ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ

ਸ੍ਰੀ ਅਨੰਦਪੁਰ ਸਾਹਿਬ 11 ਅਪ੍ਰੈਲ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹੋਲਾ ਮਹੱਲਾ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਅਤੇ ਵਾਤਾਵਰਣ ਸੰਭਾਲ ਵਿੱਚ ਦਿੱਤੇ ਗਏ ਅਹਿਮ ਸਹਿਯੋਗ ਲਈ ਸਿੰਘ ਸਾਹਿਬ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਦੇ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ।
   ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਦੌਰਾਨ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਕੀਤੇ ਗਏ ਯਤਨਾਂ ਨੇ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਜਥੇਦਾਰ ਸਿੰਘ ਸਾਹਿਬ ਦੀ ਪ੍ਰਭਾਵਸ਼ਾਲੀ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨੂੰ ਇਸ ਸਫਲਤਾ ਦਾ ਮੁੱਖ ਕਾਰਨ ਦੱਸਦਿਆਂ ਕਿਹਾ ਕਿ ਇਹ ਪਹਿਲ ਵਾਤਾਵਰਣ ਦੀ ਸੁਰੱਖਿਆ ਵੱਲ ਇਕ ਮਹੱਤਵਪੂਰਨ ਕਦਮ ਹੈ।
       ਉਨ੍ਹਾਂ ਨੇ ਅਪੀਲ ਕੀਤੀ ਕਿ ਆਉਣ ਵਾਲੇ ਖਾਲਸਾ ਸਾਜਨਾ ਦਿਵਸ ਵਿਸਾਖੀ ਅਤੇ ਹੋਰ ਧਾਰਮਿਕ ਸਮਾਗਮਾਂ ਦੌਰਾਨ ਵੀ ਇਹ ਯਤਨ ਜਾਰੀ ਰੱਖੇ ਜਾਣ। ਖਾਸ ਤੌਰ ‘ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਲੰਗਰਾਂ ਵਿੱਚ ਪਲਾਸਟਿਕ ਦੀ ਵਰਤੋਂ ਤੋਂ ਪਰਹੇਜ਼ ਕਰਦਿਆਂ ਰਵਾਇਤੀ ਭਾਂਡਿਆਂ ਜਾਂ ਜੈਵਿਕ ਖਪਣਯੋਗ ਭਾਂਡਿਆਂ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਪ੍ਰਦੂਸ਼ਣ ਨੂੰ ਕਾਬੂ ਕੀਤਾ ਜਾ ਸਕੇ।
     ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਰੋਸਾ ਦਿਵਾਇਆ ਕਿ ਇਸ ਸੰਬੰਧੀ ਸੰਗਤਾਂ ਨੂੰ ਵਿਆਪਕ ਤੌਰ ‘ਤੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਸਾਖੀ ਦੇ ਪਵਿੱਤਰ ਮੌਕੇ ‘ਤੇ ਲੰਗਰ ਸੇਵਾ ਦੌਰਾਨ ਪਲਾਸਟਿਕ ਦੀ ਵਰਤੋਂ ਤੋਂ ਬਚਣ ਲਈ ਖਾਸ ਅਪੀਲ ਕੀਤੀ ਜਾਵੇਗੀ, ਤਾਂ ਜੋ ਧਾਰਮਿਕ ਸਮਾਗਮਾਂ ਨੂੰ ਪ੍ਰਦੂਸ਼ਣ ਮੁਕਤ ਬਣਾਉਂਦਿਆਂ ਵਾਤਾਵਰਣ ਦੀ ਸੰਭਾਲ ਵਿੱਚ ਸਾਰਿਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਇਸ ਮੌਕੇ ਦਲਜੀਤ ਸਿੰਘ ਭਿੰਡਰ ਅੰਤ੍ਰਿੰਗ ਕਮੇਟੀ ਮੈਂਬਰ ਐਸਜੀਪੀਸੀ, ਮੈਨੈਜਰ ਮਲਕੀਤ ਸਿੰਘ, ਮੀਤ ਮੈਨੇਜਰ ਜਸਵੀਰ ਸਿੰਘ, ਹਰਦੇਵ ਸਿੰਘ, ਸੂਚਨਾ ਅਫਸਰ ਹਰਪ੍ਰੀਤ ਸਿੰਘ ਵੀ ਮੋਜੂਦ ਸਨ। 

Advertisement

Latest News

ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਪੋਵੇਗਾ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਪੋਵੇਗਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ...
ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਪੰਜਾਬ ਸਰਕਾਰ ਵਿਸ਼ਵ ਪੱਧਰ 'ਤੇ ਲੈ ਕੇ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੈਣੀ ਦੱਸਣ ਹਰਿਆਣਾ ਵਿੱਚ ਆਯੁਸ਼ਮਾਨ ਯੋਜਨਾ ਕਿਉਂ ਦਮ ਤੋੜ ਰਹੀ? ਗਰੀਬ ਜਨਤਾ ਹੁਣ ਇਲਾਜ ਲਈ ਕਿੱਥੇ ਜਾਵੇਗੀ? - ਬਲਤੇਜ ਪੰਨੂ
ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ
ਐੱਸ ਡੀ ਐਮ ਆਯੂਸ਼ ਗੋਇਲ ਵਲੋਂ ਗੈਸ ਏਜੰਸੀ ਦੀ ਅਚਨਚੇਤ ਚੈਕਿੰਗ
ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ