ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਹਾੜੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ

ਫਰੀਦਕੋਟ 3 ਅਕਤੂਬਰ ()

        ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲ੍ਹਾ ਫਰੀਦਕੋਟ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਦੀ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਕੁਲਦੀਪ ਸਿੰਘ ਦੀ ਦੇਖ-ਰੇਖ ਹੇਠ ਛ੍ਰੰ ਸਕੀਮ ਅਧੀਨ ਬਲਾਕ ਫਰੀਦਕੋਟ ਦੇ ਪਿੰਡ ਕੋਟ ਸੁਖੀਆ ਵਿਖੇ ਬਲਾਕ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਹਰਵੀਰ ਸਿੰਘਏ.ਡੀ.ੳ. ਨੇ ਮਿੱਟੀ ਦੀ ਸਿਹਤ ਸੰਭਾਲ ਅਤੇ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਸਬੰਧੀ ਨੁਕਤੇ ਸਾਂਝੇ ਕੀਤੇ।

 ਇਸ ਤੋਂ ਬਾਅਦ ਖੇਤੀਬਾੜੀ ਵਿਕਾਸ ਅਫਸਰਡਾ. ਰਾਜਵੀਰ ਸਿੰਘ ਨੇ ਝੋਨੇ/ ਬਾਸਮਤੀ ਦੀ ਫਸਲ ਦੀ ਮੌਜੂਦਾ ਸਥਿਤੀ ਉੱਪਰ ਵੱਖ-ਵੱਖ ਬਿਮਾਰੀਆਂ ਅਤੇ ਕੀਟਾਂ ਦੇ ਹਮਲੇ ਦੀ ਰੋਕਥਾਮ ਲਈ ਸਿਫਰਾਸਸੁਦਾ ਦਵਾਈਆਂ ਦੀ ਵਰਤੋਂ ਅਤੇ ਮਾਤਰਾ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਉਣ ਵਾਲੀ ਕਣਕ ਦੀ ਫਸਲ ਨੂੰ ਸਹੀ ਸਮੇਂ ਤੇ ਬੀਜਣ ਅਤੇ ਬੀਜ ਨੂੰ ਸੋਧ ਕੇ ਬੀਜਣ ਬਾਰੇ ਜਾਣਕਾਰੀ ਦਿੱਤੀ।

ਡਾ. ਕੁਲਦੀਪ ਸਿੰਘ ਨੇ ਮਹਿਕਮੇ ਦੀਆਂ ਚੱਲ ਰਹੀਆਂ ਸਕੀਮਾਂ ਅਤੇ ਕੁਆਲਟੀ ਕੰਟਰੋਲ ਸਬੰਧੀ ਅਤੇ ਗੈਰ ਪ੍ਰਮਾਣਤ ਕੀਟਨਾਸਕਾਂ ਦੇ ਛਿੜਕਅ ਤੋ ਪ੍ਰਹੇਜ ਕਰਨ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਡਾ. ਗੁਰਪ੍ਰੀਤ ਸਿੰਘ ਸਹਾਇਕ ਮਾਰਕੀਟਿੰਗ ਅਫਸਰ ਨੇ ਪਰਾਲੀ ਦੀ ਸਾਂਭ ਸੰਭਾਲ ਅਤੇ ਪਰਾਲੀ ਸਾੜਣ ਨਾਲ ਵਾਤਾਵਰਣ ਅਤੇ ਜਮੀਨ ਨੂੰ ਹੋਣ ਵਾਲੇ ਨੁਕਸਾਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਘਰੇਲੂ ਲੋੜ ਲਈ ਆਪਣੇ ਹੀ ਖੇਤ ਵਿੱਚ ਸਬਜੀਆਂ ਅਤੇ ਤੇਲ-ਬੀਜ ਫਸਲਾਂ ਜਿਵੇਂ ਕਿ ਸਰੋਂ ਆਦਿ ਨੂੰ ਜਰੂਰ ਬੀਜਣ ਲਈ ਪ੍ਰੇਰਿਤ ਕੀਤਾ।

ਕੈਂਪ ਦੇ ਅੰਤ ਵਿੱਚ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਸਮੂਹ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੇ ਨੁਕਸਾਨ ਬਾਰੇ ਵਿਸਥਾਰ ਵਿੱਚ ਦੱਸਿਆ ਅਤੇ ਭਵਿੱਖ ਵਿਚ ਸਮੂਹ ਕਿਸਾਨਾਂ ਨੂੰ ਅੱਗ ਨਾ ਲਾਉਣ ਅਤੇ ਮਿੱਟੀਪਾਣੀ ਅਤੇ ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਆਪਣਾ-ਆਪਣਾ ਬਣਦਾ ਯੋਗਦਾਨ ਪਾਉਣ ਲਈ ਸੁਨੇਹਾ ਦਿੱਤਾ। ਇਸ ਕੈਂਪ ਵਿੱਚ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਵਾਤਾਵਰਣ ਪ੍ਰੇਮੀ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਕੈਂਪ ਦਾ ਪ੍ਰਬੰਧ ਖੇਤੀਬਾੜੀ-ਵਿਸਥਾਰ ਅਫਸਰ ਦਵਿੰਦਰਪਾਲ ਸਿੰਘ ਅਤੇ ਖੇਤੀਬਾੜੀ ਉੱਪ-ਨਿਰਖਿਕ ਰਣਬੀਰ ਸਿੰਘ ਵੱਲੋਂ ਕੀਤਾ ਗਿਆਂ ਅਤੇ ਕੈਂਪ ਦਾ ਸਟੇਜ ਪ੍ਰਬੰਧਨ ਸੁਖਦੀਪ ਸਿੰਘਖੇਤੀਬਾੜੀ ਉੱਪ-ਨਿਰਖਿਕ ਵੱਲੋਂ ਕੀਤਾ ਗਿਆ ਅਤੇ ਆਏ ਹੋਏ ਸਮੂਹ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ। 

Advertisement

Latest News

ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ
ਪਟਿਆਲਾ, 16, ਮਈ, 2026, (ਆਜ਼ਾਦ ਸੋਚ ਨਿਊਜ਼):-  ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਹੁੰਦਾ...
ਦਿੱਲੀ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਬਹੁਤ ਹੀ ਸਖ਼ਤ ਅਤੇ ਵੱਡਾ ਫੈਸਲਾ ਲਿਆ ਹੈ
ਹਰਿਆਣਾ ਸਰਕਾਰ ਨੇ ਰਾਜ ਭਰ ਵਿੱਚ ਕਾਮਨ ਸਰਵਿਸ ਸੈਂਟਰਾਂ ਰਾਹੀਂ ਕਿਸਾਨ ਰਜਿਸਟ੍ਰੇਸ਼ਨ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਹਲਕੀ ਬਾਰਿਸ਼ ਤੋਂ ਬਾਅਦ,ਮੌਸਮ ਇੱਕ ਵਾਰ ਫਿਰ ਪੂਰੀ ਤਰ੍ਹਾਂ ਖੁਸ਼ਕ ਹੋ ਗਿਆ ਹੈ
ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਸੁਬਾਨਾ ਪਿੰਡ ਵਿਚ ਇਕ ਨੌਜਵਾਨ ਦਾ ਗੋ*ਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ
ਕੇਂਦਰ ਸਰਕਾਰ ਅਤੇ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ
 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂ.ਏ.ਈ. ਜਾ ਕੇ ਕੀਤੇ ਵੱਡੇ ਸਮਝੌਤੇ