ਪੰਜਾਬ ਦੇ ਲੋਕ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਰਾਜ ਸਰਕਾਰ ਦਾ ਡਟ ਕੇ ਦੇ ਰਹੇ ਹਨ ਸਾਥ-ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਲੋਕ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਰਾਜ ਸਰਕਾਰ ਦਾ ਡਟ ਕੇ ਦੇ ਰਹੇ ਹਨ ਸਾਥ-ਤਰੁਨਪ੍ਰੀਤ ਸਿੰਘ ਸੌਂਦ

ਮਾਲੇਰੋਕਟਲਾ, 4 ਮਈ:

              ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਖੁਸ਼ਹਾਲ ਅਤੇ ਨਸ਼ਾ ਰਹਿਤ ਬਣਾਉਣ ਲਈ ਵਿੱਢੀ ਮੁਹਿੰਮ ਦੀ ਰਾਜ ਦੇ ਲੋਕਾਂ ਵੱਲੋਂ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਪੰਜਾਬੀ ਨਸ਼ਿਆ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਰਾਜ ਸਰਕਾਰ ਦਾ ਡਟ ਕੇ ਸਾਥ ਦੇ ਰਹੇ ਹਨ। ਪੰਜਾਬ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ, ਰਾਜ ਸਰਕਾਰ ਇਸਦੇ ਲਈ ਸਿਰਤੋੜ ਯਤਨ ਕਰ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਿਡਨੀ ਗਾਰਡਨ, ਖੰਨਾ ਰੋਡ ਮਾਲੇਰੋਕਟਲਾ ਵਿਖੇ ਜ਼ਿਲ੍ਹਾ ਪੱਧਰੀ ਵਿਲੇਜ ਡਿਫੈਂਸ ਕਮੇਟੀ ਅਤੇ ਵਾਰਡ ਸੁਰੱਖਿਆ ਕਮੇਟੀਆਂ ਦੀ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।

          ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ। ਸੂਬਾ ਸਰਕਾਰ ਨੇ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਲਈ 3500 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗੱਲ ਹੌਵੇ, ਭਾਵੇਂ ਪੰਜਾਬ ਦੇ ਪਾਣੀਆਂ ਦੀ ਜਾਂ ਰਾਜ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਕੰਮਾਂ ਦੀ ਸਰਕਾਰ ਹਰ ਪੱਖ ਤੋਂ ਪੰਜਾਬੀਆ ਦੇ ਮੋਢੇ ਨਾਲ ਮੋਢੇ ਲਾ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਦੇ ਭਲੇ ਲਈ ਮਿਸਾਲੀ ਕੰਮ ਕੀਤਾ ਹੈ, ਜਿੰਨਾ ਪਿਛਲੀਆਂ ਸਰਕਾਰਾਂ ਨੇ 75 ਸਾਲ ਵਿੱਚ ਨਹੀਂ ਕੀਤਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਨਸ਼ਾ ਤਸਕਰਾਂ ਨੂੰ ਪੂਰੀ ਸੈਅ ਸੀ, ਜਦਕਿ ਆਮ ਆਦਮੀ ਪਾਰਟੀ ਨੇ ਰਾਜ ਅੰਦਰ ਨਸ਼ਾ ਤਸਕਰਾਂ ਵੱਲੋਂ ਬਣਾਈਆਂ ਨਜ਼ਾਇਜ਼ ਪ੍ਰਾਪਰਟੀਆਂ ਨੂੰ ਢਾਹ ਢੇਰੀ ਕਰਨ ਦੇ ਨਾਲ-ਨਾਲ ਜੇਲ੍ਹਾਂ ਵਿੱਚ ਡੱਕਿਆ ਹੈ।

          ਸ੍ਰ. ਤਰੁਨਪ੍ਰੀਤ ਸਿੰਘ ਸੋਂਦ ਨੇ ਪਿੰਡਾਂ ਤੇ ਸ਼ਹਿਰੀ ਪੱਧਰ ਤੇ ਬਣੀਆਂ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ ਇਸ ਯੁੱਧ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਿਹਾ ਕਿ ਤੁਹਾਡੇ ਸਭ ਦੇ ਬੁਲੰਦ ਹੋਂਸਲਿਆ ਸਦਕਾ ਇਸ ਜੰਗ ਤੇ ਫਤਿਹ ਹਾਸਿਲ ਹੋਵੇਗੀ ਅਤੇ ਪੰਜਾਬ ਅੰਦਰ ਨਸ਼ਿਆ ਦਾ ਧੰਦਾ ਕਰਨ ਵਾਲਿਆ ਲਈ ਕੋਈ ਥਾਂ ਨਹੀ। ਕੈਬਨਿਟ ਮੰਤਰੀ ਨੇ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਖਿਲਾਫ ਸੰਹੁ ਚੁਕਾਈ ਅਤੇ ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ, ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇ।

         ਇਸ ਤੋਂ ਪਹਿਲਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮਾਗਮ 'ਚ ਮਹਿਲਾਵਾਂ ਦੀ ਸਮੂਲੀਅਤ ਤੇ ਪ੍ਰਗਟ ਕਰਦਿਆਂ ਰਾਜ ਦੀਆਂ ਸਮੁੱਚੀਆਂ ਔਰਤਾਂ ਨੂੰ ਨਸ਼ਿਆ ਖਿਲਾਫ਼ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਾ ਸਾਡੀ ਜਵਾਨੀ ਲਈ ਖਤਰਾ ਹੈ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ਤੇ ਯਤਨ ਕਰਨੇ ਪੈਣਗੇ। ਉਹਨਾਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਨਸ਼ਿਆ ਤੋਂ ਰਾਹਤ ਪਾਉਣ ਲਈ ਇਲਾਜ ਬਿਲਕੁਲ ਮੁਫਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆ ਦੇ ਕੋਹੜ ਨੂੰ ਖਤਮ ਕਰਕੇ ਛੱਡੇਗੀ, ਇਸਦੇ ਲਈ ਭਾਵੇਂ ਕੋਈ ਰਸਤਾ ਤਿਆਰ ਕਰਨਾ ਪਵੇਗਾ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਯੁੱਧ ਨਸ਼ਿਆ ਵਿਰੁੱਧ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੀ ਅਪੀਲ ਕੀਤੀ।

          ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਵਿਰਾਜ਼ ਐਸ. ਤਿੜਕੇ ਨੇ ਜ਼ਿਲ੍ਹੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਜਾਗਰੂਕਤਾ ਮੁਹਿੰਮ, ਨਸ਼ਿਆ ਦੇ ਸ਼ਿਕਾਰ ਲੋਕਾਂ ਦੇ ਇਲਾਜ, ਪੁਨਰਵਾਸ ਅਤੇ 7 ਮਈ ਤੋਂ ਸਮੁੱਚੇ ਜ਼ਿਲ੍ਹੇ ਵਿੱਚ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ।

          ਐਸ.ਐਸ.ਪੀ ਗਗਨ ਅਜੀਤ ਸਿੰਘ ਮਲੇਰਕੋਟਲਾ ਨੇ ਆਪਣੇ ਸੰਬੋਧਨ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕੀਤੀਆ ਰਹੀਆਂ ਕਾਰਵਾਈਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਰਾਜ ਅੰਦਰ ਪੁਲਿਸ ਵੱਲੋਂ ਤਸਕਰਾਂ ਖਿਲਾਫ਼ ਕੀਤੀਆਂ ਕਾਰਵਾਈਆਂ ਅਤੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਨਸ਼ਿਆ ਖਿਲਾਫ਼ ਵੀਡੀਓ ਸੰਦੇਸ਼ ਦਿਖਾਇਆ ਗਿਆ।

             ਇਸ ਮੌਕੇ ਵਿਧਾਇਕ ਮੋਗਾ ਅਮਨਦੀਪ ਕੌਰ ਅਰੋੜਾ,ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ, ਵਿਧਾਇਕ ਅਮਰਗੜ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ,ਚੇਅਰਮੈਨ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਪ੍ਰਧਾਨ ਨਗਰ ਕੌਂਸਲ ਅਹਿਮਦਗੜ੍ਹ ਵਿਕਾਸ ਕਿ੍ਸਣ ਸ਼ਰਮਾਂ, ਚੇਅਰਮੈਨ ਨਵਜੋਤ ਸਿੰਘ ਮੰਡੇਰ,ਪ੍ਰਧਾਨ ਨਗਰ ਪੰਚਾਇਤ ਅਮਰਗੜ੍ਹ ਜਸਪਾਲ ਕੌਰ, ਕੇਵਲ ਸਿੰਘ ,ਚੇਅਰਮੈਨ ਮਾਰਕੀਟ ਕਮੇਟੀ ਮਾਲੇਰਕੋਟਲਾ ਜਾਫਰ ਅਲੀ, ਚੇਅਰਮੈਨ ਮਾਰਕੀਟ ਕਮੇਟੀ ਅਹਿਮਦਗੜ੍ਹ ਕਮਲਜੀਤ ਸਿੰਘ ਉੱਭੀ, ਚੇਅਰਮੈਨ ਮਾਰਕੀਟ ਕਮੇਟੀ ਅਮਰਗੜ ਹਰਪ੍ਰੀਤ ਸਿੰਘ ਹੈਪੀ ਨੰਗਲ, ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਕਰਮਜੀਤ ਸਿੰਘ ਕੁਠਾਲਾ,ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਏ.ਡੀ.ਸੀ. ਨਵਦੀਪ ਕੌਰ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,ਐਸ.ਡੀ.ਐਮ. ਰਾਕੇਸ ਪ੍ਰਕਾਸ ਗਰਗ,ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ, ਆਰਡੀਨੇਟਰ ਯੁੱਧ ਨਸ਼ੇ ਵਿਰੁੱਧ ਜਿਲ੍ਹਾ ਮਾਲੇਰਕੋਟਲਾ ਨਿਸਾਰ ਅਹਿਮਦ ਛੰਨਾ, ਸਿੰਗਾਰਾ ਸਿੰਘ ਰੁੜਕਾ ਅਤੇ ਗੁਰਪ੍ਰੀਤ ਸਿੰਘ ਬਨਭੋਰਾ ਸਮੇਤ ਵੱਡੀ ਗਿਣਤੀ ਆਗੂ ਅਤੇ ਅਧਿਕਾਰੀ ਹਾਜ਼ਰ ਸਨ।

Tags:

Advertisement

Latest News

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 29 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ...
ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ
ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ