ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ, ਸੂਬਾ ਮੁੜ ਤੋਂ ਬਣੇਗਾ ਰੰਗਲਾ ਪੰਜਾਬ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ, ਸੂਬਾ ਮੁੜ ਤੋਂ ਬਣੇਗਾ ਰੰਗਲਾ ਪੰਜਾਬ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਲੰਬੀ/ਸ੍ਰੀ ਮੁਕਤਸਰ ਸਾਹਿਬ16 ਜੁਲਾਈ

 

ਮੁੱਖ ਮੰਤਰੀਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਤਰਮਾਲਾਭੁੱਲਰਵਾਲਾ ਅਤੇ ਘੁਮਿਆਰਾ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਖੁੱਡੀਆਂ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਅਤੇ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ।

 

ਸ. ਖੁੱਡੀਆਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਤੇ ਇਸ ਦੇ ਸਾਰਥਿਕ ਸਿੱਟੇ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਤਹਿਤ ਰੋਜ਼ਾਨਾ ਦੇ ਆਧਾਰ ਉਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾ ਰਿਹਾ ਹੈ।

 

ਉਹਨਾਂ ਕਿਹਾ ਕਿ ਲੋਕ ਨਸ਼ਾ ਛੱਡਣ ਲਈ ਅੱਗੇ ਵੀ ਆ ਰਹੇ ਹਨ ਅਤੇ ਨਸ਼ਾ ਤਸਕਰਾਂ ਦੀ ਸੂਚਨਾ ਵੀ ਦੇ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਨਾ ਕੇਵਲ ਨਸ਼ਾ ਤਸਕਰਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ ਸਗੋਂ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਲੋੜੀਂਦੀਆਂ ਸਹੂਲਤਾਂ ਦਾ ਵੀ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਆਦਤ ਤੋਂ ਪੀੜਤ ਨੌਜਵਾਨਾਂ ਦੇ ਸਹੀ ਇਲਾਜ ਲਈ ਸਿਹਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਕੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਦਾ ਮੁਫ਼ਤ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ।

 

ਇਸ ਮੌਕੇ ਯੂਥ ਆਗੂ ਅਮੀਤ ਸਿੰਘ ਖੁੱਡੀਆਂਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਤੋਂ ਇਲਾਵਾ ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਗੁਰਬਾਜ ਸਿੰਘ ਖੁੱਡੀਆਂਡੀ.ਐਸ.ਪੀ. ਲੰਬੀ ਜਸਪਾਲ ਸਿੰਘ ਧਾਲੀਵਾਲਰਾਕੇਸ਼ ਬਿਸ਼ਨੋਈ ਬੀਡੀਪੀਓਐਸ.ਐਚ.ਓ. ਲੰਬੀ ਗੁਰਵਿੰਦਰ ਸਿੰਘਐਸ.ਐਚ.ਓ. ਕਿੱਲਿਆਂਵਾਲੀ ਕਰਮਜੀਤ ਕੌਰ ਅਤੇ ਹੋਰਨਾਂ ਪਿੰਡਾਂ ਦੀਆਂ ਪੰਚਾਇਤਾਂ ਹਾਜ਼ਰ ਸਨ। 

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ