ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਮਾਨਸਾ, 12 ਮਈ:    ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਮਿਡ-ਡੇਅ ਮੀਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਦਿੱਤੀ ਜਾਣ ਵਾਲੀ ਖੁਰਾਕ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਮੀਟਿੰਗ ਦੌਰਾਨ ਸ੍ਰੀ ਸੇਖੋਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਮੂਹ ਸਰਕਾਰੀ ਸਕੂਲਾਂ ਦੇ ਆਂਗਣਵਾੜੀ ਕੇਂਦਰਾਂ ਅਤੇ ਰਾਸ਼ਨ ਡਿਪੂਆਂ ਵਿੱਚ ਨੈਸ਼ਨਲ ਫੂਡ ਸਕਿਉਰਟੀ ਐਕਟ ਅਧੀਨ ਫੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ 98767-64545 ਸਪੱਸ਼ਟ ਰੂਪ ਵਿੱਚ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਪਾਰਦਰਸ਼ਤਾ ਬੇਹੱਦ ਜ਼ਰੂਰੀ ਹੈ ਤਾਂ ਜੋ ਕੋਈ ਵੀ ਨਾਗਰਿਕ ਖਾਣੇ ਦੀ ਗੁਣਵੱਤਾ ਸਬੰਧੀ ਆਪਣੀ ਸ਼ਿਕਾਇਤ ਕਮਿਸ਼ਨ ਕੋਲ ਸਿੱਧੇ ਤੌਰ ਉੱਤੇ ਦਰਜ ਕਰਵਾ ਸਕੇ।

ਸ੍ਰੀ ਸੇਖੋਂ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸਿਹਤ ਅਤੇ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਲਈ ਹਰ ਸਕੂਲ ਵਿੱਚ ਹਰਬਲ ਗਾਰਡਨ ਬਣਾਏ ਜਾਣ। ਉਨ੍ਹਾਂ ਸਕੂਲਾਂ ਦੇ ਹਰਬਲ ਗਾਰਡਨ ਵਿਚ ਸੁਹੰਜਨਾ, ਪੁਦੀਨਾ, ਕਾਲੀ ਮਿਰਚ ਅਤੇ ਤੁਲਸੀ ਵਰਗੇ ਪੌਦੇ ਲਗਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸੁਹੰਜਨਾ ਵਰਗੇ ਪੌਦੇ ਮਲਟੀ-ਵਿਟਾਮਿਨਾਂ ਦਾ ਖਜ਼ਾਨਾ ਹਨ, ਜਿਨ੍ਹਾਂ ਦੀ ਵਰਤੋਂ ਮਿਡ-ਡੇਅ ਮੀਲ ਵਿੱਚ ਕੀਤੀ ਜਾਣੀ ਚਾਹੀਦੀ ਹੈ।

ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਬਾਰੇ ਚਰਚਾ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਨਿਯਮਤ ਤੌਰ 'ਤੇ ਪਾਣੀ ਦਾ ਟੀ.ਡੀ.ਐਸ ਚੈੱਕ ਕਰਨ ਅਤੇ ਮਾਪਦੰਡਾਂ ਅਨੁਸਾਰ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜਿੱਥੇ ਵੀ ਪਾਣੀ ਦੀ ਗੁਣਵੱਤਾ ਠੀਕ ਨਹੀਂ ਹੈ, ਉੱਥੇ ਤੁਰੰਤ ਢੁਕਵੇਂ ਕਦਮ ਚੁੱਕੇ ਜਾਣ।

ਆਂਗਣਵਾੜੀ ਕੇਂਦਰਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਲਈ ਸ੍ਰੀ ਸੇਖੋਂ ਨੇ ਬੱਚਿਆਂ ਦੇ ਬੌਧਿਕ ਵਿਕਾਸ ਲਈ ਲੋੜੀਂਦੇ ਖਿਡੌਣੇ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮਿਡ-ਡੇਅ ਮੀਲ ਦੀ ਤਿਆਰੀ ਦੌਰਾਨ ਸਾਫ਼-ਸਫ਼ਾਈ ਅਤੇ ਖਾਣੇ ਦੀ ਗੁਣਵੱਤਾ ਪੱਖੋਂ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਸ੍ਰੀ ਸੇਖੋਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਸਮੇਤ ਪੀ.ਐੱਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਭੀਖੀ ਵਿਚ ਰਸੋਈ ਬਗੀਚੀ ਦਾ ਵੀ ਜਾਇਜ਼ਾ ਲਿਆ। 

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ, ਡੀਐਸਪੀ ਪੁਸ਼ਪਿੰਦਰ ਸਿੰਘ, ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਸਹਾਇਕ ਡਾਇਰੈਕਟ ਬਾਗਬਾਨੀ ਡਾ. ਬਲਬੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੀਲਮ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੰਜੂ ਬਾਲਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਖੁਸ਼ਵੀਰ ਕੌਰ ਵੀ ਮੌਜੂਦ ਸਨ। 

Related Posts

Advertisement

Latest News

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC) ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)
ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਭਰ ਵਿੱਚ ਆਧੁਨਿਕ...
ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ
ਆਪ' ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਮਿਲਾਵਟਖੋਰੀ ਖ਼ਿਲਾਫ਼ ਖਾਦ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ਵਿੱਚ ਪਨੀਰ, ਦੁੱਧ ਤੇ ਆਈਸਕ੍ਰੀਮ ਦੇ ਸੈਂਪਲ ਭਰੇ
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ