ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ

*ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ*

 

* ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼*

 

ਚੰਡੀਗੜ੍ਹ, 29 ਅਪਰੈਲ:-  ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ 'ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਮਈ ਅਤੇ ਜੂਨ 2025 ਦੇ ਮਹੀਨਿਆਂ ਵਿੱਚ ਸੂਬੇ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚ ਕਰੇਗੀ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਹਿੰਮ 2 ਤੋਂ 4 ਮਈ ਤੱਕ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਲਈ ਪਿੰਡ ਸੁਰੱਖਿਆ ਕਮੇਟੀਆਂ ਨੂੰ ਨੇੜਿਓਂ ਸ਼ਾਮਲ ਕਰ ਕੇ ਚਲਾਈ ਜਾਵੇਗੀ। ਇਹ ਮੀਟਿੰਗਾਂ ‘ਨਸ਼ਾ ਮੁਕਤੀ ਯਾਤਰਾ’ ਮੁਹਿੰਮ ਲਈ ਅਧਿਕਾਰਤ ਲਾਂਚ ਪਲੇਟਫਾਰਮ ਵਜੋਂ ਕੰਮ ਕਰਨਗੀਆਂ। ਪਿੰਡ ਸੁਰੱਖਿਆ ਕਮੇਟੀਆਂ ਦੇ ਸਾਰੇ ਮੈਂਬਰਾਂ ਤੋਂ ਇਲਾਵਾ ਇਸ ਮੀਟਿੰਗ ਵਿੱਚ ਪਿੰਡਾਂ ਦੇ ਸਰਪੰਚ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਹੋਰ ਸਬੰਧਤ ਵੀ ਸ਼ਾਮਲ ਹੋਣਗੇ।

 

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀ. ਨੂੰ ਉਨ੍ਹਾਂ ਪਿੰਡਾਂ ਵਿੱਚ ਪਿੰਡ ਸੁਰੱਖਿਆ ਕਮੇਟੀਆਂ ਬਣਾਉਣ ਲਈ ਕਿਹਾ ਹੈ, ਜਿੱਥੇ ਇਹ ਕਮੇਟੀਆਂ ਮੌਜੂਦ ਨਹੀਂ ਹਨ ਅਤੇ ਉਨ੍ਹਾਂ ਨੂੰ ਇਨ੍ਹਾਂ ਮੀਟਿੰਗਾਂ ਲਈ ਸੱਦਾ ਦੇਣ ਲਈ ਕਿਹਾ ਹੈ। ਇਸੇ ਤਰ੍ਹਾਂ ਨਗਰ ਨਿਗਮ ਖੇਤਰਾਂ ਦੇ ਹਰੇਕ ਵਾਰਡ ਵਿੱਚ ਵਾਰਡ ਸੁਰੱਖਿਆ ਕਮੇਟੀਆਂ ਵੀ ਬਣਾਈਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਇਨ੍ਹਾਂ ਮੀਟਿੰਗਾਂ ਲਈ ਸੱਦਿਆ ਜਾਵੇਗਾ। ਹਰੇਕ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਇੱਕ ਕੈਬਨਿਟ ਮੰਤਰੀ ਵੱਲੋਂ ਕੀਤੀ ਜਾਵੇਗੀ, ਜਿਸ ਦਾ ਮੰਤਵ ਨਸ਼ਾ ਮੁਕਤੀ ਯਾਤਰਾ ਮੁਹਿੰਮ ਬਾਰੇ ਜਾਗਰੂਕ ਕਰਨਾ, ਚੌਕਸੀ ਲਈ ਪਿੰਡ-ਪੱਧਰੀ ਲੀਡਰਸ਼ਿਪ ਨੂੰ ਲਾਮਬੰਦ ਕਰਨਾ, ਪਿੰਡ ਸੁਰੱਖਿਆ ਕਮੇਟੀਆਂ, ਵਾਰਡ ਸੁਰੱਖਿਆ ਕਮੇਟੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਤਾਲਮੇਲ ਨੂੰ ਮਜ਼ਬੂਤ ​​ਕਰਨਾ ਅਤੇ ਪਿੰਡ ਪੱਧਰ 'ਤੇ ਨਸ਼ਿਆਂ ਵਿਰੁੱਧ ਸਮੂਹਿਕ ਇਕਜੁੱਟਤਾ ਨੂੰ ਮਜ਼ਬੂਤ ​​ਕਰਨਾ ਹੈ।

 

ਇਨ੍ਹਾਂ ਮੀਟਿੰਗਾਂ ਤੋਂ ਬਾਅਦ ਦੂਜੇ ਪੜਾਅ ਦੀ ਨਸ਼ਾ ਮੁਕਤੀ ਯਾਤਰਾ 7 ਮਈ ਤੋਂ ਜ਼ਮੀਨੀ ਪੱਧਰ 'ਤੇ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਯਾਤਰਾ ਵਿੱਚ ਹਰੇਕ ਪਿੰਡ/ਵਾਰਡ ਦੇ ਸਾਰੇ ਲੋਕਾਂ ਦੀ ਇੱਕ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪਿੰਡ ਸੁਰੱਖਿਆ ਕਮੇਟੀ, ਵਾਰਡ ਸੁਰੱਖਿਆ ਕਮੇਟੀ, ਸਰਪੰਚ ਅਤੇ ਹੋਰ ਅਧਿਕਾਰੀ ਸ਼ਾਮਲ ਹੋਣਗੇ। ਪੰਜਾਬ ਦੇ ਹਰੇਕ ਪਿੰਡ/ਵਾਰਡ ਨੂੰ ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਸਾਰਣੀ ਅਨੁਸਾਰ ਕਵਰ ਕੀਤਾ ਜਾਵੇਗਾ।

 

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਮੁਹਿੰਮ ਨਸ਼ਿਆਂ ਵਿਰੁੱਧ ਜੰਗ ਨੂੰ ਜਨ ਅੰਦੋਲਨ ਵਿੱਚ ਬਦਲ ਦੇਵੇਗੀ, ਉਨ੍ਹਾਂ ਨੇ ਸਮਾਜ ਦੇ ਹਰ ਵਿਅਕਤੀ ਤੋਂ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਖੇਤਰ ਵਿੱਚ ਕੋਈ ਵੀ ਨਸ਼ਾ ਨਾ ਵੇਚਿਆ ਜਾਵੇ ਅਤੇ ਸਾਰੇ ਨਸ਼ਾ ਪੀੜਤਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ, ਵਾਰਡ ਸੁਰੱਖਿਆ ਕਮੇਟੀਆਂ ਅਤੇ ਸਰਪੰਚਾਂ ਤੋਂ ਇਸ ਯਤਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਉਮੀਦ ਕੀਤੀ ਜਾਂਦੀ ਹੈ।

Tags: CM Mann

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ