ਯੁੱਧ ਨਸ਼ਿਆਂ ਵਿਰੁੱਧ’ ਦੇ 119ਵੇਂ ਦਿਨ ਪੰਜਾਬ ਪੁਲਿਸ ਵੱਲੋਂ 137 ਰੇਲਵੇ ਸਟੇਸ਼ਨਾਂ ਦੀ ਚੈਕਿੰਗ; 3.5 ਕਿਲੋ ਹੈਰੋਇਨ, 4 ਕਿਲੋ ਅਫ਼ੀਮ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ’ ਦੇ 119ਵੇਂ ਦਿਨ ਪੰਜਾਬ ਪੁਲਿਸ ਵੱਲੋਂ 137 ਰੇਲਵੇ ਸਟੇਸ਼ਨਾਂ ਦੀ ਚੈਕਿੰਗ; 3.5 ਕਿਲੋ ਹੈਰੋਇਨ, 4 ਕਿਲੋ ਅਫ਼ੀਮ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 28 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ 119ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ 137 ਰੇਲਵੇ ਸਟੇਸ਼ਨਾਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਨੂੰ ਸਫ਼ਲ ਬਣਾਉਣ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਬਲ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ।

ਉਨ੍ਹਾਂ ਕਿਹਾ ਕਿ ਸੂਬੇ ਦੇ ਲਗਭਗ 137 ਰੇਲਵੇ ਸਟੇਸ਼ਨਾਂ 'ਤੇ ਕੀਤੀ ਗਈ ਕਾਰਵਾਈ ਦੌਰਾਨ ਤਕਰੀਬਨ 1447 ਵਿਅਕਤੀਆਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਾਰਵਾਈ ਦੌਰਾਨ ਪੁੱਛਗਿੱਛ ਲਈ 10 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।

ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋ ਹੈਰੋਇਨ, 4.1 ਕਿਲੋ ਅਫੀਮ ਅਤੇ 1.83 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 119 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 19,585 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ 90 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 443 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਰਾਜ ਭਰ ਵਿੱਚ 78 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 462 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 69  ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। 

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ