'ਯੁੱਧ ਨਸ਼ਿਆਂ ਵਿਰੁੱਧ' ਦੇ 152ਵੇਂ ਦਿਨ, ਪੰਜਾਬ ਪੁਲਿਸ ਵੱਲੋਂ 380 ਥਾਵਾਂ 'ਤੇ ਛਾਪੇਮਾਰੀ; 101 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ' ਦੇ 152ਵੇਂ ਦਿਨ, ਪੰਜਾਬ ਪੁਲਿਸ ਵੱਲੋਂ 380 ਥਾਵਾਂ 'ਤੇ ਛਾਪੇਮਾਰੀ; 101 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 31 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲਗਾਤਾਰ 152ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 380 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ, 152 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,089 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 778 ਗ੍ਰਾਮ ਹੈਰੋਇਨ, 17 ਕੁਇੰਟਲ ਭੁੱਕੀ, 18,671 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 44,710 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 82 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 406 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 68 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ