ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਲੋਕ ਅਰਪਣ

 ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਰਾਵੀ ਪੰਧੇਰ ਦੀ ਕਿਤਾਬ 'ਲੈਟਰਜ਼ ਟੂ ਮਾਈ ਡੌਟਰਜ਼' ਲੋਕ ਅਰਪਣ

*ਚੰਡੀਗੜ੍ਹ, 26 ਜੂਨ:* ਇੱਕ ਮਾਂ ਦੇ ਪਿਆਰ ਤੇ ਸਿਆਣਪ ਦੀ ਗਹਿਰਾਈ ਦਾ ਜਸ਼ਨ ਮਨਾਉਂਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਅੱਜ ਇੱਥੇ ਇੱਕ ਸਮਾਰੋਹ ਦੌਰਾਨ ਲੇਖਿਕਾ ਰਾਵੀ ਪੰਧੇਰ ਦੀ ਕਿਤਾਬ _'ਲੈਟਰਜ਼ ਟੂ ਮਾਈ ਡੌਟਰਜ਼'_ ਜਾਰੀ ਕੀਤੀ।

ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਕਿਤਾਬ ਇੱਕ ਭਾਵੁਕ ਸੰਗ੍ਰਹਿ ਹੈ ਜੋ ਇੱਕ ਮਾਂ ਦੀਆਂ ਭਾਵਨਾਵਾਂ, ਉਮੀਦਾਂ, ਡਰਾਂ ਅਤੇ ਜੀਵਨ ਦੇ ਸਬਕਾਂ ਨੂੰ ਆਪਣੀਆਂ ਧੀਆਂ ਲਈ ਲਿਖੀਆਂ ਚਿੱਠੀਆਂ ਵਿੱਚ ਪਰੋਂਦੀ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਦੂਰੀਆਂ ਦੇ ਇਸ ਦੌਰ ਵਿੱਚ, ਅਜਿਹੀਆਂ ਦਿਲੋਂ ਲਿਖੀਆਂ ਕਹਾਣੀਆਂ ਸਾਨੂੰ ਮਾਂ-ਧੀ ਦੇ ਰਿਸ਼ਤੇ ਦੀ ਤਾਕਤ ਅਤੇ ਕਦਰਾਂ-ਕੀਮਤਾਂ, ਹੌਸਲੇ ਤੇ ਪਛਾਣ ਘੜਨ ਵਿੱਚ ਮਾਂ ਦੀ ਭੂਮਿਕਾ ਦੀ ਯਾਦ ਦਿਵਾਉਂਦੀਆਂ ਹਨ।

ਲੇਖਿਕਾ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਜਦੋਂ ਔਰਤਾਂ ਆਪਣੇ ਜੀਵਨ ਅਨੁਭਵਾਂ ਨੂੰ ਕਲਮਬੱਧ ਕਰਦੀਆਂ ਹਨ ਤਾਂ ਪੰਜਾਬ ਦੀ ਸਾਹਿਤਕ ਵਿਰਾਸਤ ਹੋਰ ਅਮੀਰ ਹੁੰਦੀ ਹੈ। _'ਲੈਟਰਜ਼ ਟੂ ਮਾਈ ਡੌਟਰਜ਼'_ ਹਰ ਉਸ ਮਾਂ ਨਾਲ ਗੱਲ ਕਰਦੀ ਹੈ ਜੋ ਹੌਸਲਾ ਤੇ ਦਇਆ ਵਿਰਾਸਤ ਵਜੋਂ ਦੇਣਾ ਚਾਹੁੰਦੀ ਹੈ, ਅਤੇ ਹਰ ਉਸ ਧੀ ਨਾਲ ਜੋ ਆਪਣੀਆਂ ਜੜ੍ਹਾਂ ਨੂੰ ਸਮਝਣਾ ਚਾਹੁੰਦੀ ਹੈ।

ਲੇਖਕਾ ਰਾਵੀ ਪੰਧੇਰ ਨੇ ਸਾਂਝਾ ਕੀਤਾ ਕਿ ਇਹ ਕਿਤਾਬ ਉਨ੍ਹਾਂ ਗੱਲਬਾਤਾਂ ਨੂੰ ਸੰਭਾਲਣ ਲਈ ਲਿਖੀ ਗਈ ਹੈ ਜੋ ਅਕਸਰ ਅਣਕਹੀਆਂ ਰਹਿ ਜਾਂਦੀਆਂ ਹਨ। ਇਹ ਉਨ੍ਹਾਂ ਚੁੱਪ ਕੁਰਬਾਨੀਆਂ, ਸ਼ਾਂਤ ਹਿੰਮਤ ਅਤੇ ਬੇਸ਼ਰਤ ਪਿਆਰ ਨੂੰ ਸ਼ਰਧਾਂਜਲੀ ਹੈ ਜੋ ਮਾਂ ਬਣਨ ਨੂੰ ਪਰਿਭਾਸ਼ਿਤ ਕਰਦੇ ਹਨ। ਉਨ੍ਹਾਂ ਭਾਵਨਾਤਮਕ ਅਤੇ ਸੱਭਿਆਚਾਰਕ ਸਾਂਝਾਂ ਨੂੰ ਪਾਲਣ ਵਾਲੇ ਸਾਹਿਤ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਸ਼ਰਮਾ ਦਾ ਧੰਨਵਾਦ ਕੀਤਾ।

ਇਸ ਮੌਕੇ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ, ਵਿਜੇ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ ਤੇ ਮੈਂਬਰ ਸਕੱਤਰ ਕਨੂੰ ਥਿੰਦ ਵੀ ਹਾਜ਼ਿਰ ਸਨ।

 

Advertisement

Latest News

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਜਲੰਧਰ ’ਚ ਸਤਿਗੁਰੂ ਕਬੀਰ ਚੌਕ ਦਾ ਉਦਘਾਟਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪ੍ਰਕਾਸ਼ ਉਤਸਵ ਤੋਂ ਪਹਿਲਾਂ ਜਲੰਧਰ ’ਚ ਸਤਿਗੁਰੂ ਕਬੀਰ ਚੌਕ ਦਾ ਉਦਘਾਟਨ
ਜਲੰਧਰ, 26 ਜੂਨ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਤਿਗੁਰੂ ਕਬੀਰ ਜੀ...
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ
ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ
ਐੱਸਆਈਆਰ ਦੌਰਾਨ ਭਾਜਪਾ 'ਆਪ' ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੂਬੇ ਭਰ ਵਿੱਚ ਚਲਾਈ ਗਈ ਮੁਹਿੰਮ ਦੌਰਾਨ 39,872 ਚਲਾਨ ਕੀਤੇ, 412 ਵਾਹਨ ਜ਼ਬਤ ਕੀਤੇ ਅਤੇ 2600 ਤੋਂ ਵੱਧ ਅਣਅਧਿਕਾਰਤ ਉਪਕਰਨ ਹਟਾਏ
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ