‘ਪੜ੍ਹਦਾ ਪੰਜਾਬ, ਬਦਲਦਾ ਪੰਜਾਬ’ ਸਿੱਖਿਆ ਕ੍ਰਾਂਤੀ ਵੱਲ ਹੋਰ ਕਦਮ : ਵਿਧਾਇਕ ਸੇਖੋਂ
By Azad Soch
On
ਫਰੀਦਕੋਟ, 25 ਅਕਤੂਬਰ () – ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮਨਜੀਤ ਇੰਦਰਪੁਰਾ ਡੋਗਰ ਬਸਤੀ, ਫ਼ਰੀਦਕੋਟ ਵਿਖੇ ਤਿੰਨ ਨਵੇਂ ਕਮਰਿਆਂ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕੀਤੀ। ਇਹ ਕਮਰੇ 28 ਲੱਖ 65 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣਗੇ।
ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਨਵੀਂ ਦਿਸ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ “ਪੜ੍ਹਦਾ ਪੰਜਾਬ, ਬਦਲਦਾ ਪੰਜਾਬ” ਮੁਹਿੰਮ ਰਾਹੀਂ ਸਰਕਾਰੀ ਸਕੂਲਾਂ ਦਾ ਢਾਂਚਾ ਬਿਹਤਰ ਬਣਾਉਣ ਨਾਲ ਨਾਲ ਸਿੱਖਿਆ ਦੀ ਗੁਣਵੱਤਾ ਉੱਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਵੇਂ ਕਮਰਿਆਂ ਦੇ ਨਿਰਮਾਣ ਨਾਲ ਵਿਦਿਆਰਥੀਆਂ ਨੂੰ ਬਿਹਤਰ ਬੈਠਕ ਸੁਵਿਧਾਵਾਂ ਤੇ ਪੜ੍ਹਾਈ ਲਈ ਆਧੁਨਿਕ ਸਹੂਲਤਾਂ ਪ੍ਰਾਪਤ ਹੋਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਨਵੀਂ ਫਰਨੀਚਰ ਸਹੂਲਤਾਂ, ਖੇਡ ਮੈਦਾਨਾਂ ਦੀ ਮੁਰੰਮਤ ਤੇ ਹੋਰ ਬੁਨਿਆਦੀ ਢਾਂਚੇ ਲਈ ਵੀ ਖਾਸ ਰਕਮ ਜਾਰੀ ਕੀਤੀ ਗਈ ਹੈ। ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਖੇਡਾਂ, ਸੱਭਿਆਚਾਰਕ ਤੇ ਸਾਮਾਜਿਕ ਜ਼ਿੰਮੇਵਾਰੀਆਂ ਦੀ ਭਾਵਨਾ ਪੈਦਾ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ ਦੀ ਸੰਭਾਲ ਵਿੱਚ ਸਹਿਯੋਗ ਦੇਣ ਅਤੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾ ਕੇ ਸਰਕਾਰੀ ਸਿੱਖਿਆ ਪ੍ਰਣਾਲੀ ’ਤੇ ਭਰੋਸਾ ਮਜ਼ਬੂਤ ਕਰਨ।
ਇਸ ਮੌਕੇ ਜਗਮੋਹਨ ਸਿੰਘ ਲੱਕੀ, ਕ੍ਰਿਸ਼ਨ ਕੁਮਾਰ, ਰਜਿੰਦਰ ਦਾਸ ਰਿੰਕੂ, ਯਾਦਵਿੰਦਰ ਸਿੰਘ ਹਲਕਾ ਮੀਡੀਆ ਇੰਚਾਰਜ, ਇੰਦਰਜੀਤ ਸਿੰਘ ਡੋਗਰ ਬੱਸਤੀ, ਪ੍ਰੇਮ ਕੁਮਾਰ ਟਰੇਡ ਵਿੰਗ, ਮੋਹਿੰਦਰ ਕੌਰ, ਐੱਮ.ਸੀ ਪਾਲੀ ਕਟਾਰੀਆਂ, ਸਮੂਹ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।
Related Posts
Latest News
07 Dec 2025 13:34:14
*ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ ,...


