ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ
By Azad Soch
On
ਮਾਨਸਾ, 08 ਜੂਨ :
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ *ਤੇ ਬੈਠਣ *ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿੱਚ ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਅਤੇ ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜਿ਼ਲ੍ਹਾ ਕਚਹਿਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੰਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ। ਇਸ ਨਾਲ ਅਮਨ ਅਤੇ ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮਾਂ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਜਿਸ ਨਾਲ ਆਮ ਲੋਕਾਂ ਨੂੰ ਕੰਮ ਕਰਵਾਉਣ ਲਈ ਔਕੜ ਪੇਸ਼ ਆਉਂਦੀ ਹੈ।
ਇਹ ਹੁਕਮ 31 ਜੁਲਾਈ 2025 ਤੱਕ ਲਾਗੂ ਰਹੇਗਾ।
Related Posts
Latest News
13 Jun 2025 20:23:31
ਹੁਸ਼ਿਆਰਪੁਰ, 13 ਜੂਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...