ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
By Azad Soch
On
ਚੰਡੀਗੜ੍ਹ, 3 ਮਾਰਚ:
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਨਿਆਂਪਾਲਿਕਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਸਾਨੂੰ ਹਮੇਸ਼ਾ ਯਾਦ ਰਹੇਗਾ ਅਤੇ ਸਾਡੇ ਲਈ ਪ੍ਰੇਰਣਾ ਸਰੋਤ ਬਣੇਗਾ।
ਸਪੀਕਰ ਸੰਧਵਾਂ ਨੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ’ਤੇ ਡੂੰਘਾ ਦੁੱਖ ਪ੍ਰਗਟਾਇਆ ਅਤੇ ਉਨ੍ਹਾਂ ਨੇ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਲਈ ਅਤੇ ਇਸ ਔਖੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।
Related Posts
Latest News
07 Mar 2026 21:39:57
ਹੁਸ਼ਿਆਰਪੁਰ, 7 ਮਾਰਚ:
ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...

