ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ

ਪੰਜਾਬ ਦੀ ਵਿੱਤੀ ਸਿਹਤ ਦੇ ਲਗਾਤਾਰ ਉੱਪਰ ਵੱਲ ਵੱਧਦੇ ਗ੍ਰਾਫ ਦੇ ਚੱਲਦਿਆਂ ਸੂਬੇ ਨੇ ਮਈ 2025 ਦੇ ਮਹੀਨੇ ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 25.31 ਫੀਸਦੀ ਦਾ ਮਹੱਤਵਪੂਰਨ ਸ਼ੁੱਧ ਵਾਧਾ ਦਰਜ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਮਈ ਮਹੀਨੇ ਲਈ ਹੁਣ ਤੱਕ ਦਾ ਸਭ ਤੋਂ ਵੱਧ ਜੀਐਸਟੀ ਪ੍ਰਾਪਤੀ ਹੈ। ਮਈ 2025 ਵਿੱਚ 405.17 ਕਰੋੜ ਰੁਪਏ ਦੇ ਸ਼ਾਨਦਾਰ ਵਾਧੇ ਨਾਲ ਸ਼ੁੱਧ ਜੀਐਸਟੀ ਮਾਲੀਆ ਵਧ ਕੇ ₹2,006.31 ਕਰੋੜ ਹੋ ਗਿਆ, ਜੋ ਕਿ ਮਈ 2024 ਵਿੱਚ ₹1,601.14 ਕਰੋੜ ਸੀ। ਇਸ ਦੇ ਮੁਕਾਬਲੇ, ਮਈ 2024 ਵਿੱਚ 8.17 ਫੀਸਦੀ ਦਾ ਵਾਧਾ ਹੋਇਆ ਸੀ ਜੋ ਕਿ ਮਈ 2023 ਵਿੱਚ ਇਕੱਠੇ ਕੀਤੇ ਗਏ 1,480 ਕਰੋੜ ਰੁਪਏ ਤੋਂ 121 ਕਰੋੜ ਰੁਪਏ ਵੱਧ ਸੀ। ਇਸ ਸਾਲ ਦੀ ਕਾਰਗੁਜ਼ਾਰੀ ਸਪੱਸ਼ਟ ਤੌਰ 'ਤੇ ਪੰਜਾਬ ਦੀ ਵਿੱਤੀ ਸਿਹਤ ਵਿੱਚ ਇੱਕ ਮਜ਼ਬੂਤ ਅਤੇ ਤੇਜ਼ ਵਿਕਾਸ ਰੁਝਾਨ ਨੂੰ ਦਰਸਾਉਂਦੀ ਹੈ।

ਅੱਜ ਇਥੇ ਇਨ੍ਹਾਂ ਅੰਕੜਿਆਂ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਭਾਵਸ਼ਾਲੀ ਵਾਧੇ ਦਾ ਕਾਰਨ ਮਜ਼ਬੂਤ ਕਰ ਪ੍ਰਸ਼ਾਸਨ, ਕਰ ਪਾਲਣਾ ਵਿੱਚ ਹੋਏ ਵਾਧੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੈਦਾ ਹੋਏ ਇੱਕ ਲਚਕੀਲੇ ਆਰਥਿਕ ਵਾਤਾਵਰਣ ਨੂੰ ਦੱਸਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿੱਤੀ ਸੂਝ-ਬੂਝ ਅਤੇ ਆਰਥਿਕ ਸੁਧਾਰ ਪ੍ਰਤੀ 'ਆਪ' ਸਰਕਾਰ ਦੀ ਵਚਨਬੱਧਤਾ ਨੇ ਮਾਲੀਏ ਵਿੱਚ ਇਸ ਨਿਰੰਤਰ ਵਾਧੇ ਦੇ ਰੁਝਾਨ ਨੂੰ ਜਨਮ ਦਿੱਤਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਇਹ ਵਾਧਾ ਨਾ ਸਿਰਫ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਵੱਧ ਸਾਲ-ਦਰ-ਸਾਲ ਪ੍ਰਤੀ ਮਹੀਨਾ ਹੋ ਰਹੇ ਵਿਕਾਸ ਨੂੰ ਦਰਸਾਉਂਦਾ ਹੈ, ਸਗੋਂ ਕੌਮ ਔਸਤ ਜੀ.ਐਸ.ਟੀ ਵਿਕਾਸ ਦਰ ਨੂੰ ਵੀ ਪਛਾੜਦਾ ਹੈ, ਜਿਸ ਸਦਕਾ ਪੰਜਾਬ ਕਰ ਗਤੀਸ਼ੀਲਤਾ ਵਿੱਚ ਚੋਟੀ ਦੇ ਪ੍ਰਦਰਸ਼ਨ ਕਰਨ ਵਾਲੇ ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਕਰ ਪ੍ਰਸ਼ਾਸਨ ਨੂੰ ਮਜ਼ਬੂਤ ਕਰਦਿਆਂ ਕਰ ਚੋਰੀ ਨੂੰ ਰੋਕਿਆ ਗਿਆ ਹੈ ਅਤੇ ਇੱਕ ਸਹਿਜ ਟੈਕਸ ਢਾਂਚਾ ਪ੍ਰਦਾਨ ਕੀਤਾ ਹੈ ਜੋ ਕਾਰੋਬਾਰਾਂ ਨੂੰ ਸਸ਼ਕਤ ਬਣਾਉਂਦਾ ਹੋਇਆ ਸੂਬੇ ਲਈ ਮਾਲੀਆ ਵਾਧਾ ਯਕੀਨੀ ਬਣਾਉਂਦਾ ਹੈ।
ਭਾਰਤ-ਪਾਕਿਸਤਾਨ ਵਿੱਚ ਵਧੇ ਤਣਾਅ ਅਤੇ ਇਸ ਸਮੇਂ ਦੌਰਾਨ ਜੰਗ ਵਰਗੀ ਸਥਿਤੀ ਕਾਰਨ ਪੰਜਾਬ ਨੂੰ ਇੱਕ ਸਰਹੱਦੀ ਰਾਜ ਵਜੋਂ ਦਰਪੇਸ਼ ਚੁਣੌਤੀਆਂਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿੱਤੀ ਮੀਲ ਪੱਥਰ ਵਿਸ਼ੇਸ਼ ਤੌਰ 'ਤੇ ਸ਼ਲਾਘਾਯੋਗ ਹੈ। ਇਨ੍ਹਾਂ ਰੁਕਾਵਟਾਂ ਦੇ ਬਾਵਜੂਦ ਸੂਬੇ ਨੇ ਇੱਕ ਵਿਕਾਸ ਦਰ ਪ੍ਰਾਪਤ ਕੀਤੀ ਜੋ ਮਈ 2024 ਵਿੱਚ ਪ੍ਰਾਪਤ 8.17 ਫੀਸਦੇ ਵਾਧੇ ਨਾਲੋਂ ਤਿੰਨ ਗੁਣਾ ਵੱਧ ਹੈ।

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮਈ 2025 ਵਿੱਚ ਪੰਜਾਬ ਵਿੱਚ ਰਿਕਾਰਡ ਜੀ.ਐਸ.ਟੀ ਵਾਧਾ ਕਰ ਪਾਲਣਾ ਵਿੱਚ ਲਿਆਂਦੇ ਗਏ ਸੁਧਾਰ, ਸਰਗਰਮ ਕਰਦਾਤਾਵਾਂ ਦੀ ਸ਼ਮੂਲੀਅਤ ਅਤੇ ਕਰ ਵਿਭਾਗ ਵੱਲੋਂ ਮਜ਼ਬੂਤ ਇੰਨਫੋਰਸਮੈਂਟ ਦੇ ਸੁਮੇਲ ਦਾ ਨਤੀਜਾ ਹੈ। ਇਸ ਦੌਰਾਨ ਮੁੱਖ ਕਾਰਵਾਈਆਂ ਵਿੱਚ 195 ਜਾਅਲੀ ਫਰਮਾਂ ਦੀ ਭੌਤਿਕ ਤਸਦੀਕ, ਜਿਸ ਨਾਲ 75.79 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਇਨਪੁਟ ਟੈਕਸ ਕ੍ਰੈਡਿਟ ਨੂੰ ਰੋਕਿਆ ਗਿਆ; ਕੋਲਾ ਖੇਤਰ ਵਿੱਚ ਵੱਡੀ ਟੈਕਸ ਚੋਰੀ ਦਾ ਪਤਾ ਲਗਾਉਣਾ, ਜਿਸ ਵਿੱਚ 225 ਕਰੋੜ ਰੁਪਏ ਤੋਂ ਵੱਧ ਦੇ ਆਫ-ਬੁੱਕ ਲੈਣ-ਦੇਣ ਅਤੇ 11.65 ਕਰੋੜ ਰੁਪਏ ਦੀ ਕਰ ਚੋਰੀ ਸ਼ਾਮਲ ਸੀ; ਅਤੇ ਲੁਧਿਆਣਾ ਵਿੱਚ 900 ਕਰੋੜ ਰੁਪਏ ਦੇ ਜਾਅਲੀ ਸੋਨੇ ਦੇ ਸਰਾਫਾ ਲੈਣ-ਦੇਣ ਦਾ ਪਰਦਾਫਾਸ਼ ਕਰਨਾ, ਜਿਸ ਵਿੱਚ 21 ਕਰੋੜ ਰੁਪਏ ਦੇ ਗੈਰ-ਵਾਜਿਬ ਆਈ.ਟੀ.ਸੀ ਨੂੰ ਬਲੌਕ ਕੀਤਾ ਗਿਆ, ਸ਼ਾਮਿਲ ਸੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਦੀ ਉਨ੍ਹਾਂ ਦੇ ਸਮਰਪਣ ਅਤੇ ਪ੍ਰਭਾਵਸ਼ਾਲੀ ਇੰਨਫੋਰਸਮੈਂਟ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਵਾਧੂ ਮਾਲੀਆ ਰਾਜ ਸਰਕਾਰ ਦੇ ਵਿਕਾਸ ਪਹਿਲਕਦਮੀਆਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ ਅਤੇ ਬਿਹਤਰ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਯੋਗਦਾਨ ਪਾਵੇਗਾ।

ਕਰ ਵਿਭਾਗ ਜੂਨ 2025 ਵਿੱਚ ਇਸ ਗਤੀ ਨੂੰ ਬਣਾਈ ਰੱਖਣ ਅਤੇ ਨੀਤੀਗਤ ਸੁਧਾਰ, ਪ੍ਰਸ਼ਾਸਕੀ ਕੁਸ਼ਲਤਾ ਅਤੇ ਵਿੱਤੀ ਅਨੁਸ਼ਾਸਨ ਦੀ ਠੋਸ ਨੀਂਹ 'ਤੇ ਕੰਮ ਕਰਦੇ ਹੋਏ ਵਿਕਾਸ ਦੇ ਹੋਰ ਉੱਚੇ ਮੁਕਾਮ ਪ੍ਰਾਪਤ ਕਰਨ ਲਈ ਵਚਨਬੱਧ ਹੈ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ