ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਲਈ 120 ਕੁਇੰਟਲ ਚਾਰਾ ਭੇਜਿਆ

ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਲਈ 120 ਕੁਇੰਟਲ ਚਾਰਾ ਭੇਜਿਆ


ਗੁਰਦਾਸਪੁਰ, 02 ਸਤੰਬਰ (           ) - ਸੀਨੀਅਰ ਆਗੂ ਸ੍ਰੀ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਸੇਵਾ ਦੇ ਕਾਰਜ ਲਗਾਤਾਰ ਜਾਰੀ ਹਨ। ਸ੍ਰੀ ਰਮਨ ਬਹਿਲ ਵੱਲੋਂ ਜਿੱਥੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਰਾਹਤ ਸਮਗਰੀ ਵੰਡੀ ਜਾ ਰਹੀ ਹੈ ਓਥੇ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਦੇ ਚਾਰੇ ਤੇ ਇਲਾਜ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।

ਸ੍ਰੀ ਰਮਨ ਬਹਿਲ ਵੱਲੋਂ ਅੱਜ ਸੇਵਾ ਕਾਰਜਾਂ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਲੋਲੇ ਨੰਗਲ, ਕਮਾਲਪੁਰ ਅਫ਼ਗਾਨਾ ਅਤੇ ਹਰਦੋਛੰਨੀ ਵਿਖੇ 120 ਕੁਇੰਟਲ ਚਾਰਾ (ਅਚਾਰ) ਪਸੂਆ ਲਈ ਭੇਜਿਆ ਗਿਆ। ਇਸ ਮੌਕੇ ਉਨ੍ਹਾਂ ਗੱਲ ਕਰਦਿਆਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਜਿੱਥੇ ਪੰਜਾਬ ਸਰਕਾਰ ਹਰ ਤਰ੍ਹਾਂ ਨਾਲ ਲੋਕਾਂ ਦੀ ਮਦਦ ਕਰ ਰਹੀ ਹੈ ਓਥੇ ਉਹ ਨਿੱਜੀ ਤੌਰ 'ਤੇ ਵੀ ਆਪਣੇ ਲੋਕਾਂ ਦੀ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਹੜ੍ਹਾਂ ਦਾ ਸੰਕਟ ਵੱਡਾ ਹੈ ਪਰ ਅਸੀਂ ਸਾਰੇ ਮਿਲ ਕੇ ਇਸ ਕੁਦਰਤੀ ਆਫ਼ਤ ਉੱਪਰ ਕਾਬੂ ਜ਼ਰੂਰ ਪਾ ਲਵਾਂਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਹਰ ਤਰਾਂ ਨਾਲ ਮਦਦ ਕੀਤੀ ਜਾ ਰਹੀ ਹੈ।
WhatsApp Image 2025-09-02 at 6.32.28 PM
Tags:

Advertisement

Latest News

ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 18 ਮਾਰਚ   ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ - ਡਿਪਟੀ ਕਮਿਸ਼ਨਰ
'ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ
ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ
ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ