਿਲੋ ਹੈਰੋਇਨ, 501 ਗ੍ਰਾਮ ਅਫੀਮ, 26,983 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 290 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 311 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ
ਬਟਾਲਾ, 7 ਨਵੰਬਰ,2025:- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex...
ਵਿੱਕੀ ਕੌਸ਼ਲ ਦੀ ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਜਨਮ ਦਿੱਤਾ ਹੈ
ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਨਵੰਬਰ 2025 ਨੂੰ ਇੱਕ ਇਤਿਹਾਸਕ ਸਮਾਗਮ ਦਾ ਆਗਾਜ਼ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ 2025 ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ 
ਦਿੱਲੀ ਵਿੱਚ ਠੰਢ ਵਧਣ ਦੇ ਨਾਲ ਮੌਸਮ ਵਿਭਾਗ ਦੀ ਚੇਤਾਵਨੀ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-11-2025 ਅੰਗ 539
Realme GT 8 Pro ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ