ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

 



ਚੰਡੀਗੜ੍ਹ, 2 ਜੂਨ:

ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਦਾ ਦਰਜਾ ਲੈਣ ਦੇ ਇੱਛੁਕ ਪ੍ਰਾਈਵੇਟ ਕਾਲਜਾਂ ਦੇ ਆਏ ਹੋਏ ਪ੍ਰਸਤਾਵਾਂ ਉੱਤੇ ਕਾਰਵਾਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਅਪਗ੍ਰੇਡੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ, ਅਕਾਦਮਿਕ ਉੱਤਮਤਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਉੱਚ ਮਿਆਰੀ ਉਚੇਰੀ ਸਿੱਖਿਆ ਤੱਕ ਪਹੁੰਚ ਨੂੰ ਵਧਾਉਣਾ ਹੈ।

ਪ੍ਰਭਾਵਸ਼ਾਲੀ ਤਾਲਮੇਲ ਅਤੇ ਪੂਰੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਮੰਤਰੀ ਨੇ ਡਾਇਰੈਕਟਰ ਉਚੇਰੀ ਸਿੱਖਿਆ ਸ੍ਰੀ ਗਿਰੀਸ਼ ਦਿਆਲਨ ਨੂੰ ਅਜਿਹੇ ਸਾਰੇ ਪ੍ਰਸਤਾਵਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ।

ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪ੍ਰਮੁੱਖ ਪ੍ਰਾਈਵੇਟ ਕਾਲਜਾਂ ਦੇ ਚੇਅਰਪਰਸਨਾਂ ਅਤੇ ਡਾਇਰੈਕਟਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੁਸ਼ਲ, ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਪ੍ਰਕਿਰਿਆ ਰਾਹੀਂ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਇਆ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਪਹਿਲਕਦਮੀ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਉਹਨਾਂ ਨੂੰ ਬਿਹਤਰ ਰੋਜ਼ਗਾਰ ਦੀਆਂ ਸੰਭਾਵਨਾਵਾਂ ਤੱਕ ਪਹੁੰਚ ਪ੍ਰਦਾਨ ਕਰਨ ਦੇ ਸਾਡੇ ਸੰਕਲਪ ਨੂੰ ਦਰਸਾਉਂਦੀ ਹੈ। ਅਸੀਂ ਪ੍ਰਕਿਰਿਆ ਵਿੱਚ ਬੇਲੋੜੀ ਦੇਰੀ ਨੂੰ ਦੂਰ ਕਰਦਿਆਂ ਉਚੇਰੀ ਸਿੱਖਿਆ ਵਾਸਤੇ ਸਾਜ਼ਗਰ ਮਾਹੌਲ ਸਿਰਜਣ ਲਈ ਵਚਨਬੱਧ ਹਾਂ ਅਤੇ ਪੰਜਾਬ ਨੂੰ ਦੇਸ਼ ਵਿੱਚ ਸਿੱਖਿਆ ਦਾ ਧੁਰਾ ਬਣਾਇਆ ਜਾਵੇਗਾ।”

ਉਹਨਾਂ ਨੇ ਅਧਿਕਾਰੀਆਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਕੁਸ਼ਲਤਾ 'ਤੇ ਧਿਆਨ ਕੇਂਦ੍ਰਿਤ ਕਰਦਿਆਂ ਲੰਬਿਤ ਅਰਜ਼ੀਆਂ ਦੀ ਮੈਰਿਟ-ਆਧਾਰਤ ਸਮੀਖਿਆ ਕਰਨ ਅਤੇ ਫ਼ੈਸਲਾ ਲੈਣ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਜਨਤਕ ਪਹਿਲਕਦਮੀਆਂ ਨੂੰ ਪੂਰਾ ਕਰਨਾ ਅਤੇ ਸੂਬੇ ਭਰ ਵਿੱਚ ਅਕਾਦਮਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪ੍ਰਾਈਵੇਟ ਖੇਤਰ ਦੀਆਂ ਸਮਰੱਥਾਵਾਂ ਦੀ ਢੁਕਵੀਂ ਵਰਤੋਂ ਕਰਨਾ ਹੈ।

ਇਸ ਮੀਟਿੰਗ ਵਿੱਚ 18 ਪ੍ਰਾਈਵੇਟ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਸੀ.ਜੀ.ਸੀ. ਗਰੁੱਪ ਮੋਹਾਲੀ, ਰਿਆਤ ਬਾਹਰਾ ਹੁਸ਼ਿਆਰਪੁਰ, ਸ੍ਰੀ ਸੁਖਮਨੀ ਗਰੁੱਪ ਡੇਰਾ ਬੱਸੀ, ਬਾਬੇ ਕੇ ਗਰੁੱਪ ਦੌਧਰ (ਮੋਗਾ), ਸ਼ੇਰ-ਏ-ਪੰਜਾਬ ਯੂਨੀਵਰਸਿਟੀ ਲਾਲੜੂ, ਜੇ.ਆਈ.ਐਸ. ਗਰੁੱਪ ਲੁਧਿਆਣਾ ਅਤੇ ਬਾਬਾ ਫ਼ਰੀਦ ਗਰੁੱਪ ਬਠਿੰਡਾ ਸ਼ਾਮਲ ਸਨ। ਕੈਬਨਿਟ ਮੰਤਰੀ ਨੇ ਆਗਾਮੀ ਦਿਨਾਂ ਵਿੱਚ ਜਵਾਬਦੇਹ ਅਤੇ ਸੁਵਿਧਾਜਨਕ ਸ਼ਾਸਨ ਦਾ ਭਰੋਸਾ ਦਿੰਦਿਆਂ ਭਾਈਵਾਲਾਂ ਦੇ ਫੀਡਬੈਕ ਅਤੇ ਚਿੰਤਾਵਾਂ ਨੂੰ ਗੌਰ ਨਾਲ ਸੁਣਿਆ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ