ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ : ਬ੍ਰਮ ਸ਼ੰਕਰ ਜਿੰਪਾ

ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ਕਰੀ 41 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਪਿੱਪਲਾਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਵਾਲਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੂਲਾਂਵਾੜੀ ਵਿੱਚ ਨਵੇਂ ਕਲਾਸਰੂਮਾਂ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਵਿਧਾਇਕ ਜਿੰਪਾ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸਰਕਾਰ ਨੇ ਸਿੱਖਿਆ ਲਈ 18 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਸਿੱਖਿਆ ਖੇਤਰ ਨੂੰ ਤਰਜੀਹ ਦੇਣ ਵਿੱਚ ਕਿੰਨੀ ਗੰਭੀਰ ਹੈ।
ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਨਾ ਸਿਰਫ਼ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਮਾਹੌਲ ਪ੍ਰਦਾਨ ਕਰਨਗੇ ਬਲਕਿ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਵਿੱਚ ਵੀ ਮਦਦ ਕਰਨਗੇ। ਵਿਧਾਇਕ ਨੇ ਇਹ ਵੀ ਕਿਹਾ ਕਿ ਸਿੱਖਿਆ ਖੇਤਰ ਵਿੱਚ ਸੁਧਾਰ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਏਗਾ ਅਤੇ ਇਹ ਸੂਬੇ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਵੇਗਾ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਹਰ ਸੰਭਵ ਕਦਮ ਚੁੱਕੇਗੀ ਅਤੇ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਰਹੇਗੀ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੱਡੇ ਕਦਮ ਚੁੱਕੇ ਜਾਣਗੇ।
ਇਸ ਮੌਕੇ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਪ੍ਰਬੰਧਨ ਨੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਵਿਕਾਸ ਕਾਰਜ ਬੱਚਿਆਂ ਦੇ ਭਵਿੱਖ ਨੂੰ ਇੱਕ ਨਵੀਂ ਦਿਸ਼ਾ ਦੇਣਗੇ। ਵਿਧਾਇਕ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਸਿੱਖਿਆ ਦੇ ਮਹੱਤਵ ਨੂੰ ਸਮਝਣ ਅਤੇ ਬੱਚਿਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸਤਵੰਤ ਸਿੰਘ ਸਿਆਣ, ਅਧਿਆਪਕ ਦੀਪਕ ਕੁਮਾਰ ਵਸ਼ਿਸ਼ਟ, ਕੁਲਵਿੰਦਰ ਸਿੰਘ ਹੁੰਦਲ, ਆਗਿਆਪਾਲ ਸਿੰਘ ਸਾਹਨੀ, ਕੌਂਸਲਰ ਨਰਿੰਦਰ ਕੌਰ, ਕੌਂਸਲਰ ਪ੍ਰਦੀਪ ਬਿੱਟੂ, ਸੰਤੋਸ਼ ਸੈਣੀ, ਬਹਾਦੁਰ ਸਿੰਘ ਸੁਨੇਤ, ਚੰਦਰਪ੍ਰਕਾਸ਼ ਸੈਣੀ, ਕੰਚਨ ਦਿਓਲ, ਪ੍ਰਿੰਸੀਪਲ ਧਰਮਿੰਦਰ ਕੁਮਾਰ, ਪ੍ਰਿੰਸੀਪਲ ਵੈਸ਼ਾਲੀ ਚੱਡਾ,  ਪ੍ਰਿੰਸੀਪਲ ਰਵਿੰਦਰ ਕੌਰ, ਬੀ.ਪੀ.ਈ.ਓ ਚਰਨਜੀਤ, ਬਲਵੀਰ ਰਾਮ, ਆਰਤੀ ਸ਼ਰਮਾ, ਸੁਪ੍ਰੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ |

Tags:

Advertisement

Latest News

ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ
*ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ...
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ
ਭਾਜਪਾ ਪਿਛਲੇ ਦਰਵਾਜ਼ੇ ਤੋਂ ਨਿਯੁਕਤੀਆਂ ਰਾਹੀਂ ਪੰਜਾਬ ਦੇ ਆਪਣੇ ਸਰੋਤਾਂ 'ਤੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਬਲਤੇਜ ਪੰਨੂ
‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਈਡੀ ਦੀ ਰੇਡ 'ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ