ਮਰਹੂਮ ਸਰਦਾਰ ਬੂਟਾ ਸਿੰਘ 'ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ : ਹਰਭਜਨ ਸਿੰਘ ਈ.ਟੀ.ਓ.

ਮਰਹੂਮ ਸਰਦਾਰ ਬੂਟਾ ਸਿੰਘ 'ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ :  ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 04 ਨਵੰਬਰ : 
 
 ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਸਰਦਾਰ ਬੂਟਾ ਸਿੰਘ ਉੱਤੇ ਟਿੱਪਣੀਆਂ ਰਾਹੀਂ ਕਾਂਗਰਸ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਇਹ ਗੱਲ ਅੱਜ ਇੱਥੇ ਜਾਰੀ ਪ੍ਰੈਸ ਨੋਟ ਰਾਹੀਂ ਸ. ਹਰਭਜਨ ਸਿੰਘ ਈ.ਟੀ.ਓ.  ਕੈਬਨਿਟ ਮੰਤਰੀ ਨੇ ਆਖੀ।

ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਜਿਸ ਨੂੰ ਵੀਡੀਓ ਵਿੱਚ ਪੱਠੇ ਪਾਉਣ ਵਾਲਾ ਦੱਸ ਰਿਹਾ ਹੈ  ਉਸ ਦੀ ਵਿੱਦਿਅਕ ਯੋਗਤਾ ਬੀ.ਏ. ਆਨਰਜ , ਐਮ.ਏ. ਅਤੇ ਪੀ.ਐਚ.ਡੀ.ਸੀ. ਅਤੇ ਪੱਤਰਕਾਰੀ ਸਮੇਤ ਵੱਖ ਵੱਖ ਖੇਤਰਾਂ ਵਿੱਚ ਕੰਮ ਕਰਨ ਉਪਰੰਤ 1962 ਵਿੱਚ 25 ਸਾਲ ਦੀ ਉਮਰ ਵਿੱਚ ਮੈਂਬਰ ਪਾਰਲੀਮੈਂਟ ਬਣ ਗਏ ਸਨ।

ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜਿਸ ਤਰ੍ਹਾਂ ਰਾਜਾ ਵੜਿੰਗ ਰੰਗ ਆਧਾਰਤ ਟਿੱਪਣੀ ਕਰ ਰਹੇ ਹਨ ਉਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਹ ਟਿੱਪਣੀ ਰਾਜਾ ਵੜਿੰਗ ਦੀ ਦੇਸ਼ ਦੀਆਂ ਅਨੂਸੂਚਿਤ ਜਾਤੀਆਂ ਪ੍ਰਤੀ ਸੋਚ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੁੱਢ ਤੋਂ ਹੀ ਦਲਿਤ ਵਿਰੋਧੀ ਰਹੀ ਹੈ ਅਤੇ ਇਸ ਪਾਰਟੀ ਨੇ ਡਾ. ਬੀ.ਆਰ. ਅੰਬੇਡਕਰ ਜੀ ਦਾ ਵੀ ਸਦਾ ਵਿਰੋਧ ਹੀ ਕੀਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਦਲਿਤ ਵਿਧਾਇਕ ਨੂੰ ਮੁਖਾਤਿਬ ਹੁੰਦਿਆ ਕਿਹਾ ਸੀ ਕਿ ਇਹ ਕਿਸ ਤਰ੍ਹਾਂ ਦਾ ਮੈਟੀਰਿਅਲ ਵਿਧਾਨ ਸਭਾ ਵਿੱਚ ਆ ਗਿਆ ਹੈ ।

ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਭਾਰਤ ਦਾ ਅਨੂਸੂਚਿਤ ਜਾਤੀ ਸਮਾਜ ਡਾ. ਬੀ.ਆਰ. ਅੰਬੇਡਕਰ ਦਾ ਸਦਾ ਰਿਣੀ ਰਹੇਗਾ ਜਿਨ੍ਹਾਂ ਨੇ ਸਾਨੂੰ ਸੰਵਿਧਾਨ ਰਾਹੀ ਬਰਾਬਰੀ ਦੇ ਅਧਿਕਾਰ ਦਿੱਤੇ ਨਹੀਂ ਤਾਂ ਰਾਜਾ ਵੜਿੰਗ ਵਰਗੇ ਕਾਂਗਰਸੀ ਆ ਗੂ ਦਲਿਤਾਂ ਨੂੰ ਉੱਪਰ ਉੱਠਣ ਦਾ ਮੌਕਾ ਨਹੀਂ ਦਿੰਦੇ। 

Advertisement

Advertisement

Latest News

ਆਸਟ੍ਰੇਲੀਆ ਨੇ ਐਸ਼ਜ਼ ਸੀਰੀਜ਼ ਦੇ ਦੂਜੇ ਪਿੰਕ ਬਾਲ ਟੈਸਟ ਵਿੱਚ ਇੰਗਲੈਂਡ ਨੂੰ ਹਰਾਉਣ ਤੋਂ ਬਾਅਦ 2-0 ਦੀ ਬੜ੍ਹਤ ਬਣਾ ਲਈ ਹੈ ਆਸਟ੍ਰੇਲੀਆ ਨੇ ਐਸ਼ਜ਼ ਸੀਰੀਜ਼ ਦੇ ਦੂਜੇ ਪਿੰਕ ਬਾਲ ਟੈਸਟ ਵਿੱਚ ਇੰਗਲੈਂਡ ਨੂੰ ਹਰਾਉਣ ਤੋਂ ਬਾਅਦ 2-0 ਦੀ ਬੜ੍ਹਤ ਬਣਾ ਲਈ ਹੈ
Australia,07,DEC,2025,(Azad Soch News):-  ਆਸਟ੍ਰੇਲੀਆ ਨੇ ਐਸ਼ਜ਼ ਸੀਰੀਜ਼ ਦੇ ਦੂਜੇ ਪਿੰਕ ਬਾਲ ਟੈਸਟ ਵਿੱਚ ਇੰਗਲੈਂਡ ਨੂੰ ਹਰਾਉਣ ਤੋਂ ਬਾਅਦ 2-0 ਦੀ...
Chandigarh News: ਚੰਡੀਗੜ੍ਹ ਹਵਾਈ ਅੱਡੇ ਨੇ ਯਾਤਰੀਆਂ ਨੂੰ ਉਡਾਣ ਰੱਦ ਹੋਣ ਬਾਰੇ ਪਹਿਲਾਂ ਤੋਂ ਜਾਣਕਾਰੀ ਦੇਣ ਲਈ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ
ਹਰਿਆਣਾ ਸਰਕਾਰ ਨੇ ਪੁਲਿਸ ਡਾਇਰੈਕਟਰ ਜਨਰਲ ਦੇ ਅਹੁਦੇ ਲਈ UPSC ਨੂੰ ਪੰਜ ਅਧਿਕਾਰੀਆਂ ਦਾ ਪੈਨਲ ਸੌਂਪ ਦਿੱਤਾ ਹੈ
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ ਮੰਤਰੀ ਮਾਨ
ਮਨਦੀਪ ਸਿੰਘ ਮੱਲ੍ਹੀ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ
ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ , ਜਦੋਂ ਕਿ ਮੁੱਖ ਮੰਤਰੀ ਮਾਨ ਲਿਆ ਰਹੇ ਹਨ ਜਪਾਨ ਤੋਂ ਨੌਕਰੀਆਂ
ਅੰਜੀਰ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨ ਕੇ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ