ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਦਾ ਅਲਰਟ ਜਾਰੀ

 ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਦਾ ਅਲਰਟ ਜਾਰੀ

Chandigarh 22 April 2024,(Azad Soch News):- ਪੰਜਾਬ ਵਿੱਚ ਹੁਣ ਲੋਕਾਂ ਨੂੰ ਕੜਾਕੇ ਦੀ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਮੌਸਮ ਵਿਭਾਗ (Department of Meteorology) ਨੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਦਾ ਅਲਰਟ (Rain Alert) ਜਾਰੀ ਕੀਤਾ ਹੈ,ਮੌਸਮ ਵਿਭਾਗ (Meteorological Department) ਅਨੁਸਾਰ 25 ਅਪ੍ਰੈਲ ਤੱਕ ਮੌਸਮ ਸਾਫ਼ ਰਹੇਗਾ,ਇਸ ਤੋਂ ਬਾਅਦ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਜਾਵੇਗਾ,ਜਿਕਰਯੋਗ ਹੈ ਕਿ ਪੰਜਾਬ ‘ਚ ਕੁਝ ਦਿਨ ਪਹਿਲਾਂ ਮੀਂਹ ਅਤੇ ਗੜ੍ਹੇਮਾਰੀ ਨਾਲ ਕਿਸਾਨਾਂ ਦੀ ਫ਼ਸਲਾਂ ਨੂੰ ਕਾਫ਼ੀ ਨੁਕਸਾਨ ਹੋਇਆ,ਇਸ ਕਾਰਨ 26 ਤੋਂ 27 ਅਪਰੈਲ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ,ਇਨ੍ਹਾਂ ਦਿਨਾਂ ਦੌਰਾਨ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ,ਮੌਸਮ ਵਿਭਾਗ (Meteorological Department) ਅਨੁਸਾਰ ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜੋ ਆਮ ਨਾਲੋਂ 2 ਡਿਗਰੀ ਵੱਧ ਸੀ।

 

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ