ਪਾਣੀ ਦੀ ਸੰਭਾਲ ਸਬੰਧੀ ਜ਼ਿਲ੍ਹੇ ’ਚ ਬਣਾਏ ਵਾਟਰ ਰੀਚਾਰਜ ਖੂਹਾਂ ’ਤੇ ਦਿੱਤਾ ਜਾਵੇ ਧਿਆਨ : ਡਿਪਟੀ ਕਮਿਸ਼ਨਰ

ਪਾਣੀ ਦੀ ਸੰਭਾਲ ਸਬੰਧੀ ਜ਼ਿਲ੍ਹੇ ’ਚ ਬਣਾਏ ਵਾਟਰ ਰੀਚਾਰਜ ਖੂਹਾਂ ’ਤੇ ਦਿੱਤਾ ਜਾਵੇ ਧਿਆਨ : ਡਿਪਟੀ ਕਮਿਸ਼ਨਰ

ਬਠਿੰਡਾ26 ਨਵੰਬਰ : ਪਾਣੀ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਬਣਾਏ ਗਏ ਵਾਟਰ ਰੀਚਾਰਜ ਖੂਹਾਂ ’ਤੇ ਵਿਸ਼ੇਸ਼ ਧਿਆਨ ਦੇਣਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ‘‘ਜਲ ਸ਼ਕਤੀ ਅਭਿਆਨ’’ ਤਹਿਤ ਕੀਤੀ ਗਈ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕੀਤਾ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਅੰਦਰ ਪਾਣੀ ਦੀ ਬੱਚਤ ਤੇ ਇਸ ਦੀ ਸੁਚੱਜੀ ਵਰਤੋਂ ਸਬੰਧੀ ਹੁਣ ਤੱਕ ਕੀਤੇ ਗਏ ਕਾਰਜਾਂ ਸਬੰਧੀ ਜਾਣਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਾਣੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪਹਿਲਾਂ ਬਣਾਏ ਗਏ ਵਾਟਰ ਰੀਚਾਰਜ ਖੂਹਾਂ ਦੀ ਸੰਭਾਲ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਕੋਲੋਂ ਪਾਣੀ ਦੀ ਬੱਚਤ ਸਬੰਧੀ ਲੋੜੀਂਦੇ ਸੁਝਾਅ ਵੀ ਲਏ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਂਹ ਦੇ ਪਾਣੀ ਨੂੰ ਸਟੋਰ ਕਰਕੇ ਮੁੜ ਵਰਤੋਂ ਯੋਗ ਕਿਵੇ ਕਰਨਾਬੰਦ ਹੋਏ ਬੋਰਵੈਲਮਾਡਲ ਪਾਊਂਡਾਂਐਸਟੀਪੀ ਪਲਾਂਟਸ ਦੇ ਪਾਣੀ ਨੂੰ ਮੁੜ ਵਰਤੋਂ ਯੋਗ ਬਣਾਉਣਾਕੱਸੀਆਂ ਦੇ ਆਲੇ-ਦੁਆਲੇ ਬੂਟੇ ਆਦਿ ਲਗਾਉਣ ਬਾਰੇ ਵਿਚਾਰ-ਵਟਾਦਰਾਂ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਾਣੀ ਦੀ ਬੱਚਤਮਹੱਤਤਾ ਅਤੇ ਇਸ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ਹੰਭਲੇ ਮਾਰੇ ਜਾਣ ਤਾਂ ਜੋ ਦਿਨ ਪ੍ਰਤੀ ਦਿਨ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕੇ।  ਇਸ ਮੌਕੇ ਸਿਖਲਾਈ ਅਧੀਨ ਆਈਏਐੱਸ ਸ਼੍ਰੀ ਰਾਕੇਸ਼ ਕੁਮਾਰ ਮੀਨਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Tags:

Advertisement

Latest News

100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप 100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप
*100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप* *कथनी-करनी एकै सार, जुल्म रहैया न...
'ਆਪ' ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ’ਚੋਂ 60 ਤੋਂ ਵੱਧ ਜਿੱਤੇਗੀ-ਰਾਜ ਸਭਾ ਮੈਂਬਰ ਸੰਜੇ ਸਿੰਘ
Haryana News: ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ 'ਚ 804 ਕਰੋੜ ਰੁਪਏ ਦਾ ਏਜੰਡਾ ਪਾਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ
ਨਵੀਂ ਵੰਦੇ ਭਾਰਤ ਟਰੇਨ ਲਾਂਚ ਲਈ ਤਿਆਰ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ H-1B ਵੀਜ਼ਾ ‘ਤੇ ਆਪਣੇ ਸਟੈਂਡ ਦਾ ਖੁਲਾਸਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-01-2025 ਅੰਗ 643