ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ 'ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 14 ਅਕਤੂਬਰ 2025:

ਪਿਛਲੇ ਮਹੀਨੇ ਕਰਵਾਏ ਐਨ.ਸੀ.ਆਰ. ਰੋਡ ਸ਼ੋਅ ਦੀ ਸ਼ਾਨਦਾਰ ਸਫਲਤਾ ਉਪਰੰਤ, ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੀ ਅਗਵਾਈ ਹੇਠ ਅਤੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਮੌਜੂਦਗੀ ਵਿੱਚ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਸਬੰਧੀ ਆਪਣੀ ਪਹੁੰਚ ਨੂੰ ਜਾਰੀ ਰੱਖਦਿਆਂ ਬੰਗਲੁਰੂ ਵਿੱਚ ਇੱਕ ਪ੍ਰਭਾਵਸ਼ਾਲੀ ਰੋਡ ਸ਼ੋਅ ਕਰਵਾਇਆ।

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਖੇਤਰਾਂ ਦੀਆਂ ਦਿੱਗਜ ਕੰਪਨੀਆਂ ਨਾਲ  ਮੀਟਿੰਗਾਂ ਕੀਤੀਆਂ ਗਈਆਂ ਅਤੇ ਇਸ ਉਪਰੰਤ ਦ ਓਬਰਾਏ, ਐਮ.ਜੀ. ਰੋਡ, ਬੰਗਲੁਰੂ ਵਿਖੇ ਸ਼ਾਮ ਨੂੰ ਪੰਜਾਬ ਸੈਸ਼ਨ ਕਰਵਾਇਆ ਗਿਆ।

ਉਨ੍ਹਾਂ ਅੱਗੇ ਕਿਹਾ ਕਿ ਕੰਪਨੀਆਂ ਨਾਲ ਮੀਟਿੰਗਾਂ ਦੌਰਾਨ, ਵਫ਼ਦ ਨੇ ਸੈਮੀਕੰਡਕਟਰ ਅਤੇ ਏ.ਆਈ. ਡੋਮੇਨ ਦੀ ਇੱਕ ਪ੍ਰਮੁੱਖ ਬਹੁ-ਰਾਸ਼ਟਰੀ ਤਕਨਾਲੋਜੀ ਕੰਪਨੀ ਇੰਟੈਲ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਕੰਪਨੀ ਨੇ ਇਸ ਖੇਤਰ ਵਿੱਚ ਆਪਣੀਆਂ ਲੋੜਾਂ ਬਾਰੇ ਚਰਚਾ ਕੀਤੀ।

ਉਨ੍ਹਾਂ ਅੱਗੇ ਦੱਸਿਆ ਕਿ ਸਪੈਸ਼ਲਿਟੀ ਸਟੀਲ ਅਤੇ ਅਲੌਏ ਉਦਯੋਗ ਦੀ ਪ੍ਰਮੁੱਖ ਕੰਪਨੀ ਅਰਜਸ ਸਟੀਲ ਪ੍ਰਾਈਵੇਟ ਲਿਮਟਿਡ ਨੇ ਲਗਭਗ 350 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਵਿੱਚ ਆਪਣੇ ਕਾਰਜਾਂ ਦਾ ਵਿਸਥਾਰ ਕਰਨ ਸਬੰਧੀ ਯੋਜਨਾਵਾਂ ਦਾ ਐਲਾਨ ਕੀਤਾ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪ੍ਰਾਹੁਣਚਾਰੀ ਖੇਤਰ ਦੀ ਦਿੱਗਜ ਕੰਪਨੀ ਰਾਇਲ ਆਰਚਿਡ ਹੋਟਲਜ਼ ਲਿਮਟਿਡ ਸੂਬੇ ਵਿੱਚ ਨਵੇਂ ਵਿਰਾਸਤੀ ਹੋਟਲਾਂ ਅਤੇ ਸੈਰ-ਸਪਾਟਾ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟਾਂ ਦੀ ਪੜਚੋਲ ਕਰੇਗੀ।

ਉਨ੍ਹਾਂ ਅੱਗੇ ਕਿਹਾ ਕਿ ਆਈ.ਟੀ. ਅਤੇ ਆਈ.ਟੀ.ਈ.ਐਸ. ਸੈਕਟਰ ਦੀ ਨੁਮਾਇੰਦਗੀ ਕਰਨ ਵਾਲੀ ਸੋਨਾਟਾ ਸਾਫਟਵੇਅਰ ਲਿਮਟਿਡ ਕੰਪਨੀ ਨੇ ਪੰਜਾਬ ਵਿੱਚ ਡਿਜੀਟਲ ਪਰਿਵਰਤਨ, ਕਲਾਉਡ, ਡੇਟਾ ਵਿਸ਼ਲੇਸ਼ਣ, ਅਤੇ ਏ.ਆਈ. ਅਧਾਰਤ ਸੇਵਾਵਾਂ ਸਬੰਧੀ ਸੰਭਾਵਨਾਵਾਂ 'ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਏਰੋਸਪੇਸ ਅਤੇ ਰੱਖਿਆ ਤਕਨਾਲੋਜੀ ਵਿੱਚ ਮੋਹਰੀ ਕੰਪਨੀ ਆਈਡੀਆ ਫੋਰਜ ਨਾਲ ਉੱਨਤ ਯੂ.ਏ.ਵੀ. ਅਤੇ ਏਕੀਕ੍ਰਿਤ ਐਕਰੀਅਲ-ਨਿਗਰਾਨੀ ਪ੍ਰਣਾਲੀਆਂ ਬਾਰੇ ਚਰਚਾ ਕੀਤੀ ਗਈ।

ਹੋਰ ਵੇਰਵੇ ਸਾਂਝੇ ਕਰਦਿਆਂ, ਉਨ੍ਹਾਂ ਕਿਹਾ ਕਿ ਏਰੋਸਪੇਸ ਅਤੇ ਰੱਖਿਆ ਖੇਤਰ ਦੀ ਨੁਮਾਇੰਦਗੀ ਕਰਨ ਵਾਲੀ ਕੰਪਨੀ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ (ਐਚ.ਏ.ਐਲ.) ਨਾਲ ਵਿਕਰੇਤਾ ਅਤੇ ਸਪਲਾਇਰ ਪੱਖੀ ਪਹਿਲਕਦਮੀਆਂ, ਖਾਸ ਕਰਕੇ ਇੰਜੀਨੀਅਰਿੰਗ ਖੇਤਰ ਵਿੱਚ ਐਮ.ਐਸ.ਐਮ.ਈ. ਯੂਨਿਟਾਂ ਨੂੰ ਸ਼ਾਮਲ ਕਰਕੇ ਖੇਤਰ ਵਿੱਚ ਰੱਖਿਆ ਅਤੇ ਏਰੋਸਪੇਸ ਈਕੋਸਿਸਟਮ ਨੂੰ ਮਜ਼ਬੂਤ ਕਰਨ ਦੇ ਮੌਕਿਆਂ ਬਾਰੇ ਆਪਸੀ ਚਰਚਾ ਕੀਤੀ ਗਈ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਸ਼ਾਮ ਦੇ ਪੰਜਾਬ ਸੈਸ਼ਨ ਵਿੱਚ ਤਕਨਾਲੋਜੀ ਖੇਤਰ ਦੇ ਉੱਦਮੀਆਂ ਅਤੇ ਉਦਯੋਗਪਤੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਸੈਸ਼ਨ ਦੌਰਾਨ ਵਾਈਬਰਾਕੌਸਟਿਕ ਦੇ ਪ੍ਰਧਾਨ ਅਤੇ ਹੈੱਡ ਆਫ ਆਪ੍ਰੇਸ਼ਨ ਇੰਡੀਆ ਸ੍ਰੀ ਜਗਮਿੰਦਰ ਸਿੰਘ ਬਾਵਾ; ਨੈੱਟਸਮਾਰਟਜ਼ ਦੇ ਸਹਿ-ਸੰਸਥਾਪਕ ਅਤੇ ਸੀ.ਈ.ਓ. ਸ੍ਰੀ ਮਨੀਪਾਲ ਧਾਰੀਵਾਲ; ਆਈ.ਟੀ.ਸੀ ਦੇ ਡਾਇਰੈਕਟਰ ਸ੍ਰੀ ਹੇਮੰਤ ਮਲਿਕ, ਹਾਰਟੈਕਸ ਦੇ ਡਾਇਰੈਕਟਰ ਸ੍ਰੀ ਵਰੁਣ ਸੁਰੇਖਾ ਨੇ ਪੰਜਾਬ ਵਿੱਚ ਨਿਵੇਸ਼ ਅਤੇ ਸੰਚਾਲਨ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ।

ਐਸ.ਟੀ.ਪੀ.ਆਈ. ਮੋਹਾਲੀ ਦੇ ਡਾਇਰੈਕਟਰ ਅਤੇ ਐਸ.ਟੀ.ਪੀ.ਆਈ. ਬੰਗਲੁਰੂ ਦੇ ਡਾਇਰੈਕਟਰ ਨੇ ਨਿਵੇਸ਼ਕਾਂ ਨੂੰ ਗੁਰੂਗ੍ਰਾਮ ਅਤੇ ਬੰਗਲੁਰੂ ਤੋਂ ਬਾਅਦ ਮੋਹਾਲੀ ਨੂੰ ਉੱਤਰੀ ਭਾਰਤ ਵਿੱਚ ਅਗਲੇ ਆਈ.ਟੀ./ਜੀ.ਸੀ.ਸੀ./ਡਾਟਾ ਸੈਂਟਰ ਸਥਾਪਤ ਕਰਨ ਦੇ ਤਰਜੀਹੀ ਸਥਾਨ ਵਜੋਂ ਵਿਚਾਰਨ ਦੀ ਅਪੀਲ ਕੀਤੀ, ਜੋ ਟੀਅਰ-2 ਲਾਗਤਾਂ 'ਤੇ ਟੀਅਰ-1 ਸਮਰੱਥਾਵਾਂ ਦੇ ਨਾਲ ਨਾਲ ਟ੍ਰੈਫਿਕ ਤੇ ਭੀੜ ਤੋਂ ਦੂਰ ਅਤੇ ਖੇਤਰ ਦੇ ਪ੍ਰਮੁੱਖ ਖੋਜ ਸੰਸਥਾਵਾਂ ਵੱਲੋਂ ਤਿਆਰ ਕੀਤੇ ਹੁਨਰਮੰਦ ਸਟਾਫ ਤੱਕ ਆਸਾਨ ਪਹੁੰਚ ਦੀ ਪੇਸ਼ਕਸ਼ ਕਰਦਾ ਹੈ।

ਸੈਮੀਕੰਡਕਟਰ ਲੈਬਾਰਟਰੀ (ਐਸ.ਸੀ.ਐਲ.), ਮੋਹਾਲੀ ਦੇ ਡਾਇਰੈਕਟਰ ਜਨਰਲ ਨੇ ਸੂਬੇ ਦੇ ਉਭਰ ਰਹੇ ਸੈਮੀਕੰਡਕਟਰ ਈਕੋਸਿਸਟਮ ਅਤੇ ਭਾਰਤ ਦੀ ਤਕਨਾਲੋਜੀ ਅਤੇ ਨਿਰਮਾਣ ਖੇਤਰ ਦੀਆਂ ਜ਼ਰੂਰਤਾਂ ਨੂੰ ਪੂਰਨ ਸਬੰਧੀ ਪੰਜਾਬ ਦੀਆਂ ਸਮਰੱਥਾਵਾਂ ਬਾਰੇ ਗੱਲ ਕੀਤੀ।

ਇਸ ਮੌਕੇ ਜੇਟਰੋ, ਈ.ਓ., ਐਸ.ਟੀ.ਪੀ.ਆਈ., ਵਾਈ.ਪੀ.ਓ., ਟੀ.ਆਈ.ਈ., ਐਸ.ਆਈ.ਡੀ.ਐਮ., ਆਈ.ਈ.ਐਸ.ਏ. ਅਤੇ ਹੋਰਨਾਂ ਪ੍ਰਮੁੱਖ ਵਪਾਰਕ ਸੰਗਠਨਾਂ ਦੇ ਮੈਂਬਰਾਂ ਨੇ ਪੰਜਾਬ ਦੀ ਸੁਧਾਰ ਪੱਖੀ ਪਹੁੰਚ ਅਤੇ ਨਿਵੇਸ਼ਕ ਪੱਖੀ ਪ੍ਰਸ਼ਾਸਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

Advertisement

Latest News

ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ
ਬਟਾਲਾ, 7 ਨਵੰਬਰ,2025:- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex...
ਵਿੱਕੀ ਕੌਸ਼ਲ ਦੀ ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਜਨਮ ਦਿੱਤਾ ਹੈ
ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਨਵੰਬਰ 2025 ਨੂੰ ਇੱਕ ਇਤਿਹਾਸਕ ਸਮਾਗਮ ਦਾ ਆਗਾਜ਼ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ 2025 ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ 
ਦਿੱਲੀ ਵਿੱਚ ਠੰਢ ਵਧਣ ਦੇ ਨਾਲ ਮੌਸਮ ਵਿਭਾਗ ਦੀ ਚੇਤਾਵਨੀ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-11-2025 ਅੰਗ 539
Realme GT 8 Pro ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ