ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਰਜਨੀਸ਼ ਦਹੀਯਾ ਨੇ ਵੱਖ-ਵੱਖ ਪਿੰਡਾਂ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਰਜਨੀਸ਼ ਦਹੀਯਾ ਨੇ ਵੱਖ-ਵੱਖ ਪਿੰਡਾਂ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

ਫਿਰੋਜ਼ਪੁਰ 17 ਮਈ ( ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਗਈ ਹੈ ਅਤੇ ਹੁਣ ਨਸ਼ਾ ਮੁਕਤ ਯਾਤਰਾ ਦਾ ਦੂਜਾ ਪੜਾਅ ਸ਼ੁਰੂ ਹੋ ਚੁਕਿਆ ਹੈ, ਜਿਸ ਤਹਿਤ ਅੱਜ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ ਨੇ ਪਿੰਡ ਚੰਗਾਲੀ ਜਦੀਦ, ਫ਼ਰੀਦੇ ਵਾਲਾ ਅਤੇ ਸੁਰ ਸਿੰਘ ਵਾਲਾ ਵਿਖੇ "ਯੁੱਧ ਨਸ਼ਿਆਂ ਵਿਰੁੱਧ "ਤਹਿਤ ਨਸ਼ਾ ਮੁਕਤੀ ਯਾਤਰਾ ਸਬੰਧੀ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕੀਤੀ|
 ਇਸ ਦੌਰਾਨ ਵਿਧਾਇਕ ਰਜਨੀਸ਼ ਦਹੀਯਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਇੱਕ ਨਵਾਂ ਰਸਤਾ ਦਿਖਾ ਰਹੀ ਹੈ ਜੋ ਨਸ਼ਿਆਂ ਦੀ ਦਲਦਲ ਵਿੱਚ ਫਸੇ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਨਸ਼ਿਆਂ ਦੀ ਸਪਲਾਈ ਨੂੰ ਤੋੜਿਆ ਗਿਆ ਹੈ| ਉਨ੍ਹਾਂ ਕਿਹਾ ਕੀ  ਸਰਕਾਰ ਵੱਲੋਂ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਮੇਤ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਵੀ ਪੂਰਨ ਸਮਰਥਨ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਜੋ ਲੋਕ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਲਈ ਸੂਬੇ ਭਰ ਵਿੱਚ ਇਲਾਜ ਅਤੇ ਪੁਨਰਵਾਸ ਕੇਂਦਰਾਂ ਦੀ ਸੁਵਿਧਾ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਕੇਵਲ ਨਸ਼ਾ ਵਿਰੋਧੀ ਜਾਗਰੂਕਤਾ ਨਹੀਂ, ਸਗੋਂ ਸਮਾਜ ਵਿੱਚ ਸਕਾਰਾਤਮਕ ਮਾਹੌਲ ਪੈਦਾ ਕਰਨਾ ਹੈ। ਇਸ ਦੌਰਾਨ ਉਹਨਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ| ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖਿਲਾਫ ਖੜੇ ਹੋਣ ਅਤੇ ਜੇਕਰ ਕੋਈ ਵੀ ਉਹਨਾਂ ਨੂੰ ਨਸ਼ਾ ਕਰਨ ਜਾਂ ਨਸ਼ਾ ਵੇਚਣ ਵਾਲੇ ਬਾਰੇ ਪਤਾ ਚੱਲਦਾ ਹੈ ਤਾਂ ਉਹ ਉਸ ਦੀ ਰਿਪੋਰਟ ਨਜ਼ਦੀਕੀ ਥਾਣੇ ਵਿੱਚ ਦੇਣ| ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸੂਬੇ ਵਿੱਚੋਂ ਨਸ਼ੇ ਦਾ ਖਾਤਮਾ ਕਰਨਾ ਹੈ ਜਿਸ ਨੂੰ ਸਫਲ ਬਣਾਉਣ ਲਈ ਹਰ ਵਿਅਕਤੀ ਦੇ ਸਹਿਯੋਗ ਦੀ ਜ਼ਰੂਰਤ ਹੈ|
ਇਸ ਮੌਕੇ ਪਰਮਜੀਤ ਸਿੰਘ ਜੰਮੂ,ਰੇਸ਼ਮ ਸਿੰਘ ਚਗਾਲੀ ਜਦੀਦ,ਬੂਟਾ ਬਲਮਿਕ,ਨਿਮਾ ਗਿੱਲ, ਹਰਮਨ ਰਹੀਮੈ ਕੇ ਨਸ਼ਾ ਮੁਕਤੀ ਮੋਰਚਾ, ਗੁਰਪ੍ਰੀਤ ਸਿੰਘ ਸਰਪੰਚ ਫ਼ਰੀਦੇ ਵਾਲਾ, ਗੁਰਪ੍ਰੀਤ ਸਿੰਘ ਗੋਰਾ, ਗੁਰਪ੍ਰੀਤ ਸਿੰਘ ਬਸਤੀ ਆਸਾ ਸਿੰਘ, ਰਣਜੀਤ ਸਿੰਘ ਸੁਰ ਸਿੰਘ, ਗੁਰਮੀਤ ਸਿੰਘ ਸਰਪੰਚ ਸੁਰ ਸਿੰਘ, ਅਨਮੋਲ ਯੋਧਪੁਰ ਆਦਿ ਹਜ਼ਾਰ ਸਨ|

Tags:

Advertisement

Latest News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ
ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ