ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ
Ropar,29 May,2024,(Azad Soch News):- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ,ਈਡੀ (ED) ਦੀਆਂ ਟੀਮਾਂ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਪੰਜਾਬ ਦੇ ਰੂਪਨਗਰ (ਰੋਪੜ), ਹੁਸ਼ਿਆਰਪੁਰ ਜ਼ਿਲ੍ਹੇ ਸਣਏ 13 ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ,ਇਹ ਛਾਪੇਮਾਰੀ ਨਾਜਾਇਜ਼ ਮਾਈਨਿੰਗ ਮਾਮਲੇ ਵਿਚ ਕੀਤੀ ਜਾ ਰਹੀ ਹੈ,ਈਡੀ (ED) ਵੱਲੋਂ ਕੁਰਕ ਕੀਤੀ ਜ਼ਮੀਨ ‘ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਸੀ,ਈਡੀ ਦੇ ਸੂਤਰਾਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) (Enforcement Directorate (ED)) ਨੇ ਬੁੱਧਵਾਰ ਨੂੰ ਮੁੱਖ ਮੁਲਜ਼ਮ ਜਗਦੀਸ਼ ਸਿੰਘ ਉਰਫ਼ ਭੋਲਾ ਨਾਲ ਜੁੜੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ (Money Laundering Case) ਦੇ ਹਿੱਸੇ ਵਜੋਂ ਪੰਜਾਬ ਵਿੱਚ ਕਈ ਥਾਵਾਂ 'ਤੇ ਤਲਾਸ਼ੀ ਲਈ,ਰੋਪੜ ਜ਼ਿਲੇ ਵਿਚ ਕੁੱਲ 13 ਟਿਕਾਣਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ,ਕਿਉਂਕਿ ਪਤਾ ਲੱਗਾ ਕਿ ਉਸ ਜ਼ਮੀਨ 'ਤੇ 'ਗੈਰ-ਕਾਨੂੰਨੀ' ਮਾਈਨਿੰਗ (Mining) ਕੀਤੀ ਜਾ ਰਹੀ ਹੈ,ਜਿਸ ਨੂੰ ਪਹਿਲਾਂ ਭੋਲਾ ਕੇਸ ਵਿਚ ਈਡੀ (ED) ਨੇ ਅਟੈਚ ਕੀਤਾ ਸੀ।