ਪੈਟ ਸ਼ਾਪ ਅਤੇ ਡਾਗ ਬਰੀਡਰਜ਼ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ – ਡਾ. ਸੁਰਜੀਤ ਸਿੰਘ ਮੱਲ

ਪੈਟ ਸ਼ਾਪ ਅਤੇ ਡਾਗ ਬਰੀਡਰਜ਼ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ – ਡਾ. ਸੁਰਜੀਤ ਸਿੰਘ ਮੱਲ

ਫ਼ਰੀਦਕੋਟ11 ਨਵੰਬਰ ( )

ਸ.ਗੁਰਮੀਤ ਸਿੰਘ ਖੁੱਡੀਆ, ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਦੀ ਯੋਗ ਰਹਿਨੁਮਾਈ ਹੇਠ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਆਈ.ਏ.ਐਸ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਰੀਦਕੋਟ ਵਿਚ ਪੈਟ ਸ਼ਾਪ ਮਾਲਕਾਂ ਅਤੇ ਡਾਗ ਬਰੀਡਰਜ਼ ਨੂੰ ਆਪਣੀ ਰਜਿਸਟ੍ਰੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਕੋਲ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ । ਇਹ ਜਾਣਕਾਰੀ ਡਾ. ਸੁਰਜੀਤ ਸਿੰਘ ਮੱਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫ਼ਰੀਦਕੋਟ ਨੇ ਦਿੱਤੀ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਸ਼ੂ ਭਲਾਈ ਬੋਰਡ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਕੰਮ ਕਰ ਰਹੀਆਂ ਪੈਟ ਸ਼ਾਪਸ ਅਤੇ ਡਾਗ ਬਰੀਡਿੰਗ ਸੈਂਟਰਾਂ ਨੂੰ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈਤਾਂ ਜੋ ਪਸ਼ੂਆਂ ਦੀ ਸੰਭਾਲਖੁਰਾਕਵੈਕਸੀਨੇਸ਼ਨਰਿਹਾਇਸ਼ ਅਤੇ ਸੰਕਟ ਸਮੇਂ ਉਪਲਬਧ ਸਹੂਲਤਾਂ ਨੂੰ ਨਿਯਮਬੱਧ ਅਤੇ ਪ੍ਰਮਾਣਿਤ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ।

ਡਾ. ਮੱਲ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਅਤੇ ਤਹਿਸੀਲ ਪੱਧਰ 'ਤੇ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈਜਿਨ੍ਹਾਂ ਵਿੱਚ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਅਧਿਕਾਰੀਵਣ ਵਿਭਾਗਸਥਾਨਕ ਨਿਗਮਪੁਲਿਸ ਵਿਭਾਗ ਅਤੇ ਐਸ.ਪੀ.ਸੀ.ਏ. ਦੇ ਗੈਰ-ਸਰਕਾਰੀ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਵੱਲੋਂ ਪੈਟ ਸ਼ਾਪਸ ਅਤੇ ਡਾਗ ਬਰੀਡਰਜ਼ ਦੀ ਜਾਂਚ ਕਰਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ  ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਅਜੇ ਤੱਕ ਵੀ ਫਰੀਦਕੋਟ ਜ਼ਿਲ੍ਹੇ ਵਿੱਚ ਕਈ ਪੈਟ ਸ਼ਾਪਸ ਅਤੇ ਡਾਗ ਬਰੀਡਰਜ਼ ਵਲੋਂ ਆਪਣੀ ਰਜ਼ਿਸਟਰੇਸ਼ਨ ਨਹੀਂ ਕਰਵਾਈ ਗਈ, ਜੋ ਕਿ ਪੰਜਾਬ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਹੈ।

ਡਾ. ਸੁਰਜੀਤ ਸਿੰਘ ਮੱਲ ਨੇ ਸਾਰੇ ਪੈਟ ਸ਼ਾਪ ਮਾਲਕਾਂ ਅਤੇ ਡਾਗ ਬਰੀਡਰਜ਼ ਨੂੰ ਅਪੀਲ ਕੀਤੀ ਕਿ ਉਹ ਜ਼ਰੂਰੀ ਦਸਤਾਵੇਜ਼ਾਂ ਸਮੇਤ ਆਪਣੀ ਰਜਿਸਟ੍ਰੇਸ਼ਨ ਜਲਦੀ ਕਰਵਾਉਣ ਲਈ ਪਸ਼ੂ ਪਾਲਣ ਵਿਭਾਗ ਜਾਂ ਸਬੰਧਤ ਕਮੇਟੀ ਨਾਲ ਸੰਪਰਕ ਕਰਨ। ਇਹ ਉਨ੍ਹਾਂ ਦੀ ਨੈਤਿਕ ਅਤੇ ਕਾਨੂੰਨੀ ਜ਼ਿੰਮੇਵਾਰੀ ਹੈਅਤੇ ਪੰਜਾਬ ਸਰਕਾਰ ਵੱਲੋਂ ਰਜਿਸਟ੍ਰੇਸ਼ਨ ਤੋਂ ਇਨਕਾਰ ਜਾਂ ਟਾਲਮਟੋਲ ਕਰਨ ਵਾਲਿਆਂ ਜਾਂ ਬਿਨਾਂ ਰਜਿਸਟਰੇਸ਼ਨ ਕਰਵਾਇਆ ਪੈਟਸ ਦੀ ਖਰੀਦੋ-ਫਰੋਖਤ ਅਤੇ ਬਰੀਡਿੰਗਜ਼ ਦਾ ਕੰਮ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। 

Advertisement

Latest News

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ 46 ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਸੌਂਪੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ 46 ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਸੌਂਪੇ
ਸੰਗਰੂਰ, 14 ਮਾਰਚ:ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਆਪਣੇ ਜੱਦੀ ਪਿੰਡ ਭਰਾਜ ਵਿਖੇ ਲੋੜਵੰਦ ਪਰਿਵਾਰਾਂ ਦੀ...
ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ
ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ
ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿੱਚ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ
ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ