ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਵਿਧਾਇਕ ਸ਼ੀਤਲ ਅੰਗੂਰਾਲ ਦਾ ਅਸਤੀਫਾ ਮਨਜ਼ੂਰ

 ਆਮ ਆਦਮੀ ਪਾਰਟੀ ਛੱਡ ਕੇ  ਭਾਜਪਾ ਵਿਚ ਸ਼ਾਮਲ ਹੋਏ ਵਿਧਾਇਕ ਸ਼ੀਤਲ ਅੰਗੂਰਾਲ ਦਾ ਅਸਤੀਫਾ ਮਨਜ਼ੂਰ

Chandigarh,03 June,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਵਿਧਾਇਕ ਸ਼ੀਤਲ ਅੰਗੂਰਾਲ (MLA Sheetal Angural) ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ ਅੱਜ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhwan) ਨੇ ਸ਼ੀਤਲ ਅੰਗੂਰਾਲ ਨੂੰ ਸੱਦਿਆ ਸੀ,ਹਾਲਾਂਕਿ ਸਪੀਕਰ ਵਿਧਾਨ ਸਭਾ ਵਿਚ ਮੌਜੂਦ ਨਹੀਂ ਸਨ ਤੇ ਵਿਧਾਇਕ ਨੂੰ ਕੁਝ ਸਮਾਂ ਇੰਤਜ਼ਾਰ ਕਰਨ ਦੇ ਬਾਅਦ ਵਾਪਸ ਪਰਤਣਾ,ਉਹ ਸਪੀਕਰ ਦੇ ਸਾਹਮਣੇ ਆਪਣਾ ਪੱਖ ਪੇਸ਼ ਕਰਨ ਪਹੁੰਚੇ ਸਨ। ਵਿਧਾਇਕ ਸ਼ੀਤਲ ਅੰਗੂਰਾਲ (MLA Sheetal Angural) ਨੇ ਕਿਹਾ ਕਿ ਮੈਂ ਸਪੀਕਰ ਨੂੰ ਮਿਲਣ ਪਹੁੰਚਿਆ ਸੀ ਪਰ ਉਹ ਵਿਧਾਨ ਸਭਾ (Legislative Assembly) ਵਿਚ ਮੌਜੂਦ ਨਹੀਂ ਹਨ,ਮੈਂ ਉਨ੍ਹਾਂ ਦੇ ਸੈਕ੍ਰੇਟਰੀ ਨੂੰ ਮਿਲ ਕੇ ਆਇਆ ਹਾਂ,ਸਪੀਕਰ ਫਿਲਹਾਲ ਦਿੱਲੀ ਵਿਚ ਹਨ ਜਿਸ ਕਾਰਨ ਉਹ ਮਿਲ ਨਹੀਂ ਸਕੇ,ਹੁਣ 11 ਜੂਨ ਨੂੰ ਸਵੇਰੇ 11 ਵਜੇ ਦੁਬਾਰਾ ਬੁਲਾਇਆ ਗਿਆ ਹੈ,ਅਸਤੀਫਾ ਵਾਪਸ ਲੈਣ ਦੀ ਚਿੱਠੀ ਮੈਂ ਸਕੱਤਰ ਕੋਲ ਜਮ੍ਹਾ ਕਰ ਦਿੱਤਾ ਹੈ ਤੇ ਰਿਸੀਵਿੰਗ ਲੈ ਲਈ ਹੈ।

Advertisement

Latest News

ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
Chandigarh,18 JAN,2025,(Azad Soch News):- ਚੰਡੀਗੜ੍ਹ ਦੇ ਸਕੂਲਾਂ 'ਚ ਠੰਡ ਕਾਰਨ ਪਹਿਲਾਂ ਤੋਂ ਬਦਲੇ ਗਏ ਸਮੇਂ ਨੂੰ ਅੱਗੇ ਵਧਾ ਦਿੱਤਾ ਗਿਆ...
ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ
ਜਲੰਧਰ ਛਾਉਣੀ 'ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ
ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ "ਈਦਗਾਹ ਪਬਲਿਕ ਸਕੂਲ" ਦਾ ਨੀਂਹ ਪੱਥਰ ਰੱਖਿਆ