ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਫੈਸਟੀਵਲ 30 ਨਵੰਬਰ ਤੋਂ ਅੰਮ੍ਰਿਤਸਰ ‘ਚ: ਚੇਅਰਮੈਨ ਪਰਮਿੰਦਰ ਸਿੰਘ ਗੋਲਡੀ

ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਫੈਸਟੀਵਲ 30 ਨਵੰਬਰ ਤੋਂ ਅੰਮ੍ਰਿਤਸਰ ‘ਚ: ਚੇਅਰਮੈਨ ਪਰਮਿੰਦਰ ਸਿੰਘ ਗੋਲਡੀ


ਚੰਡੀਗੜ੍ਹ, 29 ਨਵੰਬਰ,


ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 30 ਨਵੰਬਰ ਤੋਂ 3 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਰਾਜ ਭਰ ਦੀਆਂ 32 ਯੂਨੀਵਰਸਿਟੀਆਂ ਤੋਂ 2500 ਤੋਂ ਵੱਧ ਵਿਦਿਆਰਥੀ ਸੱਭਿਆਚਾਰਕ, ਕਲਾਤਮਕ, ਗਾਇਨ, ਡਾਂਸ ਆਦਿ ਵਰਗਾਂ ਦੇ ਜੋਸ਼ੀਲੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਿਖਾਉਣਗੇ।

ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਇਹ ਜਾਣਕਾਰੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਬੋਰਡ ਦੇ ਮੈਂਬਰ ਸੰਜੀਵ ਚੌਧਰੀ ਅਤੇ ਨਵਲਦੀਪ ਸਿੰਘ ਵੀ ਹਾਜ਼ਰ ਸਨ।  

ਉਨ੍ਹਾਂ ਦੱਸਿਆ ਕਿ ਇਸ ਯੂਥ ਫੈਸਟੀਵਲ ਵਿੱਚ ਵੱਖ-ਵੱਖ ਤਰ੍ਹਾਂ ਦੀਆਂ 51 ਸੱਭਿਆਚਾਰਕ, ਸੰਗੀਤਕ ਅਤੇ ਕਲਾਤਮਕ ਸਰਗਰਮੀਆਂ ਸ਼ਾਮਲ ਕੀਤੀਆਂ ਗਈਆਂ ਹਨ ਅਤੇ ਇਸ ਰਾਜ ਪੱਧਰ ਦੇ ਫੈਸਟੀਵਲ ਵਿੱਚ ਪਹਿਲੀ ਵਾਰ ਸਿੱਖ ਜੰਗਜੂ ਕਲਾ ਗੱਤਕਾ ਵੀ ਸ਼ਾਮਲ ਕੀਤਾ ਗਿਆ ਹੈ। ਇੱਥੇ ਵੱਖ-ਵੱਖ ਯੂਨੀਵਰਸਿਟੀਆਂ ਦੀਆਂ ਗੱਤਕਾ ਟੀਮਾਂ ਆਪਣੀ ਜੰਗਜੂ ਕਲਾ ਦੇ ਜੌਹਰ ਦਾ ਪ੍ਰਦਰਸ਼ਨ ਕਰਨਗੀਆਂ ਜਿਸ ਨਾਲ ਇਸ ਸਾਲਾਨਾ ਮੇਲੇ ਵਿੱਚ ਇੱਕ ਸ਼ਾਨਦਾਰ ਨਵਾਂ ਅਧਿਆਏ ਜੁੜ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਹਨ। ਇਸ ਤੋਂ ਇਲਾਵਾ ਖੇਡ ਰੁਚੀਆਂ ਪੈਦਾ ਕਰਨ ਲਈ ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ।

ਚੇਅਰਮੈਨ ਗੋਲਡੀ ਨੇ ਕਿਹਾ ਕਿ ਇਸ ਸਲਾਨਾ ਫੈਸਟੀਵਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਪਸੀ ਤਾਲਮੇਲ ਨੂੰ ਵਧਾਉਂਦੇ ਹੋਏ ਰਾਜ ਦੀ ਕਲਾਤਮਕ, ਸੰਗੀਤਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣਾ, ਪ੍ਰਫੁੱਲਤ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਇਤਿਹਾਸਕ ਅਤੇ ਮਾਣਮੱਤੀ ਵਿਰਾਸਤ ਨਾਲ ਜੋੜਨਾ ਹੈ।

ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਇਸ ਮੇਲੇ ਦੌਰਾਨ ਰਾਜ ਦੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਦੇ 2500 ਤੋਂ ਵੱਧ ਵਿਦਿਆਰਥੀ ਵੱਖ-ਵੱਖ ਸਾਹਿਤਕ, ਸੱਭਿਆਚਾਰਕ, ਥੀਏਟਰ, ਸੰਗੀਤ, ਨਾਚ ਅਤੇ ਲਲਿਤ ਕਲਾਵਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। 

Advertisement

Advertisement

Latest News

ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ
ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ ਚੰਡੀਗੜ੍ਹ 13 ਦਸੰਬਰ, 2025:-...
ਮਾਨ ਸਰਕਾਰ ਦਾ ਮਾਣ: ਅਬੋਹਰ ਦੀ 'ਆਭਾ ਲਾਇਬ੍ਰੇਰੀ' ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ
3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ
Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ