ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਲਈ 15 ਲੱਖ ਰੁਪਏ ਜਾਰੀ : ਡਿਪਟੀ ਕਮਿਸ਼ਨਰ

ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਲਈ 15 ਲੱਖ ਰੁਪਏ ਜਾਰੀ : ਡਿਪਟੀ ਕਮਿਸ਼ਨਰ

ਪਟਿਆਲਾ, 16 ਜੂਨ:

                    ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾਪ੍ਰੀਤੀ ਯਾਦਵ ਨੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ' ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ ਅੱਜ ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ' ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਮੀਟਿੰਗ ' ਵਧੀਕ ਡਿਪਟੀ ਕਮਿਸ਼ਨਰ (ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ

               ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਵਿਮਿੰਗ ਪੂਲ ਵਿੱਚ ਬਾਥਰੂਮ ਤੇ ਚੈਜਿੰਗ ਰੂਮ ਦੀ ਰੇਨੋਵੇਸ਼ਨ ਲਈ 15 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਜਲਦ ਹੀ ਟੈਂਡਰ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇਗਾ ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਕਾਬਲ ਬਣਾਉਣ ਲਈ ਜ਼ਰੂਰੀ ਹੈ ਕਿ ਖਿਡਾਰੀਆਂ ਨੂੰ ਸਹੂਲਤਾਂ ਵੀ ਕੌਮਾਂਤਰੀ ਪੱਧਰ ਦੀਆਂ ਦਿੱਤੀਆਂ ਜਾਣ ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੀ ਇਹ ਡਿਊਟੀ ਹੈ ਕਿ ਉਹ ਖਿਡਾਰੀਆਂ ਨੂੰ ਖੇਡ ਲਈ ਸਾਜ਼ਗਾਰ ਮਾਹੌਲ ਪ੍ਰਦਾਨ ਕਰੇ

                ਡਾਪ੍ਰੀਤੀ ਯਾਦਵ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ (ਪੋਲੋ ਗਰਾਊਂਡਦੀ ਸਾਫ਼ ਸਫ਼ਾਈ ਤੁਰੰਤ ਕਰਵਾਉਣ ਦੀ ਸਖਤ ਹਦਾਇਤ ਕਰਦਿਆਂ ਕਿਹਾ ਕਿ ਇਥੇ ਖਿਡਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਸ਼ਹਿਰ ਵਾਸੀ ਸਵੇਰੇ ਤੇ ਸ਼ਾਮ ਸਮੇਂ ਸੈਰ ਅਤੇ  ਕਸਰਤ ਲਈ ਆਉਂਦੇ ਹਨ  ਉਨ੍ਹਾਂ ਕਿਹਾ ਕਿ ਇਥੇ ਬਣੇ ਬਾਥਰੂਮਾਂ ਵਿੱਚ ਸਫ਼ਾਈ ਦੇ ਨਾਲ ਨਾਲ ਪੀਣ ਵਾਲੇ ਪਾਣੀ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ

     ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਖੇਡਾਂ ਦੇ ਕੋਚਾਂ ਨੂੰ ਖਿਡਾਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਖਿਡਾਰੀਆਂ ਨੂੰ ਜਾਣੂ ਕਰਵਾਇਆ ਜਾਵੇ ਉਨ੍ਹਾਂ ਆਨਲਾਈਨ ਮੀਟਿੰਗ ਨਾਲ ਜੁੜੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮ ਪਾਸੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ 

              ਡਾਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਾਰੇ ਖੇਡ ਸਟੇਡੀਅਮਜ਼ ਦੀ ਸਾਫ ਸਫਾਈ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਫ ਸਫਾਈ ' ਖਾਮੀ ਖਿਡਾਰੀਆਂ ਦੀ ਸਿਹਤ ਉਪਰ ਹੀ ਨਹੀ ਸਗੋਂ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ਵੀ ਪ੍ਰਭਾਵ ਪਾਂਉਂਦੀ ਹੈ ਉਹਨਾਂ ਸਖ਼ਤੀ ਨਾਲ ਕਿਹਾ ਕਿ ਖੇਡ ਮੈਦਾਨਾਂ ਅਤੇ ਸਟੇਡੀਅਮਜ਼ ਵਿੱਚ ਸਫਾਈ ਵਿੱਚ ਕੋਈ ਕਮੀ ਨਾ ਰਹਿ ਜਾਵੇ ਤੇ ਜੇਕਰ ਕੋਈ ਖਾਮੀ ਸਾਹਮਣੇ ਆਈ ਤਾਂ ਸਬੰਧਤ ਅਧਿਕਾਰੀ ਇਸ ਲਈ ਖ਼ੁਦ ਜਿੰਮੇਵਾਰ ਹੋਣਗੇ ਇਸ ਮੌਕੇ .. ਦਲਜੀਤ ਸਿੰਘਕੋਚ ਰਾਜਪਾਲ ਸਿੰਘਹਰਮਨਪ੍ਰੀਤ ਸਿੰਘ ਤੇ ਅਜੇ ਕੁਮਾਰ ਵੀ ਮੌਜੂਦ ਸਨ

               

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ