ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 12 ਅਪ੍ਰੈਲ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 'ਸੁਰਾਂ ਦੀ ਮਲਿਕਾ' ਆਸ਼ਾ ਭੋਂਸਲੇ ਜੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟਾਈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਆਵਾਜ਼ ਨੇ ਕਈ ਦਹਾਕਿਆਂ ਤੱਕ ਸੰਗੀਤ ਪ੍ਰੇਮੀਆਂ ਦੇ ਦਿਲਾਂ 'ਤੇ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਦੇ ਗੀਤ ਸਾਡੇ ਦਿਲਾਂ ਵਿੱਚ ਹਮੇਸ਼ਾ ਜਿੰਦਾ ਰਹਿਣਗੇ ਅਤੇ ਵਿਸ਼ਵ ਭਰ ਦੇ ਲੋਕਾਂ ਨੂੰ ਮੰਤਰਮੁਗਧ ਕਰਦੇ ਰਹਿਣਗੇ।

ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਸ਼ਾ ਭੋਂਸਲੇ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਨੇ ਪਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਇਸ ਕਦੇ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਬਲ ਬਖ਼ਸ਼ੇ।

 

Advertisement

Latest News

ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਕਿਸਾਨ ਆਪਣੀ ਪਸੰਦ ਦੀਆਂ ਫਸਲਾਂ ਉਗਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਕਿਸਾਨ ਆਪਣੀ ਪਸੰਦ ਦੀਆਂ ਫਸਲਾਂ ਉਗਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ...
ਪੰਜਾਬ ਸਰਕਾਰ ਵੱਲੋਂ ਮੈਰਿਟ ਉਤੇ ਜ਼ੋਰ ਦੇਣ ਕਾਰਨ ਆਮ ਪਰਿਵਾਰਾਂ ਦੇ ਬੱਚਿਆਂ ਨੇ ਨਵੇਂ ਮਾਪਦੰਡ ਸਥਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਿਲੋਮੀਟਰ ਸਕੀਮ ਨਾਲ ਨੌਕਰੀਆਂ ਅਤੇ ਵਿਕਾਸ ਨੂੰ ਮਿਲੇਗਾ ਹੁਲਾਰਾ, ਪੰਜਾਬ ਵਿੱਚ ਵੱਡੇ ਪੱਧਰ 'ਤੇ ਬੱਸ ਸਰਵਿਸ ਦਾ ਵਿਸਥਾਰ: ਹਰਪਾਲ ਸਿੰਘ ਚੀਮਾ
ਸਿਹਤ ਕਾਰਡ ਰਜਿਸਟ੍ਰੇਸ਼ਨ 34 ਲੱਖ ਤੋਂ ਵੱਧ ਕੇ 40 ਲੱਖ ਹੋਈ; ਸਾਡਾ ਮਕਸਦ—100 ਫੀਸਦੀ ਕਵਰੇਜ: ਸਿਹਤ ਮੰਤਰੀ ਡਾ. ਬਲਬੀਰ ਸਿੰਘ
ਪੰਜਾਬ ਸਰਕਾਰ ਨੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਹਮੇਸ਼ਾ ਵਿਕਾਸ ਅਤੇ ਲੋਕ ਪੱਖੀ ਪਹਿਲਕਦਮੀਆਂ ਨੂੰ ਦਿੱਤੀ ਤਰਜੀਹ
ਕੰਪਲੈਕਸ ਦੇ ਅੰਦਰ ਸਾਰੇ ਦਫ਼ਤਰਾਂ ਵਿੱਚ ਹਾਈ ਸਪੀਡ ਇੰਟਰਨੈੱਟ ਸਹੂਲਤ ਉਪਲਬਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ