ਪੰਜਾਬ ਸਰਕਾਰ ਵੱਲੋਂ ਜਿਲ੍ਹਾ ਤਰਨ ਤਾਰਨ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਕੀਤੀ ਗਈ ਸ਼ੁਰੂਆਤ-ਹਰਮੀਤ ਸਿੰਘ ਸੰਧੂ

ਪੰਜਾਬ ਸਰਕਾਰ ਵੱਲੋਂ ਜਿਲ੍ਹਾ ਤਰਨ ਤਾਰਨ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਕੀਤੀ ਗਈ ਸ਼ੁਰੂਆਤ-ਹਰਮੀਤ ਸਿੰਘ ਸੰਧੂ

ਤਰਨ ਤਾਰਨ,  23 ਸਤੰਬਰ :
ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਸੰਕਲਪ ਤਹਿਤ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ “ਮੁੱਖ ਮੰਤਰੀ ਸਿਹਤ ਯੋਜਨਾ” ਦੀ ਸ਼ੁਰੂਆਤ ਜ਼ਿਲ੍ਹਾ ਤਰਨ ਤਾਰਨ ਤੋਂ ਕੀਤੀ ਗਈ।ਇਸ ਸਬੰਧੀ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਫਹਿਤਚੱਕ (ਤਰਨ ਤਾਰਨ) ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ “ਮੁੱਖ ਮੰਤਰੀ ਸਿਹਤ ਯੋਜਨਾ” ਸਬੰਧੀ ਰਜਿਸਟਰੇਸ਼ਨ ਕਰਨ ਦੀ ਸ਼ੂਰੂਆਤ ਚੰਡੀਗੜ੍ਹ ਵਿਖੇ ਕੀਤੀ ਗਈ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ।
ਇਸ ਮੌਕੇ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਰਜਿਸਟਰੇਸ਼ਨ ਕਰਵਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਏ ਗਏ ਪ੍ਰਚਾਰ ਵਾਹਨਾਂ ਨੂੰ ਸ੍ਰ. ਹਰਮੀਤ ਸਿੰਘ ਸੰਧੂ ਹਲਕਾ ਇੰਚਾਰਜ ਤਰਨ ਤਾਰਨ ਨੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਹੋਰ ਸਿਹਤ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕਰਨ ਲਈ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਤੌਰ ‘ਤੇ ਪਹੁੰਚੇ ਸ੍ਰ. ਹਰਮੀਤ ਸਿੰਘ ਸੰਧੂ ਹਲਕਾ ਇੰਚਾਰਜ ਤਰਨ ਤਾਰਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਪ੍ਰਤੀ ਵਚਨਬੱਧ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਾਰੇ ਵਰਗਾਂ ਲਈ ਬਹੁਤ ਹੀ ਲਾਹੇਵੰਦ ਸਕੀਮ ਹੈ ਅਤੇ ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਲਈ ਪੰਜਾਬ ਦੇ ਨਿਵਾਸੀ ਲਈ ਅਧਾਰ ਕਾਰਡ, ਵੋਟਰ ਕਾਰਡ ਤੇ ਪਾਸਪੋਰਟ ਸਾਈਜ਼ ਫੋਟੋ ਹੀ ਲੋੜੀਂਦੀ ਹੈ, ਮੁੱਖ ਮੰਤਰੀ ਸਿਹਤ ਸਕੀਮ ਕਾਰਡ ਤੁਹਾਡੇ ਪਰਿਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸੂਚੀਬੱਧ ਹਸਪਤਾਲਾਂ (ਸਰਕਾਰੀ ਅਤੇ ਪ੍ਰਾਈਵੇਟ) ਵਿੱਚ ਪ੍ਰਤੀ ਸਾਲ, ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰਦਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਚੀਬੱਧ ਹਸਪਤਾਲਾਂ ਵਿੱਚ ਦਾਖਲੇ ਜਾਂ ਇਲਾਜ ਕਰਵਾਉਣ ਸਮੇਂ ਕੋਈ ਵੀ ਰਕਮ ਲਾਭਪਾਤਰੀ ਨੂੰ ਜਮ੍ਹਾਂ ਕਰਵਾਉਣ ਦੀ ਜ਼ਰੂਰਤ ਨਹੀਂ ਹੈ ।
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਾਰੇ ਵਰਗਾਂ ਲਈ ਬਹੁਤ ਹੀ ਲਾਹੇਵੰਦ ਸਕੀਮ ਹੈ। ਡਾ. ਰਾਏ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜਿਲ੍ਹਾ ਤਰਨ ਤਾਰਨ ਵਿੱਚ 01 ਅਕਤੂਬਰ, 2025 ਤੱਕ ਕੁਲ 132 ਰਜਿਸਟ੍ਰੇਸ਼ਨ ਕੈਂਪ ਆਮ ਲੋਕਾ ਦੀ ਸਹੂਲਤ ਲਈ ਲਗਾਏ ਗਏ ਹਨ। ਉਹਨਾਂ ਕਿਹਾ ਕਿ ਤਰਨ ਤਾਰਨ ਸ਼ਹਿਰ ਵਿਖੇ 25 ਵਾਰਡਾਂ, ਸਿਵਲ ਹਸਪਤਾਲ ਤਰਨ ਤਾਰਨ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵੀ ਰਜਿਸਟਰੇਸ਼ਨ ਕੈਂਪ ਲੱਗ ਰਹੇ ਹਨ ।
ਡਿਪਟੀ ਸੀ. ਈ. ਓ. ਡਾ. ਜਤਿੰਦਰ ਕਾਸ਼ਲ ਸਟੇਟ ਹੈਲਥ ਏਜੰਸੀ ਚੰਡੀਗੜ੍ਹ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਰਜਿਸਟ੍ਰੇਸ਼ਨ ਦੀ ਸੁਰੂਆਤ ਕਰ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਬਲਾਕ ਤਰਨ ਤਾਰਨ ਸੀ. ਐਚ. ਸੀ ਝਬਾਲ ਵਿਖੇ 58 ਰਜਿਸਟ੍ਰੇਸ਼ਨ ਕੈਂਪ, ਬਲਾਕ ਗੰਡੀਵਿੰਡ ਸੀ. ਐੱਚ. ਸੀ. ਕਸੇਲ ਵਿਖੇ 45 ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇੇ ਹਨ। ਉਹਨਾਂ ਆਮ ਲੋਕਾ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਹਾਇਤਾ, ਜਾਣਕਾਰੀ ਲਈ ਟੋਲ ਫ੍ਰੀ ਹੈਲਪ ਲਾਈਨ ਨੰਬਰ 104 ਜਾਂ ਦਫ਼ਤਰ ਸਿਵਲ ਸਰਜਨ ਵਿਖੇ ਸੰਪਰਕ ਕੀਤਾ ਜਾਵੇ।
ਇਸ ਮੌਕੇ ‘ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਰੂਪਮ ਚੌਧਰੀ ਵੱਲੋਂ ਹੋਰ ਜਾਣਕਾਰੀ ਦਿੰਦਿਆ ਹੋਇਆ ਕਿ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਖੇ ਅੱਜ ਲਗਾਏ ਗਏ 42 ਕੈਂਪਾਂ ਦੌਰਾਨ 1200 ਤੋਂ ਵੱਧ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਉਹਨਾਂ ਆਮ ਲੋਕਾ ਨੂੰ ਅਪੀਲ ਕੀਤੀ ਕਿ ਅਗਲੇ ਕੈਂਪਾ ਵਿੱਚ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਈ ਜਾਵੇ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਦਾ ਪੂਰਾ ਲਾਭ ਲਿਆ ਜਾਵੇ।
ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰ. ਰਾਜਬੀਰ ਸਿੰਘ ਸੰਧੂ, ਭੁਪਿੰਦਰ ਸਿੰਘ ਖੇੜਾ ਸਾਬਕਾ ਪ੍ਰਧਾਨ ਨਗਰ ਕੌਸਲ, ਸਰਬਜੀਤ ਸਿੰਘ ਲਾਲੀ ਕੌਂਸਲਰ, ਜਸਕਰਨ ਸਿੰਘ ਕੌਂਸਲਰ, ਸ੍ਰੀਮਤੀ ਨੀਲਮ ਸ਼ਰਮਾ, ਵਾਇਸ ਪ੍ਰਧਾਨ, ਅੰਜੂ ਵਰਮਾ ਪ੍ਰਧਾਨ ਮਹਿਲਾ ਵਿੰਗ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਸਿੰਘ, ਸ੍ਰੀ ਪਰਮਿੰਦਰ ਸਿੰਘ ਅਤੇ ਸ੍ਰੀ ਬਲਕਾਰ ਸਿੰਘ ਸਟੇਟ ਹੈਲਥ ਏਜੰਸੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਹਾਜ਼ਰ ਸਨ। 

Related Posts

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ