ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਚੰਡੀਗੜ੍ਹ, 4 ਫਰਵਰੀ:

ਸੂਬੇ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਸਪੋਰਟ ਵੈਰੀਫ਼ੀਕੇਸ਼ਨ ਲਈ ਇੱਕ ਸੁਚੱਜੀ ਤੇ ਆਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ, ਜੋ ਨਾਗਰਿਕਾਂ ਨੂੰ ਪ੍ਰੀ-ਵੈਰੀਫ਼ੀਕੇਸ਼ਨ ਐਸ.ਐਮ.ਐਸ. ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਪੋਸਟ- ਵੈਰੀਫ਼ੀਕੇਸ਼ਨ ਐਸ.ਐਮ.ਐਸ. ਰਾਹੀਂ  ਬਿਨੈਕਾਰ ਆਪਣੇ ਫੀਡਬੈਕ ਵੀ  ਦੇ ਸਕਣਗੇ।


ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀ.ਏ.ਡੀ.) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਨੂੰ ਨਿਰਵਿਘਨ ਅਤੇ ਸੁਚੱਜੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ 5 ਫਰਵਰੀ, 2025 ਤੋਂ, ਪੰਜਾਬ ਪੁਲਿਸ ਵੱਲੋਂ ਬਿਨੈਕਾਰ ਨੂੰ ‘ਪੀਬੀਸਾਂਝ’ ਤੋਂ ਐਸ.ਐਮ.ਐਸ. ਰਾਹੀਂ ਸੂਚਨਾ ਭੇਜੀ ਜਾਵੇਗੀ, ਜਿਸ ਵਿੱਚ ਤਸਦੀਕ ਕਰਨ ਵਾਲੇ ਅਧਿਕਾਰੀ ਦਾ ਨਾਮ ਅਤੇ ਮੁਲਾਕਾਤ ਦੀ ਮਿਤੀ ਅਤੇ ਸਮੇਂ ਸਬੰਧੀ ਜਾਣਕਾਰੀ ਹੋਵੇਗੀ। ਇਸ ਸੁਧਾਰ ਦਾ ਉਦੇਸ਼ ਬੇਲੋੜੀ ਅਨਿਸ਼ਚਿਤਤਾ ਨੂੰ ਘਟਾਉਣਾ ਅਤੇ ਬਿਨੈਕਾਰ ਨੂੰ ਉਸਦੀ ਵੈਰੀਫ਼ੀਕੇਸ਼ਨ ਪ੍ਰਕਿਰਿਆ ਬਾਰੇ ਪੂਰੀ  ਤਰ੍ਹਾਂ ਜਾਣੂ ਕਰਵਾਉਣਾ ਹੈ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਇਸ ਤੋਂ ਇਲਾਵਾ ਨਾਗਰਿਕ ਪੋਸਟ-ਵੈਰੀਫਿਕੇਸ਼ਨ ਐਸ.ਐਮ.ਐਸ. ਰਾਹੀਂ ਆਪਣੇ ਫੀਡਬੈਕ ਵਿੱਚ ਸਬੰਧਤ ਅਧਿਕਾਰੀ ਦੇ ਵਿਵਹਾਰ ਸਬੰਧੀ ਰਿਪੋਰਟ ਵੀ ਭੇਜ ਸਕਣਗੇ।

ਫੀਡਬੈਕ ਦੇਣ ਲਈ, ਬਿਨੈਕਾਰਾਂ ਨੂੰ ‘ਪੀਬੀਸਾਂਝ’ ਤੋਂ ਇੱਕ ਪੋਸਟ-ਵੈਰੀਫਿਕੇਸ਼ਨ ਐਸ.ਐਮ.ਐਸ.  ਪ੍ਰਾਪਤ ਹੋਵੇਗਾ, ਜਿਸ ਵਿੱਚ ਫੀਡਬੈਕ ਫਾਰਮ ਨਾਲ ਇੱਕ ਹਾਈਪਰਲਿੰਕ ਹੋਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਫੀਡਬੈਕ
ਫਾਰਮ ਰਾਹੀਂ ਆਪਣਾ ਕੋਈ ਵੀ ਸੁਝਾਅ, ਟਿੱਪਣੀ ਜਾਂ ਸਮੱਸਿਆ ਸਾਂਝੀ  ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਹ ਫੀਡਬੈਕ ਵਿਧੀ ਪੰਜਾਬ ਪੁਲਿਸ ਨੂੰ ਸੇਵਾਵਾਂ ਦੇ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਨਾਗਰਿਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਵਿੱਚ ਮਦਦ ਕਰੇਗੀ।

Tags:

Advertisement

Advertisement

Latest News

ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ
ਬਰਨਾਲਾ, 11 ਦਸੰਬਰ  ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ...
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ
12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ
ਹਰਿਆਣਾ ਸਰਕਾਰ ਅਤੇ ਹੜਤਾਲੀ ਡਾਕਟਰਾਂ ਵਿਚਕਾਰ ਅੱਜ ਸ਼ਾਮ 4 ਵਜੇ ਚੰਡੀਗੜ੍ਹ ਵਿੱਚ ਮੀਟਿੰਗ ਹੋਵੇਗੀ
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਯਾਨੀ ਵੀਰਵਾਰ ਨੂੰ ਖੇਡਿਆ ਜਾਵੇਗਾ
ਭਾਰਤ-ਇਟਲੀ ਦੋਸਤੀ ਨੂੰ ਹੋਰ ਮਜ਼ਬੂਤ ​​ਕਰਨ ਲਈ,ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਓ ਮੇਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਗਲੇ ਸਾਲ ਰੋਮ ਆਉਣ ਦਾ ਸੱਦਾ ਦਿੱਤਾ