ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨਾਂ ਦੀਆਂ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਹੈ 

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨਾਂ ਦੀਆਂ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਹੈ 

Patiala,21,APRIL,2025,(Azad Soch News):- ਪਾਵਰਕਾਮ ਵੱਲੋਂ ਕਿਸਾਨਾਂ ਦੀਆਂ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਪੰਜਾਬ ਦੇ ਬਿਜਲੀ ਵਿਭਾਗ ਦੀ ਬਿਜਲੀ ਕਾਰਪੋਰੇਸ਼ਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਇਸ ਸਮੇਂ ਪੰਜਾਬ ਵਿੱਚ ਇਕ ਕਰੋੜ ਦੱਸ ਲੱਖ ਤੋਂ ਵੱਧ ਵੱਖ-ਵੱਖ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਨੂੰ ਰੋਸ਼ਨਾ ਰਿਹਾ ਹੈ ।

 

 

                ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਦੇ ਕਿਸਾਨ ਵੀਰਾਂ ਅਤੇ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਪੰਜਾਬ ਵਿੱਚ ਕਿਤੇ ਵੀ ਬਿਜਲੀ ਦੀਆਂ ਤਾਰਾਂ ਢਿੱਲੀਆਂ ਜਾਂ ਨੀਵੀਆਂ ਹੋਣ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ ਖਪਤਕਾਰ ਤੁਰੰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ ਨਾਲ ਕੰਟਰੋਲ ਰੂਮ ਨੰਬਰਜ਼ 96461-06835/96461-06836/1912 ਤੇ ਦੇਣ । ਵਟਸਐਪ ਨੰਬਰ 96461-06835 ਤੇ ਬਿਜਲੀ ਦੀਆਂ ਢਿਲੀਆਂ ਤਾਰਾਂ ਜਾ ਨੀਵੀਆਂ ਜਾ ਅੱਗ ਲੱਗਣ /ਬਿਜਲੀ ਦੀ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਪਾ ਕੇ ਭੇਜੀ ਜਾਵੇ ਜੀ ਜਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਧਿਆਨ ਵਿੱਚ ਲਿਆਂਦਾ ਜਾਵੇ, ਤਾਂ ਜੋ ਜਰੂਰੀ ਕੰਮ ਕਰਵਾਇਆ ਜਾ ਸਕੇ।

 

                                    ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੂਕਿਸਾਨ ਵੀਰਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ । ਪਾਵਰਕਾਮ‌ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਤ ਨੂੰ ਕਮਬਾਈਨ ਦੀ ਵਰਤੋਂ ਨਾ ਕਰਨ।                               

 

 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਰਾਜ ਦੇ ਬਿਜਲੀ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਅਤੇ ਹੋਰ ਸ਼ਿਕਾਇਤਾਂ ਲਈ ਫ਼ੋਨ ਨੰਬਰ 1912 ਤੇ ਐਸ.ਐਮ‌.ਐਸ. ਅਤੇ ਟੈਲੀਫੋਨ ਕਾਲ ਰਾਹੀਂ ਅਤੇ 9646101912 ਵਾਟਸਅਪ ਨੰਬਰ ਜਾਰੀ ਕੀਤੇ ਹੋਏ ਹਨ।                   

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਗਰਮੀਆਂ ਅਤੇ ਝੌਨੇ ਦੇ ਮੌਸਮ ਦੌਰਾਨ ਪੰਜਾਬ ਭਰ ਵਿੱਚ 14 ਲੱਖ ਤੋਂ‌ ਵੱਧ ਖੇਤੀਬਾੜੀ ਟਿਊਬਵੈਲਾਂ ਖਪਤਕਾਰਾਂ ਨੂੰ 8 ਘੰਟੇ ਬਿਜਲੀ ਦੀ ਸਪਲਾਈ ਅਤੇ ਵੱਖ ਵੱਖ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ ਬਿਨਾਂ ਕਿਸੇ ਬਿਜਲੀ ਦੇ ਕੱਟ ਬਿਜਲੀ ਸਪਲਾਈ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

 

 ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ ।

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ