ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

ਚੰਡੀਗੜ੍ਹ 20 ਨਵੰਬਰ :

ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਤਰਨਤਾਰਨ ਹਲਕੇ ਤੋਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਸੰਧੂ ਆਪਣੇ ਹਲਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ।

ਹਰਮੀਤ ਸਿੰਘ ਸੰਧੂ ਨੇ ਅਹਿਦ ਲਿਆ ਕਿ ਉਹ ਕਾਨੂੰਨ ਦੁਆਰਾ ਸਥਾਪਿਤ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਰੱਖਣਗੇ ਅਤੇ ਵਫ਼ਾਦਾਰ ਰਹਿਣਗੇ । ਉਹ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਾਇਮ ਰੱਖਣਗੇ ।  ਉਨ੍ਹਾਂ ਨੂੰ ਸੌਂਪੇ ਗਏ ਫਰਜ਼ਾਂ ਨੂੰ ਵਫ਼ਾਦਾਰੀ ਤੇ ਸੁਹਿਰਦਤਾ ਨਾਲ ਨਿਭਾਉਣਗੇ ਅਤੇ  ਆਪਣੇ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਸਪੀਕਰ ਨੇ ਹਾਲ ਹੀ ਵਿੱਚ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਵਿਧਾਇਕ ਹਰਮੀਤ ਸਿੰਘ ਸੰਧੂ ਨੇ ਗੁਰੂ ਸਾਹਿਬ ਜੀ ਦਾ ਧੰਨਵਾਦ  ਕੀਤਾ ਅਤੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਹਮੇਸ਼ਾ ਸ਼ੁਕਰਗੁਜ਼ਾਰ ਰਹਿਣਗੇ। ਉਹ ਆਪਣੇ ਹਲਕੇ ਦੇ ਲੋਕਾਂ ਨੂੰ ਨਿਰਾਸ਼ ਨਹੀਂ ਹੋਣ ਦੇਣਗੇ ਅਤੇ ਉਨ੍ਹਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ। 

Advertisement

Latest News

ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ
ਹੁਸ਼ਿਆਰਪੁਰ, 10 ਮਾਰਚ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਨਿਗਮ ਵੱਲੋਂ ਲੋਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ...
ਇੰਟਰਪੋਲ ਰੈਫਰੈਂਸ/ਨੋਟਿਸ/ਐਕਸਟ੍ਰਡੀਸ਼ਨ/ਓਐਫਟੀਈਸੀ ਰਾਹੀਂ ਸੰਗਠਿਤ ਅਪਰਾਧ ਦੇ ਖਾਤਮੇ ਵਿੱਚ ਵੱਡੀ ਸਫ਼ਲਤਾ; ਸੰਗਰੂਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਮਿਲਿਆ ਲਾਭ*
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ
ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ
ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ