ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਬਟਾਲਾ, 26 ਜਨਵਰੀ ( ) 77ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ ਬਟਾਲਾ ਨੇ ਅਦਾ ਕੀਤੀ ਉਨ੍ਹਾਂ ਦੇ ਨਾਲ ਡੀ.ਐੱਸ.ਪੀ. ਸਿਟੀ ਸੰਜੀਵ ਕੁਮਾਰ ਵੀ ਮੌਜੂਦ ਸਨ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸ੍ਰੀ ਗੁਰਮੰਦਰ ਸਿੰਘ ਨੇ ਪਰੇਡ ਦਾ ਮੁਆਇਨਾ ਕੀਤਾ।

 

ਇਸ ਉਪਰੰਤ ਐੱਸ.ਆਈ. ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂਮਹਿਲਾ ਪੁਲਿਸਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਬਟਾਲਾ ਸ੍ਰੀ ਗੁਰਮੰਦਰ ਸਿੰਘ ਨੇ  ਆਪਣੇ ਸੰਦੇਸ਼ ਚ 77ਵੇਂ ਗਣਤੰਤਰ ਦਿਵਸ ਦੀ ਸਮੂਹ ਇਲਾਕਾ ਨਿਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੱਤੀ। 

 

 

ਉਨ੍ਹਾਂ ਕਿਹਾ ਕਿ ਪੰਜਾਬਗੁਰੂਆਂ-ਪੀਰਾਂ ਪੈਗੰਬਰਾਂ ਦੀ ਧਰਤੀ ਹੈ। ਸਾਡੇ ਗੁਰੂ ਸਾਹਿਬਾਨਾਂ ਨੇ ਜਿੱਥੇ ਇਸ ਧਰਤੀ ਤੇ ਜਬਰ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਲੋਕਾਂ ਨੂੰ ਵਿਦੇਸ਼ੀ ਜਰਵਾਣਿਆਂ ਵਿਰੁੱਧ ਸੁਚੇਤ ਕੀਤਾ ਸੀਉੱਥੇ ਉਨਾਂ ਨੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇ ਕੇ ਸਮੁੱਚੀ ਮਨੁੱਖਤਾ ਵਿੱਚ ਅਮਨਸ਼ਾਂਤੀਸਦਭਾਵਨਾ ਅਤੇ ਬਰਾਬਰੀ ਦਾ ਸੰਦੇਸ਼ ਵੀ ਦਿੱਤਾ ਸੀ।ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਪ੍ਰਾਪਤੀ ਲਈ ਚੱਲੇ ਲੰਬੇ ਸੰਘਰਸ਼ ਵਿੱਚ ਪੰਜਾਬੀਆਂ ਦਾ ਸਭ ਤੋਂ ਵੱਧ 80 ਫੀਸਦੀ ਯੋਗਦਾਨ ਰਿਹਾ। ਪੰਜਾਬ ਦੀ ਧਰਤੀ ਤੋਂ ਗ਼ਦਰ ਲਹਿਰਕੂਕਾ ਲਹਿਰਗੁਰਦੁਆਰਾ ਸੁਧਾਰ ਲਹਿਰਬੱਬਰ ਅਕਾਲੀ ਲਹਿਰਪੱਗੜੀ ਸੰਭਾਲ ਲਹਿਰਪਰਜਾ ਤੰਤਰਨੌਜਵਾਨ ਸਭਾ ਸ਼ੁਰੂ ਹੋਈ। ਸਮੇਂ-ਸਮੇਂ ਤੇ ਲੱਗੇ ਮੋਰਚਿਆਂ ਨੇ ਵਿਦੇਸ਼ੀ ਹਾਕਮਾਂ ਨੂੰ ਦੇਸ਼ ਛੱਡਣ ਲਈ ਮਜ਼ਬੂਰ ਕੀਤਾ।ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਲਈ ਸੰਘਰਸ਼ ਵਿੱਚ ਪੰਜਾਬ ਦੇ ਸੂਰਬੀਰਾਂ ਦਾ ਬਹੁਤ ਵੱਡਾ ਯੋਗਦਾਨ ਰਿਹਾਜਿਨਾਂ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘਰਾਜਗੁਰੁਸੁਖਦੇਵਕਰਤਾਰ ਸਿੰਘ ਸਰਾਭਾਲਾਲਾ ਲਾਜਪਤ ਰਾਏਸ਼ਹੀਦ ਮਦਨ ਲਾਲ ਢੀਂਗਰਾਸ਼ਹੀਦ ਊਧਮ ਸਿੰਘ ਦੇ ਨਾਂ ਮੋਹਰਲੀਆਂ ਸਫ਼ਾਂ ਵਿੱਚ ਆਉਂਦੇ ਹਨ। ਪੰਜਾਬ ਦੀ ਧਰਤੀ ਤੋਂ ਉੱਠੀਆਂ ਲਹਿਰਾਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਾਡਾ ਦੇਸ਼ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਬਣਿਆ।

 

ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ਤੇ ਮੈਂ ਦੇਸ਼ ਦੀਆਂ ਸਮੂਹ ਸੈਨਾਵਾਂਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੀਆਂ ਪੁਲਿਸ ਫੋਰਸਜ਼ ਦੇ ਅਫਸਰਾਂਜਵਾਨਾਂ ਵੱਲੋਂ ਦੇਸ਼ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਕੀਤੇ ਬਲਿਦਾਨ ਦੀ ਸ਼ਲਾਘਾ ਵੀ ਕਰਦਾ ਹਾਂਜਿਨਾਂ ਨੇ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਅੰਦਰੂਨੀ ਤੇ ਬਾਹਰੀ ਖਤਰਿਆਂ ਤੋਂ ਸੁਰੱਖਿਅਤ ਕੀਤਾ। ਉਨ੍ਹਾਂ ਅੱਗੇ ਕਿਹਾ ਭਾਰਤ ਇੱਕ ਬਹੁ-ਭਾਸ਼ਾਈਬਹ ਸਾਡੇ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਅਗਵਾਈ ਵਿੱਚ ਬਣੀ ਕਮੇਟੀ ਨੇ ਦੇਸ਼ ਲਈ ਅਜਿਹਾ ਸੰਵਿਧਾਨ ਬਣਾਇਆਜਿਸ ਨਾਲ ਸਾਰੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਗਿਆ ਅਤੇ ਭਾਰਤ ਇੱਕ ਮਜ਼ਬੂਤ ਦੇਸ਼ ਬਣ ਕੇ ਦੁਨੀਆਂ ਦੇ ਮੋਹਰਲੀ ਕਤਾਰ ਦੇ ਦੇਸ਼ਾਂ ਵਿੱਚ ਸ਼ੁਮਾਰ ਹੋਇਆ।

 

 ਉਨ੍ਹਾਂ ਅੱਗੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੇਸ਼ ਦੇ ਲੋਕਾਂ ਨੂੰ ਸਮਾਨਤਾਸੁਤੰਤਰਤਾ ਅਤੇ ਸ਼ੋਸਣ ਵਿਰੁੱਧ ਅਧਿਕਾਰ ਪ੍ਰਦਾਨ ਕਰਦਾ ਹ। ਭਾਰਤ ਦਾ ਸੰਵਿਧਾਨ ਵਿਆਪਕ ਤੇ ਲਿਖਤੀ ਹੈ ਅਤੇ ਦੇਸ਼ ਦੇ ਲੋਕਾਂ ਨੂੰ ਰਹਿਣ-ਸਹਿਣਭਾਸ਼ਣਸਿੱਖਿਆਯਾਤਰਾ ਅਤੇ ਧਰਮ ਆਦਿ ਦੀ ਆਜ਼ਾਦੀ ਦਿੰਦਾ ਹੈ। ਭਾਰਤੀ ਸੰਵਿਧਾਨ ਦੀ ਇੱਕ ਹੋਰ ਵਿਸ਼ੇਸਤਾ ਹੈਵੋਟ ਪਾਉਣ ਦਾ ਅਧਿਕਾਰ। ਇੱਥੇ ਧਰਮਜਾਤਭਾਸ਼ਾਸੂਬਾ ਅਤੇ ਲਿੰਗ ਆਦਿ ਦੇ ਭੇਦਭਾਵ ਦੇ ਬਿਨਾਂ ਹਰੇਕ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਗਿਆ ਹੈ।

 

ਆਖਰ ਵਿੱਚ ਉਨ੍ਹਾਂ ਫਿਰ ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ਮੌਕੇ ਸਮੁੱਚੇ ਪੰਜਾਬੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਦਿਹਾੜਿਆਂ ਮੌਕੇ ਅਸੀਂ ਰਲ-ਮਿਲ ਕੇ ਦੇਸ਼ ਦੀ ਉਨਤੀਤਰੱਕੀ ਅਤੇ ਵਿਕਾਸ ਵਿੱਚ ਯੋਗਦਾਨ ਪਾਈਏ। ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

 

ਇਸ ਉਪਰੰਤ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਤੇ ਆਧਾਰਿਤ ਖੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਪਰੰਤ ਸਭ ਤੋਂ ਪਹਿਲਾਂ ਫਰੀਡਮ ਫਾਈਟਰਾ਼ਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆ। ਉਸ ਤੋਂ ਬਾਅਦ ਪਰੇਡਸੱਭਿਆਚਾਰਕ ਟੀਮਾਂ ਤੇ ਵੱਖ-ਵੱਖ ਖੇਤਰਾਂ ਵਿੱਚ ਉਪਲੱਬਧੀਆਂ ਹਾਸਲ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਮੁੱਖ ਮਹਿਮਾਨ ਵਲੋਂ ਸਨਾਮਨਿਤ ਕੀਤਾ ਗਿਆ। ਇਸ ਮੌਕੇ ਅੱਜ ਦੇ ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਗੁਰਮੰਦਰ ਸਿੰਘ ਜੀ ਨੂੰ ਵੀ ਸਨਮਾਨਿਤ ਕੀਤਾ ਗਿਆ।

 

  ਇਸ ਮੌਕੇ ਐਸ.ਡੀ.ਐਮ ਦਫਤਰ ਬਟਾਲਾ ਵਲੋਂ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਸਹਾਰਾ ਕਲੱਬ ਬਟਾਲਾ ਵਲੋਂ ਵੀ ਚਾਹ ਤੇ ਕਾਫੀ ਵਰਤਾਈ ਗਈ।

 

ਗਣਤੰਤਰ ਦਿਵਸ ਸਮਾਗਮ ਵਿੱਚ ਮਾਣਯੋਗ ਜੱਜ, ਸ਼੍ਰੀ ਰਵੀਪਾਲ ਸਿੰਘ ਭਾਰਦਵਾਜ, ਐੱਸ,ਡੀ.ਜੇ.ਐੱਮਸ਼੍ਰੀ ਗਗਨਦੀਪ , ਸ਼੍ਰੀ ਦਵਿੰਦਰ ਸਿੰਘ, ਸ਼੍ਰੀ ਕੁਨਾਲ ਲਾਂਬਾਮੈਡਮ ਮਹਿਕ ਪੁਰੀ ਅਤੇ ਮੈਡਮ ਬਲਜਿੰਦਰ ਕੌਰ, ਮੈਡਮ ਮਿਨਾਕਸ਼ੀ (ਸਾਰੇ ਮਾਣਯੋਗ ਸਿਵਲ ਜੱਜ( ਜੂਨੀਅਰ ਡਵੀਜਨ) ਬਟਾਲਾਐਸ.ਪੀ.ਡੀ. ਸੰਦੀਪ ਵਡੇਰਾ, ਮਾਨਿਕ ਮਹਿਤਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ, ਅਰਜਨ ਸਿੰਘ ਗਰੇਵਾਲ ਤਹਿਸੀਲਦਾਰ, ਨਿਤਿਨ ਸਹੋਤਾ ਨਾਇਬ ਤਹਿਸੀਲਦਾਰ, ਸਤਨਾਮ ਸਿੰਘ ਨਾਇਬ ਤਹਿਸੀਲਦਾਰ ਕਾਦੀਆਂ, ਵਿਨੋਦ ਗੁਪਤਾ ਨਾਇਬ ਤਹਿਸੀਲਦਾਰ, ਪ੍ਰਧਾਨ ਫਰੀਡਮ ਫਾਈਟਰ ਪ੍ਰਿੰਸੀਪਲ, ਸੁਲੱਖਣ ਸਿੰਘ, ਸ੍ਰੀ ਹਰਗੋਬਿੰਦਪੁਰ ਸਾਹਿਬ. ਤੇਜਿੰਦਰਪਾਲ ਸਿੰਘ  ਗੋਰਾਇਆਡੀ.ਐਸ.ਪੀ (ਐੱਚ),ਸੰਜੀਵ ਕੁਮਾਰ ਡੀ.ਐਸ.ਪੀ ਸਿਟੀ, ਵੀਨੂੰ ਕਾਹਲੋਂ, ਮਨਜੋਤ ਸਿੰਘ , ਮਨਜੀਤ ਸਿੰਘ ਬੰਮਰਾਹ, ਅਜ਼ਮੇਰ ਸਿੰਘ ਬੰਟੀ,  ਡਾ.ਪਰਮਜੀਤ ਸਿੰਘ ਕਲਸੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟਸਸ਼ੀ ਭੂਸ਼ਣ ਵਰਮਾਡਾ ਸਤਿੰਦਰਜੀਤ ਕੌਰਕਮਲਦੀਪ ਕੌਰਜਤਿੰਦਰ ਕੱਦਵਿਕਰਮ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। 

Advertisement

Latest News

ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ
ਤਰਨ ਤਾਰਨ, 9 ਫਰਵਰੀ :        ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਆਪਣੇ ਤਰਨ ਤਾਰਨ ਦੇ ਦੌਰੇ ਦੌਰਾਨ ਅੱਜ...
ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ 'ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ 'ਆਪ' ਦਾ ਜ਼ੋਰਦਾਰ ਪ੍ਰਦਰਸ਼ਨ
ਜ਼ਿਲ੍ਹੇ 'ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ - ਐੱਸਐੱਸਪੀ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸ੍ਰੀ ਦਰਬਾਰ ਸਾਹਿਬ ਅਤੇ ਜੈਨ ਮੰਦਰ ਵਿਖੇ ਮੱਥਾ ਟੇਕਿਆ
ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਿਖੇ ਲਗਾਇਆ ਸਿਹਤ ਚੈਕਅੱਪ ਕੈਂਪ