ਗੁਰਦਾਸਪੁਰ ਦੇ ਐਸਪੀ ਦਾ ਰੀਡਰ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗੁਰਦਾਸਪੁਰ ਦੇ ਐਸਪੀ ਦਾ ਰੀਡਰ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 26 ਮਾਰਚ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਐਸ.ਪੀ. ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਵਜੋਂ ਤਾਇਨਾਤ ਗੁਰਪ੍ਰਤਾਪ ਸਿੰਘ, ਸਬ ਇੰਸਪੈਕਟਰ (ਸਥਾਨਕ ਰੈਂਕ) ਨੂੰ ਉਹ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 
ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਕਸਬੇ ਦੇ ਵਸਨੀਕ ਚੰਦਰ ਸ਼ੇਖਰ ਆਜ਼ਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਜ਼ਮ ਨੇ ਪੁਲਿਸ ਜਾਂਚ ਰਿਪੋਰਟ ਉਸ ਦੇ ਹੱਕ ਵਿੱਚ ਭੇਜਣ ਬਦਲੇ 10,000 ਰੁਪਏ ਦੀ ਮੰਗ ਕੀਤੀ ਸੀ ਅਤੇ 5000 ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ 5000 ਰੁਪਏ ਵੀ ਮੰਗ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਬਾਰੇ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਪੁਲਿਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Tags:

Advertisement

Latest News

ਜਿਲ੍ਹਾ ਸ੍ਰੀ  ਮੁਕਤਸਰ ਸਾਹਿਬ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤਕ ਦੀ ਲਿਫਟਿੰਗ ਦਾ ਕੰਮ ਆੜਤੀਆਂ ਨੂੰ ਦਿੱਤਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤਕ ਦੀ ਲਿਫਟਿੰਗ ਦਾ ਕੰਮ ਆੜਤੀਆਂ ਨੂੰ ਦਿੱਤਾ
ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਇੰਸਟਚਿਊਟਸ ਵਿਖੇ ਕੁਇਜ਼,ਜਾਗੋ ਤੇ ਨਾਟਕ ਰਾਹੀਂ ਦਿੱਤਾ ਵੋਟਰ ਜਾਗਰੂਕਤਾ ਸੰਦੇਸ਼
ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ
ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ
ਸਵੀਪ ਮੁਹਿੰਮ ਤਹਿਤ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ
ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ
ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ