ਪੰਜਾਬੀ ਦੇਸ਼ ਲਈ ਜਾਨਾਂ ਵਾਰਨ ਵਾਲੀ ਕੌਮ ਹੈ, ਨਾ ਕੇ ਸੁਰੱਖਿਆ ਲਈ ਖਤਰਾ -ਧਾਲੀਵਾਲ

ਪੰਜਾਬੀ ਦੇਸ਼ ਲਈ ਜਾਨਾਂ ਵਾਰਨ ਵਾਲੀ ਕੌਮ ਹੈ, ਨਾ ਕੇ ਸੁਰੱਖਿਆ ਲਈ ਖਤਰਾ -ਧਾਲੀਵਾਲ

ਅੰਮ੍ਰਿਤਸਰ, 22 ਜਨਵਰੀ 2025--

ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰਿਆੜ ਵਿਖੇ ਕੂਕਾ ਲਹਿਰ ਦੇ ਮੋਢੀ ਸਤਿਗੁਰੂ ਰਾਮ ਸਿੰਘ ਦੀ ਯਾਦ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਨਾਂ ਯੋਧਿਆਂ ਦੇ ਇਤਿਹਾਸ ਦੀ ਸਾਂਝ ਨਵੀਆਂ ਪੀੜੀਆਂ ਨਾਲ ਪਾਉਣ ਦੀ ਵੱਡੀ ਲੋੜ ਹੈਕਿਉਂਕਿ ਨਵੀਂ ਪੀੜੀ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਟੁੱਟਦੀ ਜਾ ਰਹੀ ਹੈ। ਉਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਗਦਰ ਲਹਿਰਬੱਬਰ ਲਹਿਰਨਾ ਮਿਲਵਰਤਨ ਅੰਦੋਲਨ ਵਰਗੀਆਂ ਵੱਡੀਆਂ ਲਹਿਰਾਂ ਅਤੇ ਯੋਧਿਆਂ ਨੇ ਯੋਗਦਾਨ ਪਾਇਆ ਪਰ ਅੱਜ ਸਾਨੂੰ ਇਨ੍ਹਾਂ ਇਤਿਹਾਸਾਂ ਦੀ ਸਾਂਝ ਆਪਣੇ ਬੱਚਿਆਂ ਨਾਲ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਸ਼ਹਿਰਾਂ ਵਿੱਚ ਲਾਇਬ੍ਰੇਰੀਆਂ ਖੋਲ ਰਹੀ ਹੈ ਪਰ ਹਰੇਕ ਘਰ ਦੀ ਲਾਇਬਰੇਰੀ ਉਸਦੇ ਮਾਂ ਪਿਓ ਆਪ ਹਨਜੋ ਕਿ ਬਹੁਤਾ ਕੁਝ ਜਾਣਦੇ ਹਨ ਪਰ ਫਿਰ ਵੀ ਆਪਣੇ ਰੁਝੇਵਿਆਂ ਕਰਨ ਬੱਚਿਆਂ ਨਾਲ ਇਹਨਾਂ ਵਿਚਾਰਾਂ ਦੀ ਸਾਂਝ ਨਹੀਂ ਪਾਉਂਦੇ। ਉਹਨਾਂ ਕਿਹਾ ਕਿ ਅੱਜ ਇਸ ਪ੍ਰੋਗਰਾਮ ਵਿੱਚ ਆ ਕੇ ਮਾਣ ਮਹਿਸੂਸ ਹੋਇਆ ਅਤੇ ਅਜਿਹੇ ਪ੍ਰੋਗਰਾਮ ਹਰ ਸ਼ਹਿਰ-ਹਰ ਪਿੰਡ ਵਿੱਚ ਹੋਣੇ ਚਾਹੀਦੇ ਹਨ।

      ਇਸ ਮੌਕੇ ਦਿੱਲੀ ਦੇ ਇੱਕ ਭਾਜਪਾ ਆਗੂ ਵੱਲੋਂ ਪੰਜਾਬੀਆਂ ਬਾਰੇ ਦਿੱਤੇ ਬਿਆਨ ਕਿ ਉਨਾਂ ਦੇ ਦਿੱਲੀ ਵਿੱਚ ਚੋਣ ਪ੍ਰਚਾਰ ਲਈ ਆਉਣ ਨਾਲ ਖਤਰਾ ਪੈਦਾ ਹੋ ਗਿਆ ਹੈ,  ਬਾਰੇ ਬੋਲਦੇ ਸ ਧਾਲੀਵਾਲ ਨੇ ਕਿਹਾ ਕਿ ਪੰਜਾਬੀ ਦੇਸ਼ ਤੋਂ ਜਾਨਾਂ ਵਾਰਨ ਵਾਲੀ ਕੌਮ ਹੈ ਇਸ ਤੋਂ ਦੇਸ਼ ਨੂੰ ਖ਼ਤਰਾ ਨਹੀਂਬਲਕਿ ਦੇਸ਼ ਇਹਨਾਂ ਦੇ ਹੱਥਾਂ ਵਿੱਚ ਸੁਰੱਖਿਤ ਹੈ। ਉਹਨਾਂ ਕਿਹਾ ਕਿ ਹਾਰ ਤੋਂ ਬੁਖਲਾ ਕੇ ਵਿਰੋਧੀ ਪਾਰਟੀਆਂ ਦੇ ਲੋਕ ਅਜਿਹੇ ਬੇਤੁਕੀ ਬਿਆਨਬਾਜੀ ਕਰ ਰਹੇ ਹਨ।

Tags:

Advertisement

Latest News

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 17 ਜੂਨ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ...
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ - ਡਿਪਟੀ ਕਮਿਸ਼ਨਰ
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ: ਸੰਦੀਪ ਰਿਸ਼ੀ
ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ- ਸਹਾਇਕ ਕਮਿਸ਼ਨਰ ਜਨਰਲ