ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ

ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ

* ਪੰਜਾਬ ਹੋਮ ਗਾਰਡ ਦਾ ਸਰਹੱਦੀ ਵਿੰਗ ਸਰਹੱਦਾਂ `ਤੇ ਦੂਜੀ ਕਤਾਰ ਦੀ ਸੁਰੱਖਿਆ ਨੂੰ ਕਰੇਗਾ ਮਜ਼ਬੂਤ

 

* ਬੀ.ਐਸ.ਐਫ. ਦੀ ਸਹਾਇਤਾ ਲਈ ਇਨ੍ਹਾਂ ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ ਤਾਇਨਾਤ

 

ਚੰਡੀਗੜ੍ਹ, 24 ਅਪਰੈਲ :- ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਹੋਮ ਗਾਰਡਜ਼ ਦੇ ਸਰਹੱਦੀ ਵਿੰਗ ਵਿੱਚ 5500 ਜਵਾਨਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ।

 

ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ `ਤੇ ਹੋਈ ਮੀਟਿੰਗ ਵਿੱਚ ਲਿਆ ਗਿਆ।

 

ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਪਹਿਲਗਾਮ (ਜੰਮੂ-ਕਸ਼ਮੀਰ) ਵਿਖੇ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸੂਬੇ ਪ੍ਰਤੀ ਦੁਸ਼ਮਣ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਦੂਜੀ ਰੱਖਿਆ ਲਾਈਨ ਸਥਾਪਤ ਕਰਨ ਦੀ ਜ਼ਰੂਰਤ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਘੇਰੇ ਨੂੰ ਵਧਾਉਣ ਲਈ ਪੰਜਾਬ ਪੁਲਿਸ ਦੇ ਬਾਰਡਰ ਵਿੰਗ ਵਿੱਚ 5500 ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਐਸ.ਐਫ. ਦੇ ਪਿੱਛੇ ਦੂਜੀ ਸੁਰੱਖਿਆ ਲਾਈਨ ਸਥਾਪਤ ਕਰਨ ਦਾ ਇਹ ਪ੍ਰਸਤਾਵ ਅੰਤਰਰਾਸ਼ਟਰੀ ਸਰਹੱਦ `ਤੇ ਬੀ.ਐਸ.ਐਫ. ਦੇ ਜਾਲ ਤੋਂ ਬਚਣ ਵਾਲੇ ਕਿਸੇ ਵੀ ਤੱਤ ਨੂੰ ਫੜਨ ਵਿੱਚ ਮਦਦ ਕਰੇਗਾ।

 

ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਮ ਦੀ ਵਿਸ਼ਾਲਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੂੰ ਕੇਂਦਰ ਤੋਂ ਸਹਾਇਤਾ ਦੀ ਜ਼ਰੂਰਤ ਪਵੇਗੀ, ਜਿਸ ਲਈ ਉਹ ਜਲਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਕੋਲ ਮਨੁੱਖੀ ਸ਼ਕਤੀ, ਹੌਸਲਾ ਅਤੇ ਯੋਗਤਾ ਹੈ ਅਤੇ ਵਾਧੂ ਸਰੋਤਾਂ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਕੋਲ ਕਿਸੇ ਵੀ ਤਰ੍ਹਾਂ ਦੇ ਹਮਲੇ, ਭਾਵੇਂ ਉਹ ਭੇਸ ਵਿੱਚ ਹੋਵੇ, ਨੂੰ ਰੋਕਣ ਦੀ ਇੱਛਾ ਸ਼ਕਤੀ, ਤਜਰਬਾ ਅਤੇ ਪੇਸ਼ੇਵਰ ਯੋਗਤਾ ਹੈ।

 

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 5500 ਹੋਮ ਗਾਰਡ ਜਵਾਨਾਂ ਤੋਂ ਇਲਾਵਾ ਸੂਬੇ ਭਰ ਵਿੱਚ 400 ਤੋਂ ਵੱਧ ਹੋਰ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਨੂੰ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.), ਸਟੇਟ ਡਿਜ਼ਾਜਸਟਰ ਰਿਲੀਫ ਫੋਰਸ (ਐਸ.ਡੀ.ਆਰ.ਐਫ.) ਅਤੇ ਹੋਰਾਂ ਬਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਨ ਲਈ ਬਹੁਤ ਜ਼ਰੂਰੀ ਹੈ।

Related Posts

Advertisement

Latest News

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ
ਚੰਡੀਗੜ੍ਹ, 11 ਮਾਰਚ 2026: ਜਦੋਂ ਮੋਹਾਲੀ ਦੀ ਇੱਕ ਮਹਿਲਾ ਨੂੰ ਅਚਾਨਕ ਦਿਲ ਨਾਲ ਜੁੜੀ ਗੰਭੀਰ ਸਮੱਸਿਆ ਆ ਗਈ, ਤਦ ਤੁਰੰਤ...
ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ
ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ
ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ
ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ 'ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ
ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.
ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ