ਪੇਂਡੂ ਖੇਤਰ ਵਿੱਚ ਲਾਲ ਡੋਰੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਕਵਾਇਦ ਜਾਰੀ: ਮੁੰਡੀਆਂ

ਪੇਂਡੂ ਖੇਤਰ ਵਿੱਚ ਲਾਲ ਡੋਰੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਕਵਾਇਦ ਜਾਰੀ: ਮੁੰਡੀਆਂ

ਚੰਡੀਗੜ੍ਹ, 24 ਮਾਰਚ
ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰ ਵਿੱਚ ਲਾਲ ਡੋਰੇ ਜਾਂ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਲਈ ਸੂਬੇ ਵਿੱਚ ‘ਮੇਰਾ ਘਰ ਮੇਰੇ ਨਾਮ’ (ਸਵਾਮਿਤਵਾ) ਸਕੀਮ ਲਾਗੂ ਕੀਤੀ ਜਾ ਰਹੀ ਹੈ। ਇਹ ਸਕੀਮ ਅਗਲੇ ਸਾਲ ਤੱਕ ਮੁਕੰਮਲ ਹੋਵੇਗੀ।

ਸ. ਮੁੰਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕੀਤੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਵਾਮਿਤਵਾ ਇਕ ਕੇਂਦਰੀ ਸਕੀਮ ਹੈ ਜਿਸ ਦਾ ਉਦੇਸ਼ ਪਿੰਡਾਂ ਦੇ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦੇ ਅਧਿਕਾਰ ਉਨ੍ਹਾਂ ਦੇ ਮਾਲਕਾਂ ਨੂੰ ਪ੍ਰਦਾਨ ਕਰਨਾ ਹੈ।

ਮਾਲ ਤੇ ਮੁੜ ਵਸੇਬਾ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਪਿੰਡਾਂ ਦੇ ਆਬਾਦੀ ਦੇਹ ਖੇਤਰ ਦੇ ਕੰਪਿਊਟਰਾਈਜ਼ਡ ਰਿਕਾਰਡ ਆਫ਼ ਰਾਈਟ ਬਣਾਉਣਾ ਅਤੇ ਜੀ.ਆਈ.ਐਸ. ਨਕਸ਼ੇ ਬਣਾਉਣਾ ਹੈ। ਇਸ ਮੰਤਵ ਲਈ ਸਾਲ 2021 ਵਿੱਚ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟ) ਐਕਟ ਅਤੇ ਨਿਯਮ ਲਾਗੂ ਕੀਤਾ ਗਿਆ ਹੈ ਜੋ ਇਸ ਸਕੀਮ ਦੇ ਤਹਿਤ ਤਿਆਰ ਕੀਤੇ ਗਏ ਅਧਿਕਾਰ ਦੇ ਰਿਕਾਰਡ ਨੂੰ ਕਾਨੂੰਨੀ ਮਾਨਤਾ ਪ੍ਰਦਾਨ ਕਰਦਾ ਹੈ। ਜੀ.ਆਈ.ਐਸ. ਨਕਸ਼ੇ ਸਰਵੇ ਆਫ਼ ਇੰਡੀਆ ਵੱਲੋਂ ਡਰੋਨ ਤਕਾਨਲੋਜੀ ਦੀ ਵਰਤੋਂ ਰਾਹੀਂ ਤਿਆਰ ਕੀਤੇ ਜਾਂਦੇ ਹਨ। ਇਸ ਸਬੰਧੀ ਇਕ ਸਾਫਟਵੇਅਰ/ਪੋਰਟਲ ਵਿਕਸਤ ਕੀਤਾ ਹੈ।
-----

Tags:

Advertisement

Latest News

ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਲੰਧਰ, 10 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ  ਆਮ ਆਦਮੀ ਪਾਰਟੀ (ਆਪ) ਦੀ ਸਰਕਾਰ...
ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ
ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ
ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼; 3.49 ਲੱਖ ਰੁਪਏ, 500 ਡਾਲਰ ਸਮੇਤ ਤਿੰਨ ਕਾਬੂ
ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ
ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ