ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) 2026 ਸਬੰਧੀ ਡਿਪਟੀ ਕਮਿਸ਼ਨਰ ਦੀ ਰਾਜਨੀਤਿਕ ਪਾਰਟੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ
By Azad Soch
On
ਰੂਪਨਗਰ, 19 ਜੂਨ: ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) 2026 ਸਬੰਧੀ ਅੱਜ ਕਮੇਟੀ ਰੂਮ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ (ਬੀ.ਐੱਲ.ਏ.-1 ਅਤੇ ਬੀ.ਐੱਲ.ਏ.-2) ਦੀ ਨਿਯੁਕਤੀ ਸਬੰਧੀ ਐਨੈਕਸਰ ਸਾਂਝਾ ਕਰਦਿਆਂ ਉਨ੍ਹਾਂ ਨੂੰ ਆਪਣੀ-ਆਪਣੀ ਪਾਰਟੀ ਦੇ ਬੀ.ਐੱਲ.ਏ. ਨਿਯੁਕਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼) ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੇ ਐਨਯੂਮੇਰੇਸ਼ਨ ਫਾਰਮ ਭਰਵਾਏ ਜਾਣਗੇ। ਇਸ ਦੇ ਨਾਲ ਹੀ ਗੈਰ-ਹਾਜ਼ਰ, ਤਬਦੀਲ ਹੋ ਚੁੱਕੇ ਅਤੇ ਮ੍ਰਿਤਕ ਵੋਟਰਾਂ (ਏਐਸਡੀ ਲਿਸਟਾਂ- ਅਬਸੈਂਟ, ਸ਼ਿਫਟਡ ਤੇ ਮੌਤ) ਦੀਆਂ ਸੂਚੀਆਂ ਵੀ ਤਿਆਰ ਕੀਤੀਆਂ ਜਾਣਗੀਆਂ।
ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਇਸ ਮਹੱਤਵਪੂਰਨ ਕਾਰਜ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਜਾਣ ਵਾਲੇ ਬੀ.ਐੱਲ.ਏ.-1 ਅਤੇ ਬੀ.ਐੱਲ.ਏ.-2, ਬੀ.ਐੱਲ.ਓਜ਼ ਦੀ ਸਹਾਇਤਾ ਕਰਨਗੇ, ਜਿਸ ਨਾਲ ਸ਼ੁੱਧ, ਪਾਰਦਰਸ਼ੀ ਅਤੇ ਗਲਤੀ ਰਹਿਤ ਵੋਟਰ ਸੂਚੀ ਦੀ ਪ੍ਰਕਾਸ਼ਨਾ ਯਕੀਨੀ ਬਣਾਈ ਜਾ ਸਕੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਨੂੰ ਆਪਣੇ-ਆਪਣੇ ਸੰਸਦ ਮੈਂਬਰਾਂ (ਐੱਮ.ਪੀ.) ਅਤੇ ਵਿਧਾਇਕਾਂ (ਐੱਮ.ਐੱਲ.ਏ.) ਦੀਆਂ ਸੂਚੀਆਂ ਸਾਂਝੀਆਂ ਕਰਨ ਲਈ ਵੀ ਕਿਹਾ ਤਾਂ ਜੋ ਉਨ੍ਹਾਂ ਨੂੰ ਵੀ.ਆਈ.ਪੀ. ਵੋਟਰਾਂ ਦੀ ਸੂਚੀ ਵਿੱਚ ਦਰਜ ਕੀਤਾ ਜਾ ਸਕੇ।
ਮੀਟਿੰਗ ਵਿੱਚ ਜ਼ਿਲ੍ਹਾ ਰੂਪਨਗਰ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਵੀ ਮੌਜੂਦ ਰਹੇ। ਡਿਪਟੀ ਕਮਿਸ਼ਨਰ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਹਲਕਿਆਂ ਵਿੱਚ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਜਾਣ ਵਾਲੇ ਬੀ.ਐੱਲ.ਏਜ਼ ਨੂੰ ਲੋੜੀਂਦੀ ਟ੍ਰੇਨਿੰਗ ਮੁਹੱਈਆ ਕਰਵਾਉਣ, ਤਾਂ ਜੋ ਐੱਸ.ਆਈ.ਆਰ.-2026 ਦੀ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।
ਇਸ ਮੀਟਿੰਗ ਵਿੱਚ ਸੰਦੀਪ ਜੋਸ਼ੀ (ਆਮ ਆਦਮੀ ਪਾਰਟੀ), ਰਾਜੀਵ ਸ਼ਰਮਾ (ਸ਼੍ਰੋਮਣੀ ਅਕਾਲੀ ਦਲ), ਜਰਨੈਲ ਸਿੰਘ ਭਉਵਾਲ (ਭਾਰਤੀ ਜਨਤਾ ਪਾਰਟੀ), ਭੁਪਿੰਦਰ ਸਿੰਘ (ਇੰਡੀਅਨ ਨੈਸ਼ਨਲ ਕਾਂਗਰਸ), ਗੁਰਦੇਵ ਸਿੰਘ ਬਾਗੀ (ਸੀ.ਪੀ.ਆਈ.ਐਮ.), ਸੁਰਜੀਤ ਲਾਲ ਅਤੇ ਲਵਜੋਤ ਸਿੰਘ (ਬਹੁਜਨ ਸਮਾਜ ਪਾਰਟੀ) ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।
Related Posts
Advertisement
Latest News
20 Jun 2026 21:40:44
ਚੰਡੀਗੜ੍ਹ; 20 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ ਅਧਿਨਿਯਮ ਬਿੱਲ, 2025’ (ਉੱਚ ਸਿੱਖਿਆ...
