ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਅਤੇ ਰਜਿਸਟ੍ਰੇਸ਼ਨ ਸ਼ੁਰੂ: ਡਿਪਟੀ ਕਮਿਸ਼ਨਰ

ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਅਤੇ ਰਜਿਸਟ੍ਰੇਸ਼ਨ ਸ਼ੁਰੂ: ਡਿਪਟੀ ਕਮਿਸ਼ਨਰ

ਮਾਲੇਰਕੋਟਲਾ 10 ਜਨਵਰੀ :

                        ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।

            ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਪ੍ਰੀਕਿਆ ਸ਼ੁਰੂ ਹੋ ਚੁੱਕੀ ਹੈ । ਇਹ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਮਾਲੇਰਕੋਟਲਾ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ., ਜਿਲ੍ਹਾ ਮਾਲੇਰਕੋਟਲਾ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫ਼ਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ। ਜੇਕਰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਮਾਲੇਰਕੋਟਲਾ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

         ਉਨ੍ਹਾਂ ਦੱਸਿਆ ਕਿ ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ ਕਰਾਰ ਕੀਤਾ ਗਿਆ ਹੈ।ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ। ਜੇਕਰ ਕੋਈ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇ ਸਕੂਲ ਪਾਲਿਸੀ ਦੇ ਮਾਪਦੰਡ ਨੂੰ ਪੂਰਾ ਨਹੀ ਕਰਦੇ ਹਨ ਤਾਂ ਉਹਨਾਂ ਤੇ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ

Tags:

Advertisement

Latest News

 ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ
ਮਿਤੀ 13.11.2025 ਨੂੰ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ,...
ਵਿਧਾਨ ਸਭਾ ਹਲਕਾ ਚੱਬੇਵਾਲ ਵਿਚ 5.12 ਕਰੋੜ ਨਾਲ ਹੋਣਗੇ ਵਿਕਾਸ ਕਾਰਜ - ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਲਗਭਗ ਡੇਢ ਕਰੋੜ ਦੀ ਮੁਆਵਜਾ ਰਾਸ਼ੀ ਵੰਡੀ
ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ
ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ
ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ
ਬਟਾਲਾ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨ ਦੋ ਪਿਸਤੌਲਾਂ ਸਮੇਤ ਕਾਬੂ