ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ 'ਤੇ ਛਾਪੇਮਾਰੀ; 85 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ 'ਤੇ ਛਾਪੇਮਾਰੀ; 85 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 24 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 400 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਐਫਆਈਆਰ ਦਰਜ ਕਰਨ ਉਪਰੰਤ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 145 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,237 ਹੋ ਗਈ ਹੈ।

ਦੱਸਣਯੋਗ ਹੈ ਕਿ ਇਸ ਛਾਪੇਮਾਰੀ ਸਦਕਾ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.6 ਕਿਲੋ ਹੈਰੋਇਨ, 1 ਕਿਲੋ ਅਫੀਮ, 8.09 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 80 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 431 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 64 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ